550 ਸਾਲਾ ਪ੍ਰਕਾਸ਼ ਪੁਰਬ ਤੋਂ ਪਹਿਲਾਂ ਗੁਰੂ ਕੀ ਨਗਰੀ ਨੂੰ ਸੁੰਦਰ ਬਣਾਇਆ ਜਾਵੇ : ਗਿੱਲ

Tuesday, Apr 16, 2019 - 04:29 AM (IST)

550 ਸਾਲਾ ਪ੍ਰਕਾਸ਼ ਪੁਰਬ ਤੋਂ ਪਹਿਲਾਂ ਗੁਰੂ ਕੀ ਨਗਰੀ ਨੂੰ ਸੁੰਦਰ ਬਣਾਇਆ ਜਾਵੇ : ਗਿੱਲ
ਕਪੂਰਥਲਾ (ਸੋਢੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸੁਲਤਾਨਪੁਰ ਲੋਧੀ ਵਿਖੇ ਜੰਗੀ ਪੱਧਰ ’ਤੇ ਜਾਰੀ ਹਨ। ਇਸ ਸਬੰਧੀ ਗੱਲਬਾਤ ਕਰਦੇ ਹੋਏ ਪੰਜਾਬ ਨੰਬਰਦਾਰ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਸਤਨਾਮ ਸਿੰਘ ਗਿੱਲ ਨੇ ਕਿਹਾ ਕਿ 550 ਸਾਲਾ ਪ੍ਰਕਾਸ਼ ਗੁਰਪੁਰਬ ਤੋਂ ਪਹਿਲਾਂ-ਪਹਿਲਾਂ ਗੁਰੂ ਨਗਰੀ ਸੁਲਤਾਨਪੁਰ ਲੋਧੀ ਨੂੰ ਸੁੰਦਰ ਬਣਾਉਣ ਲਈ ਨਗਰ ਕੌਂਸਲ ਤੇ ਸੂਬਾ ਸਰਕਾਰ ਨੂੰ ਠੋਸ ਉਪਰਾਲੇ ਕਰਨੇ ਚਾਹੀਦੇ ਹਨ। ਗਿੱਲ ਨੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਨਤਮਸਤਕ ਹੋਣ ਲਈ ਪੁੱਜੀਆਂ ਵੱਖ-ਵੱਖ ਸ਼ਖਸੀਅਤਾਂ ਸ਼੍ਰੀ ਅਸ਼ੀਸ਼ ਕੁੰਦਰਾ, ਜੈ ਚੰਦਰਾ, ਗਗਨ ਅਰੋਡ਼ਾ, ਮੁਕੇਸ਼ ਫੌਜਦਾਰ ਆਦਿ ਦਾ ਸਨਮਾਨ ਕਰਨ ਉਪਰੰਤ ਕਿਹਾ ਕਿ ਸੁਲਤਾਨਪੁਰ ਲੋਧੀ ’ਚ ਵਿਕਾਸ ਦੀ ਰਫਤਾਰ ਕਾਫੀ ਮੱਧਮ ਹੈ, ਜਦਕਿ ਹੁਣ ਤਕ ਗੁਰੂ ਬਾਬਾ ਨਾਨਕ ਜੀ ਦਾ ਪੂਰਾ ਸ਼ਹਿਰ ਸੁੰਦਰ ਬਣਾਇਆ ਜਾਣਾ ਚਾਹੀਦਾ ਸੀ। ਉਨ੍ਹਾਂ ਦੱਸਿਆ ਕਿ ਪੰਜਾਬ ਨੰਬਰਦਾਰ ਯੂਨੀਅਨ ਵੱਲੋਂ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਪੁੱਜਣ ਵਾਲੀਆਂ ਸੰਗਤਾਂ ਦਾ ਸ਼ਾਹੀ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 550 ਸਾਲਾ ਪ੍ਰਕਾਸ਼ ਪੁਰਬ ਸਾਡੀ ਜ਼ਿੰਦਗੀ ’ਚ ਇਕ ਵਾਰ ਹੀ ਆਉਣਾ ਹੈ, ਇਸ ਲਈ ਸਾਡਾ ਸਾਰਿਆਂ ਦਾ ਹੀ ਫਰਜ਼ ਬਣਦਾ ਹੈ ਕਿ ਦੇਸ਼-ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਨੂੰ ਇਥੇ ਕੋਈ ਮੁਸ਼ਕਿਲ ਨਾ ਆਵੇ, ਉਸ ਲਈ ਹਰ ਬੰਦਾ ਆਪਣੀ ਸ਼ਰਧਾ ਅਨੁਸਾਰ ਸੇਵਾ ’ਚ ਯੋਗਦਾਨ ਪਾਵੇ। ਇਸ ਮੌਕੇ ਦਿਲਬਾਗ ਸਿੰਘ ਗਿੱਲ ਐੱਮ. ਡੀ., ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਸੁਰਜੀਤ ਸਿੰਘ ਸਭਰਾਅ, ਉਪ ਹੈੱਡ ਗ੍ਰੰਥੀ ਭਾਈ ਹਰਜਿੰਦਰ ਸਿੰਘ, ਭਾਈ ਚੈਂਚਲ ਸਿੰਘ ਨੇ ਵੀ ਸ਼ਿਰਕਤ ਕੀਤੀ।

Related News