ਭਗਵਾਨ ਵਾਲਮੀਕਿ ਜੀ ਤੇ ਡਾ. ਭੀਮ ਰਾਓ ਅੰਬੇਡਕਰ ਦੇ ਸਰੂਪਾਂ ਦੀ ਬੇਅਦਬੀ ਕਰਨ ਦਾ ਵਿਰੋਧ
Thursday, Apr 18, 2019 - 04:20 AM (IST)
ਕਪੂਰਥਲਾ (ਗੁਰਵਿੰਦਰ ਕੌਰ)-ਬੀਤੇ ਦਿਨੀਂ ਸ਼ਹੀਦ ਭਗਤ ਸਿਮਘ ਚੌਕ ਨੇਡ਼ੇ ਇਕ ਦੁਕਾਨ ਦੇ ਉੱਪਰ ਬਣੇ ਦਫਤਰ ’ਚ ਸ਼ਰੇਆਮ ਕਬਜ਼ਾ ਕਰਨ ਤੇ ਭਗਵਾਨ ਵਾਲਮੀਕਿ ਜੀ ਤੇ ਡਾ. ਭੀਮ ਰਾਓ ਅੰਬੇਡਕਰ ਦੇ ਸਰੂਪਾਂ ਦੀ ਬੇਅਦਬੀ ਕਰਨ ਦੇ ਮਾਮਲੇ ’ਚ ਸ਼ਾਮਲ ਮੁਲਜ਼ਮਾਂ ਖਿਲਾਫ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਨੂੰ ਲੈ ਕੇ ਵੱਖ-ਵੱਖ ਸੰਗਠਨਾਂ ਦੇ ਮੈਂਬਰਾਂ ਵੱਲੋਂ ਅੱਜ ਰੋਸ ਮਾਰਚ ਕੱਢਿਆ ਗਿਆ। ਇਹ ਰੋਸ ਮਾਰਚ ਮੁਹੱਲਾ ਸ਼ਹਿਰੀਆਂ ਨਾਲ ਆਰੰਭ ਕੀਤਾ ਗਿਆ। ਰੋਸ ਮਾਰਚ ਮੁਹੱਲਾਂ ਸ਼ਹਿਰੀਆਂ ਤੋਂ ਸ਼ੁਰੂ ਕੀਤਾ ਗਿਆ। ਇਸ ਸਬੰਧ ’ਚ ਕਮਲੇਸ਼ਵਰ ਐਜੂਕੇਸ਼ਨਲ ਟਰੱਸਟ ਕਪੂਰਥਲਾ ਦੇ ਜ਼ਿਲਾ ਪ੍ਰਧਾਨ ਚਰਨਜੀਤ ਹੰਸ ਨੇ ਦੱਸਿਆ ਕਿ ਬੀਤੀ 9 ਮਾਰਚ ਨੂੰ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਕਮਲੇਸ਼ਵਰ ਐਜੂਕੇਸ਼ਨ ਟਰੱਸਟ ਦੇ ਦਫਤਰ ਦੇ ਤਾਲੇ ਤੋਡ਼ ਕੇ ਕੀਮਤੀ ਸਾਮਾਨ ਚੋਰੀ ਕਰ ਲਿਆ ਤੇ ਭਗਵਾਨ ਵਾਲਮੀਕਿ ਜੀ ਤੇ ਡਾ. ਅੰਬੇਡਕਰ ਦੇ ਸਰੂਪਾਂ ਦੀ ਬੇਅਦਬੀ ਕੀਤੀ ਸੀ, ਜਿਸਦੀ ਥਾਣਾ ਸਿਟੀ ਕਪੂਰਥਲਾ ਨੂੰ ਲਿਖਤੀ ਸ਼ਿਕਾਇਤ ਕਰ ਦਿੱਤੀ ਗਈ ਸੀ ਪਰ ਕਰੀਬ ਇਕ ਮਹੀਨੇ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਸਬੰਧਤ ਮੁਲਜ਼ਮਾਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਮੰਗ ਕੀਤੀ ਕਿ ਸਬੰਧਤ ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਕਰਕੇ ਉਨ੍ਹਾਂ ਨੂੰ ਇਨਸਾਫ ਦਿਵਾਇਆ ਜਾਵੇ। ਇਸ ਮੌਕੇ ਲਖਬੀਰ ਸਿੰਘ, ਦਲਜੀਤ ਸਿੰਘ, ਮਲਕੀਤ ਸਿੰਘ, ਸੰਤੋਖ ਸਿੰਘ, ਸੁਖਦੇਵ ਸਿੰਘ, ਸੁਰਜੀਤ ਸਿੰਘ, ਸੁਦੇਸ਼ ਕੁਮਾਰ, ਬਲਵਿੰਦਰ ਸਿੰਘ, ਲਵਪ੍ਰੀਤ ਸਿੰਘ, ਮੰਗਲ ਸਿੰਘ, ਸੁਰਜੀਤ ਸਿੰਘ, ਅਮਰਨਾਥ, ਕਸ਼ਮੀਰ ਸਿੰਘ, ਜਸਵਿੰਦਰ ਸਿੰਘ, ਸਤਨਾਮ ਸਿੰਘ, ਸਵਰਨ ਸਿੰਘ, ਹਰਭਜਨ ਸਿੰਘ ਆਦਿ ਹਾਜ਼ਰ ਸਨ।