60 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਨੌਜਵਾਨ ਕਾਬੂ

04/22/2019 4:32:58 AM

ਕਪੂਰਥਲਾ (ਰਜਿੰਦਰ)-ਥਾਣਾ ਭੁਲੱਥ ਦੀ ਪੁਲਸ ਅਤੇ ਐਕਸਾਈਜ਼ ਵਿਭਾਗ ਦੀ ਟੀਮ ਨੇ 60 ਬੋਤਲਾਂ ਸਮੇਤ ਨਾਜਾਇਜ਼ ਸ਼ਰਾਬ ਸਣੇ ਐਕਟਿਵਾ ਸਵਾਰ ਨੌਜਵਾਨ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਇੰਸਪੈਕਟਰ ਕਰਨੈਲ ਸਿੰਘ ਨੇ ਦੱਸਿਆ ਕਿ ਥਾਣਾ ਭੁਲੱਥ ਦੇ ਸਬ ਇੰਸਪੈਕਟਰ ਕੁਲਵਿੰਦਰ ਸਿੰਘ ਪੁਲਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਪਿੰਡ ਕਮਰਾਏ ਤੋਂ ਬਾਗਡ਼ੀਆਂ ਜਾ ਰਹੇ ਸੀ, ਜਦੋਂ ਪੁਲਸ ਪਾਰਟੀ ਪਿੰਡ ਬਾਗਡ਼ੀਆਂ ਅੱਡੇ ’ਤੇ ਪੁੱਜੀ ਤਾਂ ਉਥੇ ਐਕਸਾਈਜ਼ ਇੰਸਪੈਕਟਰ ਭੁਪਿੰਦਰ ਸਿੰਘ ਨਾਕਾਬੰਦੀ ਕਰਕੇ ਚੈਕਿੰਗ ਕਰ ਰਹੇ ਸਨ। ਜਿਸ ਦੌਰਾਨ ਅਖਾਡ਼ਾ ਸਾਈਡ ਤੋਂ ਐਕਟਿਵਾ ਸਵਾਰ ਨੌਜਵਾਨ ਆਇਆ। ਜੋ ਪੁਲਸ ਪਾਰਟੀ ਨੂੰ ਦੇਖ ਕੇ ਪਿਛੇ ਨੂੰ ਮੁਡ਼ਨ ਲੱਗਾ ਤਾਂ ਪੁਲਸ ਪਾਰਟੀ ਨੇ ਮੁਸ਼ਤੈਦੀ ਵਰਤਦਿਆਂ ਐਕਟਿਵਾ ਚਾਲਕ ਨੌਜਵਾਨ ਨੂੰ ਕਾਬੂ ਕਰ ਲਿਆ। ਜਿਸ ਦੀ ਐਕਟਿਵਾ ਅੱਗੇ ਰੱਖੇ ਬੋਰੇ ਦੀ ਜਦੋਂ ਤਲਾਸ਼ੀ ਲਈ ਗਈ ਤਾਂ ਉਸ ਵਿਚੋਂ 60 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਹੋਈਆਂ। ਉਨ੍ਹਾਂ ਦੱਸਿਆ ਕਿ ਪੁਲਸ ਨੇ ਕਾਬੂ ਕੀਤੇ ਵਿਅਕਤੀ ਬਲਜੀਤ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਜਮਾਲਪੁਰ ਥਾਣਾ ਭੋਗਪੁਰ, ਜ਼ਿਲਾ ਜਲੰਧਰ ਖਿਲਾਫ ਥਾਣਾ ਭੁਲੱਥ ਵਿਖੇ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕੀਤਾ ਗਿਆ।

Related News