550 ਸਾਲਾ ਪ੍ਰਕਾਸ਼ ਪੁਰਬ ’ਤੇ ਇਕ ਹੀ ਸਾਂਝੀ ਸਟੇਜ ਲਾਈ ਜਾਣੀ ਚਾਹੀਦੀ ਹੈ : ਲੌਂਗੋਵਾਲ

04/22/2019 4:33:40 AM

ਕਪੂਰਥਲਾ (ਸੋਢੀ)-ਪੂਰੀ ਮਾਨਵਤਾ ਦੇ ਸਰਵ ਸਾਂਝੇ ਕਲਿਆਣਕਾਰੀ ਗੁਰੂ ਤੇ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਗੁਰੂ ਨਗਰੀ ਸੁਲਤਾਨਪੁਰ ਲੋਧੀ ’ਚ ਕੌਮਾਂਤਰੀ ਪੱਧਰ ’ਤੇ ਮਨਾਉਣ ਲਈ ਤਿਆਰੀਆਂ ਜੰਗੀ ਪੱਧਰ ’ਤੇ ਜਾਰੀ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ 550 ਸਾਲਾ ਪ੍ਰਕਾਸ਼ ਪੁਰਬ ਮੌਕੇ 12 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਇਕ ਹੀ ਸਾਂਝੀ ਸਟੇਜ ਲਾਈ ਜਾਣੀ ਚਾਹੀਦੀ ਹੈ, ਜਿਥੇ ਗੁਰੂ ਦੇ ਸਿਧਾਂਤ ਦੀ ਗੱਲ ਹੋਵੇ ਤੇ ਗੁਰੂ ਦਾ ਵੱਧ ਤੋਂ ਵੱਧ ਜੱਸ ਹੋਵੇ । ਉਨ੍ਹਾਂ ਦੱਸਿਆ ਕਿ ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਸਾਂਝੀ ਸਟੇਜ ਸਬੰਧੀ ਗੱਲਬਾਤ ਕਰਨ ਲਈ ਟਾਈਮ ਮੰਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਹਾਨ ਪਵਿੱਤਰ ਗੁਰਪੁਰਬ ਮੌਕੇ ਇਕ ਹੀ ਸਟੇਜ ਤੋਂ ਰਾਸ਼ਟਰਪਤੀ, ਭਾਰਤ ਸਰਕਾਰ ਦੇ ਮੰਤਰੀ ਤੇ ਪੰਜਾਬ ਦੇ ਮੁੱਖ ਮੰਤਰੀ ਤੇ ਮੰਤਰੀ, ਸੰਤ ਮਹਾਪੁਰਸ਼ ਅਤੇ ਸ਼੍ਰੋਮਣੀ ਕਮੇਟੀ ਦੇ ਆਗੂ ਬੋਲਣ ਤਾਂ ਜੋ ਪੂਰੀ ਦੁਨੀਆ ’ਚ ਸਾਂਝਾ ਚੰਗਾ ਸੁਨੇਹਾ ਪਹੁੰਚ ਸਕੇ। ਇਸ ਸਮੇਂ ਅਵਤਾਰ ਸਿੰਘ ਹਿੱਤ ਪ੍ਰਧਾਨ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ, ਬਾਬਾ ਬਲਬੀਰ ਸਿੰਘ ਮੁਖੀ ਬਾਬਾ ਬੁੱਢਾ ਦਲ ਸੰਪਰਦਾ, ਸੰਤ ਜਗਜੀਤ ਸਿੰਘ ਹਰਖੋਵਾਲ ਵਾਲੇ, ਸੰਤ ਬਲਬੀਰ ਸਿੰਘ ਸੀਚੇਵਾਲ ਵਾਲੇ, ਸੰਤ ਕਸ਼ਮੀਰ ਸਿੰਘ ਭੂਰੀ ਵਾਲੇ, ਸੰਤ ਗੁਰਚਰਨ ਸਿੰਘ ਠੱਟੇ ਵਾਲੇ, ਪ੍ਰੋ. ਪਰਮਜੀਤ ਸਿੰਘ ਮਾਨਸਾ ਤੇ ਹੋਰਨਾਂ ਮਹਾਪੁਰਸ਼ਾਂ ਤੇ ਵਿਦਵਾਨਾਂ ਸੰਬੋਧਨ ਕੀਤਾ।ਇਸ ਮੌਕੇ ਸਕੱਤਰ ਸਿੰਘ ਸੈਕਟਰੀ ਸ਼੍ਰੋਮਣੀ ਕਮੇਟੀ, ਭਾਈ ਮੇਜਰ ਸਿੰਘ, ਮੈਨੇਜਰ ਭਾਈ ਸਤਨਾਮ ਸਿੰਘ ਰਿਆਡ਼, ਸਰਬਜੀਤ ਸਿੰਘ ਧੂੰਦਾ ਐਡੀਸ਼ਨਲ ਮੈਨੇਜਰ, ਕੁਲਵੰਤ ਸਿੰਘ ਮੀਤ ਮੈਨੇਜਰ, ਚੇਅਰਮੈਨ ਗੁਰਜੰਟ ਸਿੰਘ ਸੰਧੂ, ਡਾ. ਨਿਰਵੈਲ ਸਿੰਘ ਧਾਲੀਵਾਲ, ਦਿਲਬਾਗ ਸਿੰਘ ਗਿੱਲ, ਭਾਈ ਸੁਰਜੀਤ ਸਿੰਘ ਸਭਰਾ ਹੈੱਡ ਗ੍ਰੰਥੀ, ਭਾਈ ਹਰਜਿੰਦਰ ਸਿੰਘ ਚੰਡੀਗਡ਼੍ਹ ਵਾਲੇ ਤੇ ਹੋਰਨਾਂ ਸ਼ਿਰਕਤ ਕੀਤੀ।