ਯੂਕ੍ਰੇਨ 'ਚ ਫਸੇ ਜ਼ਿਲ੍ਹਾ ਕਪੂਰਥਲਾ ਵਾਸੀਆਂ ਲਈ ਪ੍ਰਸ਼ਾਸਨ ਵੱਲੋਂ ਹੈਲਪਲਾਈਨ ਨੰਬਰ ਜਾਰੀ

Saturday, Feb 26, 2022 - 03:55 PM (IST)

ਯੂਕ੍ਰੇਨ 'ਚ ਫਸੇ ਜ਼ਿਲ੍ਹਾ ਕਪੂਰਥਲਾ ਵਾਸੀਆਂ ਲਈ ਪ੍ਰਸ਼ਾਸਨ ਵੱਲੋਂ ਹੈਲਪਲਾਈਨ ਨੰਬਰ ਜਾਰੀ

ਕਪੂਰਥਲਾ (ਮਹਾਜਨ/ਮਲਹੋਤਰਾ)-ਯੂਕ੍ਰੇਨ ਉੱਪਰ ਰੂਸ ਵੱਲੋਂ ਕੀਤੇ ਹਮਲੇ ਕਾਰਨ ਉੱਥੇ ਫਸੇ ਕਪੂਰਥਲਾ ਜ਼ਿਲ੍ਹੇ ਦੇ ਲੋਕਾਂ ਅਤੇ ਵਿਸ਼ੇਸ਼ ਕਰਕੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਡਿਪਟੀ ਕਮਿਸ਼ਨਰ ਦੀਪਤੀ ਉੱਪਲ ਨੇ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ ਹੈ। ਡੀ. ਸੀ. ਦੀਪਤੀ ਉੱਪਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ 01822-292001 ਹੈ, ਜਿਸ ਲਈ ਵਧੀਕ ਡਿਪਟੀ ਕਮਿਸ਼ਨਰ ਜਨਰਲ ਅਦਿਤਿਆ ਉੱਪਲ ਨੂੰ ਨੋਡਲ ਅਧਿਕਾਰੀ ਵਜੋਂ ਨਾਮਜ਼ਦ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਫਗਵਾੜਾ ਸਬ ਡਿਵੀਜ਼ਨ ਨਾਲ ਸਬੰਧਤ ਲੋਕ ਹੈਲਪਲਾਈਨ ਨੰਬਰ 01824-260201 ਉੱਪਰ ਯੂਕਰੇਨ ’ਚ ਫਸੇ ਲੋਕਾਂ ਬਾਰੇ ਜਾਣਕਾਰੀ ਦਿੱਤੀ ਜਾ ਸਕਦੀ ਹੈ। ਸੁਲਤਾਨਪੁਰ ਲੋਧੀ ਸਬ ਡਿਵੀਜ਼ਨ ਲਈ 01828-222525 ਨੰਬਰ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਭੁਲੱਥ ਲਈ 01822-244202 ਹੈਲਪਲਾਈਨ ਨੰਬਰ ਹੈ।

ਇਹ ਵੀ ਪੜ੍ਹੋ :  MBBS ਕਰਨ ਲਈ ਯੂਕ੍ਰੇਨ ਗਈਆਂ ਕਪੂਰਥਲਾ ਜ਼ਿਲ੍ਹੇ ਦੀਆਂ 4 ਕੁੜੀਆਂ ਫਸੀਆਂ

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਕ ਪ੍ਰੋਫਾਰਮਾ ਵੀ ਜਾਰੀ ਕੀਤਾ ਗਿਆ ਹੈ, ਜਿਸ ਰਾਹੀਂ ਲੋਕ ਯੂਕ੍ਰੇਨ ’ਚ ਫਸੇ ਵਿਅਕਤੀ ਦਾ ਨਾਮ, ਪਤਾ ਸਥਾਨਕ ਅਤੇ ਵਿਦੇਸ਼ੀ, ਸੰਪਰਕ ਨੰਬਰ ਸਥਾਨਕ ਦੇ ਵਿਦੇਸ਼ੀ, ਪਾਸਪੋਰਟ ਨੰਬਰ, ਸਬੰਧਿਤ ਵਿਦਿਅਕ ਸੰਸਥਾ ਆਦਿ ਬਾਰੇ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਵਿਦੇਸ਼ ’ਚ ਫਸੇ ਹਰ ਜ਼ਿਲ੍ਹਾ ਵਾਸੀ ਦੀ ਹਰ ਸੰਭਵ ਸਹਾਇਤਾ ਕਰੇਗਾ ਤਾਂ ਜੋ ਉਨ੍ਹਾਂ ਨੂੰ ਸੁਰੱਖਿਅਤ ਘਰ ਲਿਆਂਦਾ ਜਾ ਸਕੇ।
ਇਹ ਵੀ ਪੜ੍ਹੋ : CM ਚੰਨੀ ਦੇ ਭਾਣਜੇ ਦੀਆਂ ਅਜੇ ਨਹੀਂ ਘਟੀਆਂ ਮੁਸ਼ਕਿਲਾਂ, ਭੁਪਿੰਦਰ ਹਨੀ ਦੀ ਵਧੀ ਨਿਆਇਕ ਹਿਰਾਸਤ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News