ਬਿਆਸ ਦਰਿਆ ਦੇ ਕੰਢੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਾਈਟ ਸ਼ੋਅ, ਵਹੀ ਅਧਿਆਪਤਮਕ ਧਾਰਾ

11/08/2019 9:53:28 AM

ਕਪੂਰਥਲਾ (ਰਜਿੰਦਰ ਬੇਗੋਵਾਲ) - ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਜ਼ਿਲਾ ਕਪੂਰਥਲਾ ਦੀ ਸਬ ਡਵੀਜਨ ਭੁਲੱਥ ਦੇ ਪਿੰਡ ਮੰਡੀ ਮੰਡਕੁੱਲਾ ਵਿਖੇ 'ਫਲੋਟਿੰਗ ਮਲਟੀ ਮੀਡੀਆ ਲਾਈਟ ਐਂਡ ਸਾਊਂਡ ਸ਼ੋਅ' ਦਾ ਆਗਾਜ਼ ਕੀਤਾ ਗਿਆ। ਜਾਣਕਾਰੀ ਅਨੁਸਾਰ ਬਿਆਸ ਦਰਿਆ ਦੇ ਕੰਢੇ 'ਤੇ ਹੋਈ ਇਸ ਸ਼ੋਅ ਦੀ ਸ਼ੁਰੂਆਤ ਨਾਲ ਕਪੂਰਥਲਾ ਦੀ ਧਰਤੀ 'ਤੇ ਵਹਿ ਰਹੇ ਬਿਆਸ ਦਰਿਆ 'ਤੇ ਪਹਿਲੀ ਵਾਰ ਅਧਿਆਤਮਕਤਾ ਦੀ ਅਜਿਹੀ ਧਾਰਾ ਵਹੀ, ਜਿਸ ਦੇ ਅਲੌਕਿਕ ਪ੍ਰਕਾਸ਼ ਨੇ ਪੂਰੇ ਇਲਾਕੇ ਨੂੰ ਇਕ ਰੰਗ 'ਚ ਪਰੋ ਕੇ ਰੱਖ ਦਿੱਤਾ।

PunjabKesari

ਦੋ ਦਿਨਾਂ ਲਗਾਤਾਰ ਕਰਵਾਏ ਜਾ ਰਹੇ ਇਨ੍ਹਾਂ ਵਿਸ਼ੇਸ਼ ਸਮਾਗਮਾਂ ਦੇ ਸ਼ਰਧਾਪੂਰਵਕ ਅਤੇ ਸ਼ਾਨਦਾਰ ਤਰੀਕੇ ਨਾਲ ਆਗਾਜ਼ ਬੀਤੇ ਦਿਨ ਜ਼ਿਲਾ ਤੇ ਸੈਸ਼ਨ ਜੱਜ ਸ੍ਰੀ ਕਿਸ਼ੋਰ ਕੁਮਾਰ ਅਤੇ ਡਿਪਟੀ ਕਮਿਸ਼ਨਰ ਡੀ. ਪੀ. ਐੱਸ ਖਰਬੰਦਾ ਵਲੋਂ ਕੀਤਾ ਗਿਆ, ਜਿਸ ਦੌਰਾਨ ਬਹੁਤ ਸਾਰੇ ਨਿਆਇਕ ਅਧਿਕਾਰੀਆਂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ।

PunjabKesari


rajwinder kaur

Content Editor

Related News