ਅਮਰੀਕਾ ਤੋਂ ਆਈ ਦੁਖ਼ਦਾਇਕ ਖ਼ਬਰ, ਕਪੂਰਥਲਾ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

Sunday, Feb 26, 2023 - 04:05 PM (IST)

ਅਮਰੀਕਾ ਤੋਂ ਆਈ ਦੁਖ਼ਦਾਇਕ ਖ਼ਬਰ, ਕਪੂਰਥਲਾ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਭੁਲੱਥ (ਰਜਿੰਦਰ)- ਅਮਰੀਕਾ ਤੋਂ ਦੁਖ਼ਦਾਇਕ ਖ਼ਬਰ ਸਾਹਮਣੇ ਆਈ ਹੈ। ਆਪਣੇ ਸੁਨਿਹਰੀ ਭਵਿੱਖ ਦੀ ਭਾਲ 'ਚ ਅਮਰੀਕਾ ਗਏ ਬਲਾਕ ਨਡਾਲਾ ਦੇ ਪਿੰਡ ਤਲਵਾੜਾ (ਕਪੂਰਥਲਾ) ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਦੇ ਪਿਤਾ ਤਰਲੋਚਨ ਸਿੰਘ ਰੰਧਾਵਾ ਵਾਸੀ ਤਲਵਾੜਾ ਨੇ ਦੱਸਿਆ ਕਿ ਉਨ੍ਹਾਂ ਨੇ 3 ਸਾਲ ਪਹਿਲਾਂ ਆਪਣੇ ਪੁੱਤਰ ਤਲਵਿੰਦਰ ਸਿੰਘ ਉਰਫ਼ ਤਿੰਦੀ (23) ਨੂੰ ਕਰਜ਼ਾ ਚੁੱਕ ਕੇ ਅਮਰੀਕਾ ਭੇਜਿਆ ਸੀ, ਜੋ ਮੈਡੀਲੈਂਡ ਸੂਬੇ ਵਿਚ ਰਹਿੰਦਾ ਸੀ ਅਤੇ ਇਕ ਸਟੋਰ ਵਿਚ ਕੰਮ ਕਰਦਾ ਸੀ। ਸ਼ੁੱਕਰਵਾਰ ਦੀ ਰਾਤ ਜਦੋਂ ਸਟੋਰ ਤੋਂ ਕੰਮ ਕਰਕੇ ਵਾਪਸ ਕਮਰੇ ਵਿਚ ਸੁੱਤਾ ਤਾਂ ਅਚਾਨਕ ਸੁੱਤੇ ਪਏ ਨੂੰ ਦਿਲ ਦਾ ਦੌਰਾ ਪੈਣ ਨਾਲ ਉਸ ਦੀ ਮੌਤ ਹੋ ਗਈ। ਇਹ ਖ਼ਬਰ ਅਮਰੀਕਾ ਰਹਿੰਦੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੇ ਫੋਨ ਜ਼ਰੀਏ ਦਿੱਤੀ। 

ਇਹ ਵੀ ਪੜ੍ਹੋ : ਜਲੰਧਰ ਵਿਖੇ ਗ੍ਰੰਥੀ ਸਿੰਘ ਦੀ ਮੁਸਤੈਦੀ ਨਾਲ ਟਲਿਆ ਬੇਅਦਬੀ ਕਾਂਡ, ਸ਼ਰਾਰਤੀ ਅਨਸਰ ਨੂੰ ਇੰਝ ਕੀਤਾ ਕਾਬੂ

ਤਰਲੋਚਨ ਸਿੰਘ ਨੇ ਦੱਸਿਆ ਕਿ ਤਲਵਿੰਦਰ ਨੂੰ ਲੱਖਾਂ ਰੁਪਏ ਕਰਜ਼ਾ ਚੁੱਕ ਕੇ ਅਮਰੀਕਾ ਭੇਜਿਆ ਸੀ ਪਰ ਹਾਲੇ ਤੱਕ ਚੁੱਕਿਆ ਹੋਇਆ ਕਰਜ਼ਾ ਨਹੀਂ ਉਤਰ ਸਕਿਆ। ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਕੋਲੋਂ ਬੇਟੇ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਲਈ ਮਦਦ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ : ਜਲੰਧਰ 'ਚ ਸ੍ਰੀ ਗੁਟਕਾ ਸਾਹਿਬ ਦੀ ਬੇਅਦਬੀ, ਸੰਗਤ ਨੇ ਮੌਕੇ 'ਤੇ ਮੁਲਜ਼ਮ ਨੂੰ ਦਬੋਚ ਚਾੜ੍ਹਿਆ ਕੁਟਾਪਾ


author

shivani attri

Content Editor

Related News