ਸੁਰਖੀਆਂ ''ਚ ਕਪੂਰਥਲਾ ਕੇਂਦਰੀ ਜੇਲ੍ਹ, ਮੋਟੀ ਰਕਮ ਲੈ ਕੇ ਅਪਰਾਧੀ ਜੇਲ੍ਹ ਅੰਦਰੋਂ ਚਲਾ ਰਹੇ ਸਨ ਡਰੱਗ ਨੈਟਵਰਕ
Wednesday, Jun 02, 2021 - 06:12 PM (IST)
ਕਪੂਰਥਲਾ (ਭੂਸ਼ਣ)-ਕਪੂਰਥਲਾ ਪੁਲਸ ਨੇ ਕੇਂਦਰੀ ਜੇਲ੍ਹ ਜਲੰਧਰ ਅਤੇ ਕਪੂਰਥਲਾ ‘ਚ ਬੰਦ ਖ਼ਤਰਨਾਕ ਡਰੱਗ ਸਮੱਗਲਰਾਂ ਅਤੇ ਅਪਰਾਧੀਆਂ ਨੂੰ ਮੋਟੀ ਰਕਮ ਲੈ ਕੇ ਜਾਅਲੀ ਦਸਤਾਵੇਜਾਂ ਰਾਂਹੀ ਹਾਸਲ ਕੀਤੇ ਗਏ ਸਿਮ ਕਾਰਡ, ਮੋਬਾਇਲ ਫੋਨ ਸਣੇ ਉਨ੍ਹਾਂ ਨੂੰ ਨਸ਼ੀਲੇ ਪਦਾਰਥਾਂ ਦੀ ਸਮਗਲਿੰਗ ਲਈ ਮਦਦ ਕਰਨ ਵਾਲੇ ਇਕ ਵੱਡੇ ਗੈਂਗ ਦਾ ਪਰਦਾਫਾਸ਼ ਕੀਤਾ ਹੈ। ਇਸ ਦੌਰਾਨ ਜੇਲ੍ਹ ‘ਚ ਬੰਦ 2 ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕਰਕੇ ਜੇਲ੍ਹ ‘ਚ ਬੰਦ 3 ਹਵਾਲਾਤੀਆਂ ਨੂੰ ਪੁੱਛਗਿੱਛ ਲਈ ਪ੍ਰੋਡਕਸ਼ਨ ਵਾਰੰਟ ‘ਤੇ ਥਾਣਾ ਕੋਤਵਾਲੀ ਲਿਆਂਦਾ ਹੈ। ਉੱਥੇ ਹੀ ਇਸ ਮਾਮਲੇ ‘ਚ ਕੁਝ ਹੋਰ ਹਵਾਲਾਤੀਆਂ ਨੂੰ ਜਲਦੀ ਹੀ ਪ੍ਰੋਡਕਸ਼ਨ ਵਾਰੰਟ ‘ਤੇ ਪੁੱਛਗਿੱਛ ਲਈ ਸੀ. ਆਈ. ਏ. ਸਟਾਫ਼ ਕਪੂਰਥਲਾ ਲਿਆਂਦਾ ਜਾਵੇਗਾ।
ਇਹ ਵੀ ਪੜ੍ਹੋ: ਆਪਣੀ ਹੀ ਪਾਰਟੀ ਖ਼ਿਲਾਫ਼ ਅਸ਼ਵਨੀ ਸੇਖੜੀ ਨੇ ਮੁੜ ਖੋਲ੍ਹਿਆ ਮੋਰਚਾ, ਦਿੱਤਾ ਵੱਡਾ ਬਿਆਨ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਪੀ. ਕਪੂਰਥਲਾ ਕੰਵਰਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਭਰ ‘ਚ ਚਲਾਈ ਜਾ ਰਹੀ ਅਪਰਾਧ ਵਿਰੋਧੀ ਮੁਹਿੰਮ ਤਹਿਤ ਐੱਸ. ਪੀ. (ਡੀ) ਵਿਸ਼ਾਲਜੀਤ ਸਿੰਘ ਅਤੇ ਡੀ. ਐੱਸ. ਪੀ. (ਡੀ) ਸਰਬਜੀਤ ਰਾਏ ਦੀ ਨਿਗਰਾਨੀ ‘ਚ ਸੀ. ਆਈ. ਏ. ਸਟਾਫ਼ ਕਪੂਰਥਲਾ ਅਤੇ ਥਾਣਾ ਕੋਤਵਾਲੀ ਦੀ ਪੁਲਸ ਨੇ ਸਾਂਝੇ ਤੌਰ ‘ਤੇ ਇਕ ਵਿਸ਼ੇਸ਼ ਨਾਕਾ ਅੱਡਾ ਕਾਂਜਲੀ ‘ਤੇ ਲਗਾਇਆ ਹੋਇਆ ਸੀ। ਇਸ ਦੌਰਾਨ ਇਕ ਮੁਖ਼ਬਰ ਖ਼ਾਸ ਨੇ ਪੁਲਸ ਟੀਮ ਨੂੰ ਸੂਚਨਾ ਦਿੱਤੀ ਕਿ ਕੇਂਦਰੀ ਜੇਲ੍ਹ ਕਪੂਰਥਲਾ ਅਤੇ ਜਲੰਧਰ ‘ਚ ਬੰਦ ਰਾਜਵਿੰਦਰ ਉਰਫ਼ ਰਾਜਾ ਜੋ ਕਿ ਵੱਖ-ਵੱਖ ਮਾਮਲਿਆਂ ਨੂੰ ਲੈ ਕੇ ਜੇਲ੍ਹ ‘ਚ ਬੰਦ ਹੈ। ਆਪਣੇ ਹੋਰ ਸਾਥੀਆਂ ਨਾਲ ਮਿਲ ਕੇ ਜੇਲ੍ਹਾਂ ‘ਚ ਬੰਦ ਹਵਾਲਾਤੀਆਂ ਅਤੇ ਖ਼ਤਰਨਾਕ ਅਪਰਾਧੀ ਜਿਨ੍ਹਾਂ ‘ਚ ਡਰੱਗ ਸਮੱਗਲਰ ਸ਼ਾਮਲ ਹਨ, ਨੂੰ ਜਾਅਲੀ ਦਸਤਾਵੇਜਾਂ ਦੀ ਮਦਦ ਨਾਲ ਹਾਸਲ ਕੀਤੇ ਗਏ ਸਿਮ ਕਾਰਡ ਅਤੇ ਮੋਬਾਇਲ ਫੋਨ ਮੋਟੀ ਰਕਮ ਲੈ ਕੇ ਸਪਲਾਈ ਕਰਦਾ ਹੈ। ਉਸ ਦੇ ਨਾਲ ਗੋਪੀ ਬਾਜਵਾ ਨਾਮ ਦਾ ਇਕ ਹੋਰ ਹਵਾਲਾਤੀ ਜੁੜਿਆ ਹੋਇਆ ਹੈ।
ਇਹ ਵੀ ਪੜ੍ਹੋ: ਸੇਵਾਮੁਕਤੀ ਦਾ ਮਿਲਿਆ ਤੋਹਫ਼ਾ, ਈ. ਡੀ. ਦੇ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਹੋਏ ਚਾਰਜਸ਼ੀਟ
ਹੁਣ ਤੱਕ ਉਹ ਵੱਡੀ ਗਿਣਤੀ ‘ਚ ਨਸ਼ਾ ਸਮੱਗਲਰਾਂ ਨੂੰ ਮੋਬਾਇਲ ਫੋਨ, ਸਿਮ ਕਾਰਡ ਵੇਚ ਚੁੱਕੇ ਹਨ ਅਤੇ ਇਨ੍ਹਾਂ ਮੋਬਾਇਲ ਫੋਨਾਂ ਦੀ ਮਦਦ ਨਾਲ ਜੇਲ੍ਹਾਂ ‘ਚ ਬੰਦ ਅਪਰਾਧੀ ਬਾਹਰਲੀ ਦੁਨੀਆ ‘ਚ ਬੈਠੇ ਆਪਣੇ ਸਾਥੀਆਂ ਨੂੰ ਡਰੱਗ ਸਮਗਲਿੰਗ ਲਈ ਤਿਆਰ ਕਰਦੇ ਸਨ। ਉਕਤ ਮੁਲਜ਼ਮਾਂ ਨੇ ਹੁਣ ਤੱਕ ਕੇਂਦਰੀ ਜੇਲ੍ਹ ਕਪੂਰਥਲਾ ਦੇ ਨਾਲ ਸੂਬੇ ਦੀਆਂ ਹੋਰ ਜੇਲ੍ਹਾਂ ‘ਚ ਬੰਦ ਡਰੱਗ ਸਮੱਗਲਰਾਂ ਨੂੰ ਕਾਫ਼ੀ ਵੱਡੀ ਗਿਣਤੀ ‘ਚ ਮੋਬਾਇਲ ਫੋਨ ਸਪਲਾਈ ਕੀਤੇ ਹਨ। ਇਨ੍ਹਾਂ ਮੋਬਾਇਲ ਫੋਨਾਂ ਦੀ ਮਦਦ ਨਾਲ ਹੀ ਜੇਲ੍ਹਾਂ ‘ਚ ਡਰੱਗ ਵਿਕਰੀ ਦਾ ਧੰਦਾ ਵਧਿਆ ਸੀ, ਜਿਸ ਦੇ ਆਧਾਰ ‘ਤੇ ਕੋਤਵਾਲੀ ਪੁਲਸ ਨੇ ਕਾਰਵਾਈ ਕਰਦੇ ਹੋਏ 2 ਮੁਲਜ਼ਮਾਂ ਰਾਜਵਿੰਦਰ ਉਰਫ਼ ਰਾਜਾ ਅਤੇ ਗੋਪੀ ਬਾਜਵਾ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਉੱਥੇ ਹੀ ਕੇਂਦਰੀ ਜੇਲ੍ਹ ‘ਚ ਬੰਦ ਇਸ ਗੈਂਗ ਨਾਲ ਸਬੰਧਤ 3 ਹਵਾਲਾਤੀਆਂ ਕੁਲਦੀਪ ਸਿੰਘ ਪੁੱਤਰ ਮਲੂਕ ਸਿੰਘ ਵਾਸੀ ਪੱਟੀ ਜ਼ਿਲ੍ਹਾ ਤਰਨਤਾਰਨ, ਹਵਾਲਾਤੀ ਲਲਿਤ ਕੁਮਾਰ ਉਰਫ਼ ਬੱਬਲ ਪੁੱਤਰ ਸਤਪਾਲ ਵਾਸੀ ਪੱਟੀ ਜ਼ਿਲ੍ਹਾ ਤਰਨਤਾਰਨ ਅਤੇ ਹਵਾਲਾਤੀ ਬਲਜਿੰਦਰ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਕੋਟ ਕਿਸ਼ਨ ਚੰਦ ਜਲੰਧਰ ਨੂੰ ਐੱਸ. ਐੱਚ. ਓ. ਕੋਤਵਾਲੀ ਹਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੋਡਕਸ਼ਨ ਵਾਰੰਟ ‘ਤੇ ਕੇਂਦਰੀ ਜੇਲ੍ਹ ਕਪੂਰਥਲਾ ਅਤੇ ਜਲੰਧਰ ‘ਚੋਂ ਲਿਆਂਦਾ ਗਿਆ।
ਇਹ ਵੀ ਪੜ੍ਹੋ: ਜਲੰਧਰ ਲਈ ਰਾਹਤ ਭਰੀ ਖ਼ਬਰ: ਘਟੀ ਕੋਰੋਨਾ ਦੀ ਰਫ਼ਤਾਰ, 100 ਸੈਂਪਲਾਂ ’ਚੋਂ ਮਿਲ ਰਹੇ ਸਿਰਫ਼ 6 ਸੰਕ੍ਰਮਿਤ
ਇਨ੍ਹਾਂ ਤਿੰਨਾਂ ਹਵਾਲਾਤੀਆਂ ਪਾਸੋਂ ਪਿਛਲੇ ਦਿਨੀਂ ਭਾਰੀ ਮਾਤਰਾ ‘ਚ ਨਸ਼ੀਲਾ ਪਦਾਰਥ ਅਤੇ ਮੋਬਾਇਲ ਫੋਨ ਕੇਂਦਰੀ ਜੇਲ੍ਹ ਕੰਪਲੈਕਸ ‘ਚੋਂ ਬਰਾਮਦ ਹੋਏ ਸਨ। ਐੱਸ. ਐੱਸ. ਪੀ. ਕਪੂਰਥਲਾ ਨੇ ਦੱਸਿਆ ਕਿ ਇਸ ਮਾਮਲੇ ‘ਚ ਹੋਰ ਵੀ ਹਵਾਲਾਤੀਆਂ ਨੂੰ ਜਲਦੀ ਹੀ ਪੁੱਛਗਿੱਛ ਲਈ ਸੀ. ਆਈ. ਏ. ਸਟਾਫ਼ ਕਪੂਰਥਲਾ ਲਿਆਂਦਾ ਜਾਵੇਗਾ ਅਤੇ ਨਾਮਜ਼ਦ ਕੀਤੇ ਗਏ ਮੁੱਖ ਮੁਲਜ਼ਮਾਂ ਰਾਜਵਿੰਦਰ ਉਰਫ਼ ਰਾਜਾ ਅਤੇ ਗੋਪੀ ਬਾਜਵਾ ਤੋਂ ਪੁੱਛਗਿੱਛ ਦੌਰਾਨ ਉਨ੍ਹਾਂ ਨੂੰ ਜਾਅਲੀ ਦਸਤਾਵੇਜ਼ ਤਿਆਰ ਕਰਨ ‘ਚ ਮਦਦ ਕਰਨ ਵਾਲੇ ਅਤੇ ਉਨ੍ਹਾਂ ਨਾਲ ਜੁੜੇ ਡਰੱਗ ਸਮੱਗਲਰਾਂ ਸਬੰਧੀ ਕਈ ਸਨਸਨੀਖੇਜ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ, ਜਿਸ ਨੂੰ ਲੈ ਕੇ ਪੁੱਛਗਿੱਛ ਦਾ ਦੌਰ ਜਾਰੀ ਹੈ।
ਇਹ ਵੀ ਪੜ੍ਹੋ: 4 ਸਾਲਾ ਬੱਚੀ ਦਾ ਹਾਦਸੇ 'ਚ ਕੱਟਿਆ ਗਿਆ ਸੀ ਪੈਰ, ਡਾਕਟਰਾਂ ਦੀ ਮਦਦ ਤੇ ਜਲੰਧਰ ਦੇ ਡੀ. ਸੀ. ਸਦਕਾ ਬਚੀ ਜਾਨ
ਇਹ ਵੀ ਪੜ੍ਹੋ: ਜਲੰਧਰ: ਗੈਂਗਰੇਪ ਮਾਮਲੇ 'ਤੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੇ ਬੇਬਾਕ ਬੋਲ, ਕਹੀ ਇਹ ਵੱਡੀ ਗੱਲ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ