ਕਪੂਰਥਲਾ ਕੇਂਦਰੀ ਜੇਲ੍ਹ ’ਚ ਨਸ਼ੀਲੇ ਪਦਾਰਥਾਂ ਦੀ ਹੋ ਰਹੀ ਬਰਾਮਦਗੀ ਨੇ ਵਧਾਈ ਜੇਲ੍ਹ ਪ੍ਰਸ਼ਾਸਨ ਦੀ ਚਿੰਤਾ
Wednesday, Sep 15, 2021 - 04:56 PM (IST)
ਕਪੂਰਥਲਾ (ਭੂਸ਼ਣ)- ਬੀਤੇ ਲੰਬੇ ਸਮੇਂ ਤੋਂ ਲਗਾਤਾਰ ਹੋ ਰਹੀ ਮੋਬਾਇਲ ਫੋਨ ਬਰਾਮਦਗੀ ਦੇ ਕਾਰਨ ਸੁਰਖੀਆਂ ’ਚ ਚੱਲ ਰਹੀ ਕੇਂਦਰੀ ਜੇਲ੍ਹ ਜਲੰਧਰ ਅਤੇ ਕਪੂਰਥਲਾ ’ਚ ਹੁਣ ਬੀਤੇ ਕੁਝ ਦਿਨਾਂ ਤੋਂ ਨਸ਼ੇ ਵਾਲੇ ਪਦਾਰਥਾਂ ਦੀ ਬਰਾਮਦਗੀ ਹੋਣ ਨਾਲ ਜਿੱਥੇ ਜੇਲ੍ਹ ਪ੍ਰਸ਼ਾਸਨ ਦੀ ਚਿੰਤਾ ਵਧ ਗਈ ਹੈ, ਉੱਥੇ ਹੀ ਇੰਨੀ ਸਖ਼ਤ ਸੁਰੱਖਿਆ ਦੇ ਬਾਵਜੂਦ ਆਖਿਰਕਾਰ ਜੇਲ੍ਹ ਕੰਪਲੈਕਸ ਦੇ ਅੰਦਰ ਨਸ਼ੇ ਵਾਲੇ ਪਦਾਰਥਾਂ ਦਾ ਪਹੁੰਚਣਾ ਕਈ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਜਿਸ ਨੂੰ ਲੈ ਕੇ ਕਪੂਰਥਲਾ ਪੁਲਸ ਵੀ ਵਿਸ਼ੇਸ਼ ਤੌਰ ’ਤੇ ਜਾਂਚ ’ਚ ਜੁਟ ਗਈ ਹੈ। ਜਿਸ ਨੂੰ ਲੈ ਕੇ ਆਉਣ ਵਾਲੇ ਦਿਨਾਂ ’ਚ ਕਈ ਖ਼ੁਲਾਸੇ ਸਾਹਮਣੇ ਆ ਸਕਦੇ ਹਨ।
ਜ਼ਿਕਰਯੋਗ ਹੈ ਕਿ ਕੇਂਦਰੀ ਜੇਲ੍ਹ ਜਲੰਧਰ ਅਤੇ ਕਪੂਰਥਲਾ 3 ਜ਼ਿਲ੍ਹਿਆਂ ਜਲੰਧਰ ਕਮਿਸ਼ਨਰੇਟ, ਜਲੰਧਰ ਦਿਹਾਤੀ ਅਤੇ ਕਪੂਰਥਲਾ ਜ਼ਿਲ੍ਹੇ ਨਾਲ ਸਬੰਧਤ ਹਵਾਲਾਤੀਆਂ ਅਤੇ ਕੈਦੀਆਂ ਨੂੰ ਰੱਖਣ ਲਈ ਜ਼ਿੰਮੇਵਾਰ ਹੈ। ਜੇਲ੍ਹ ਦੀ ਸੁਰੱਖਿਆ ਲਈ ਵੱਡੀ ਗਿਣਤੀ ’ਚ ਸੀ. ਆਰ. ਪੀ. ਐੱਫ., ਪੀ. ਏ. ਪੀ. ਅਤੇ ਜੇਲ੍ਹ ਪੁਲਸ ਦੀ ਭਾਰੀ ਤਾਇਨਾਤੀ ਦੇ ਬਾਵਜੂਦ ਵੀ ਮੋਬਾਇਲ ਫੋਨ ਮਿਲਣ ਕਾਰਨ ਬੀਤੇ ਕੁਝ ਸਾਲਾਂ ਤੋਂ ਪਹਿਲਾਂ ਤੋਂ ਹੀ ਜਿੱਥੇ ਕੇਂਦਰੀ ਜੇਲ੍ਹ ਚਰਚਾਵਾਂ ’ਚ ਚੱਲ ਰਹੀ ਸੀ, ਉਥੇ ਹੀ ਹੁਣ ਬੀਤੇ 2-3 ਹਫ਼ਤੇ ਤੋਂ ਕੇਂਦਰੀ ਜੇਲ੍ਹ ਕੰਪਲੈਕਸ ’ਚ ਚੈਕਿੰਗ ਦੌਰਾਨ ਹੁਣ ਨਸ਼ੇ ਵਾਲੇ ਪਦਾਰਥਾਂ ਦੀ ਬਰਾਮਦਗੀ ਨੇ ਸੁਰੱਖਿਆ ਏਜੰਸੀਆਂ ਨੂੰ ਹੈਰਾਨ ਕਰ ਦਿੱਤਾ ਹੈ।
ਇਹ ਵੀ ਪੜ੍ਹੋ: ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਨੂੰ ਲੈ ਕੇ ਸਰਨਾ ਨੇ ਮੰਗਿਆ ਬੀਬੀ ਜਗੀਰ ਕੌਰ ਦਾ ਅਸਤੀਫ਼ਾ
ਸ਼ੱਕ ਦੇ ਘੇਰੇ ’ਚ ਕਈ ਕਰਮਚਾਰੀ
ਦੱਸ ਦੇਈਏ ਕਿ ਕੇਂਦਰੀ ਜੇਲ ਕੰਪਲੈਕਸ ’ਚ ਸੁਰੱਖਿਆ ਇੰਨੀ ਮਜ਼ਬੂਤ ਹੈ ਕਿ ਇਥੇ ਨਸ਼ੇ ਵਾਲੇ ਪਦਾਰਥਾਂ ਦਾ ਪਹੁੰਚਣਾ ਬੇਹੱਦ ਮੁਸ਼ਕਿਲ ਹੈ। ਇਸ ਸਭ ਨੂੰ ਵੇਖਦੇ ਹੋਏ ਕੇਂਦਰੀ ਜੇਲ੍ਹ ’ਚ ਤਾਇਨਾਤ ਕੁਝ ਕਰਮਚਾਰੀ ਸ਼ੱਕ ਦੇ ਘੇਰੇ ’ਚ ਆ ਗਏ ਹਨ। ਇਸ ਸਭ ਨੂੰ ਲੈ ਕੇ ਹੁਣ ਹਰਕਤ ’ਚ ਆਈ ਕਪੂਰਥਲਾ ਪੁਲਸ ਨੇ ਲਗਾਤਾਰ ਹੋ ਰਹੀ ਮੋਬਾਇਲ ਫੋਨ ਤੇ ਨਸ਼ੇ ਵਾਲੇ ਪਦਾਰਥਾਂ ਦੀ ਬਰਾਮਦਗੀ ਨੂੰ ਦੇਖਦੇ ਹੋਏ ਵੱਡੇ ਪੱਧਰ ’ਤੇ ਪ੍ਰਕਿਰਿਆ ਤੇਜ਼ ਕਰ ਦਿੱਤੀ ਹੈ।
ਜੇਲ੍ਹ ਦੀ ਕਮਾਨ ਹੁਣ ਬੀ. ਐੱਸ. ਐੱਫ. ਦੇ ਡਿਪਟੀ ਕਮਾਂਡੈਂਟ ਦੇ ਹੱਥਾਂ ’ਚ
ਕੇਂਦਰੀ ਜੇਲ੍ਹ ਦੀ ਕਮਾਨ ਹੁਣ ਬੀ. ਐੱਸ. ਐੱਫ. ਦੇ ਡਿਪਟੀ ਕਮਾਂਡੈਂਟ ਗੁਰਨਾਮ ਸਿੰਘ ਦੇ ਹੱਥਾਂ ’ਚ ਆਉਣ ਨਾਲ ਅਜਿਹੇ ਸਮਾਜ ਵਿਰੋਧੀ ਅਨਸਰਾਂ ’ਤੇ ਸਖ਼ਤੀ ਹੋਣ ਦੀ ਸੰਭਾਵਨਾ ਵੱਧ ਗਈ ਹੈ, ਜੋ ਮਿਲੀਭੁਗਤ ਦੇ ਕਾਰਨ ਜੇਲ੍ਹ ਕੰਪਲੈਕਸ ’ਚ ਮੋਬਾਇਲ ਤੇ ਨਸ਼ੇ ਵਾਲੇ ਪਦਾਰਥਾਂ ਦੀ ਵਰਤੋਂ ਕਰ ਰਹੇ ਸਨ। ਜਿਸਨੂੰ ਲੈ ਕੇ ਆਉਣ ਵਾਲੇ ਦਿਨਾਂ ’ਚ ਕਪੂਰਥਲਾ ਪੁਲਸ ਤੇ ਜੇਲ ਪ੍ਰਸ਼ਾਸਨ ਕਈ ਵੱਡੇ ਖ਼ੁਲਾਸੇ ਕਰ ਸਕਦਾ ਹੈ।
ਇਹ ਵੀ ਪੜ੍ਹੋ: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ ਦੋਸ਼ੀ ਸਿਰਸਾ ਸਾਧ ਨਾਲ ਸਬੰਧਤ: ਬੀਬੀ ਜਗੀਰ ਕੌਰ
ਸੁਰੱਖਿਆ ਪ੍ਰਬੰਧਾਂ ਨੂੰ ਕੀਤਾ ਜਾਵੇਗਾ ਹੋਰ ਸਖਤ : ਗੁਰਨਾਮ ਸਿੰਘ
ਇਸ ਸਬੰਧ ’ਚ ਜਦੋਂ ਕੇਂਦਰੀ ਜੇਲ੍ਹ ਦੇ ਨਵ-ਨਿਯੁਕਤ ਸੁਪਰਡੈਂਟ ਗੁਰਨਾਮ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਜੇਲ ’ਚ ਮੋਬਾਇਲ ਤੇ ਨਸ਼ੀਲੇ ਪਦਾਰਥਾਂ ਨੂੰ ਜਾਣ ਤੋਂ ਰੋਕਣ ਲਈ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਸਖ਼ਤ ਕੀਤਾ ਜਾਵੇਗਾ। ਜਿਸ ਦੇ ਮਕਸਦ ਨਾਲ ਉਹ ਪੂਰੀ ਸੁਰੱਖਿਆ ਟੀਮਾਂ ਦਾ ਮੁਆਇਨਾ ਕਰ ਰਹੇ ਹਨ ਅਤੇ ਆਉਣ ਵਾਲੇ ਦਿਨਾਂ ’ਚ ਵਧੀਆ ਨਤੀਜੇ ਵੇਖਣ ਨੂੰ ਮਿਲਣਗੇ। ਜਿਸ ਲਈ ਕਪੂਰਥਲਾ ਪੁਲਸ ਦਾ ਪੂਰਾ ਸਹਿਯੋਗ ਲਿਆ ਜਾਵੇਗਾ।
ਇਹ ਵੀ ਪੜ੍ਹੋ: 'ਬਾਬਾ ਸੋਢਲ' ਦੇ ਮੇਲੇ ਨੂੰ ਲੈ ਕੇ ਜਲੰਧਰ ਟਰੈਫਿਕ ਪੁਲਸ ਵੱਲੋਂ ਰੂਟ ਪਲਾਨ ਜਾਰੀ, ਇਹ ਰਸਤੇ ਰਹਿਣਗੇ ਬੰਦ
ਮੁਲਜ਼ਮਾਂ ਬਖਸ਼ਿਆ ਨਹੀਂ ਜਾਵੇਗਾ : ਐੱਸ. ਐੱਸ. ਪੀ. ਖੱਖ
ਇਸ ਸਬੰਧ ’ਚ ਜਦੋਂ ਐੱਸ. ਐੱਸ. ਪੀ. ਹਰਕਮਲਪ੍ਰੀਤ ਸਿੰਘ ਖੱਖ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਕੇਂਦਰੀ ਜੇਲ੍ਹ ’ਚ ਲਗਾਤਾਰ ਮਿਲ ਰਹੇ ਮੋਬਾਇਲ ਫੋਨ ਅਤੇ ਨਸ਼ੇ ਵਾਲੇ ਪਦਾਰਥਾਂ ਦੇ ਸਬੰਧ ’ਚ ਜ਼ਿਲ੍ਹਾ ਪੁਲਸ ਵੱਲੋਂ ਜਾਂਚ ਦਾ ਦੌਰ ਤੇਜ਼ੀ ਨਾਲ ਜਾਰੀ ਹੈ। ਉਨ੍ਹਾਂ ਕਿਹਾ ਕਿ ਮਾਮਲੇ ’ਚ ਸ਼ਾਮਲ ਮੁਲਜ਼ਮਾਂ ਬਖਸ਼ਿਆ ਨਹੀਂ ਜਾਵੇਗਾ।
ਇਹ ਵੀ ਪੜ੍ਹੋ: ਜਲੰਧਰ ਵਿਖੇ ਅਸਮਾਨ ’ਚ ਸੂਰਿਆ ਕਿਰਨ ਏਅਰੋਬੈਟਿਕ ਟੀਮ ਨੇ ਵਿਖਾਏ ਜੌਹਰ, ਵੇਖਦੇ ਰਹਿ ਗਏ ਲੋਕ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ