ਪੰਜਾਬ ਦੀ ਇਸ ਸਿਵਲ ਸਰਜਨ 'ਤੇ ਡਿੱਗੀ ਗਾਜ, ਹੋਈ ਮੁਅੱਤਲ, ਵਜ੍ਹਾ ਕਰੇਗੀ ਹੈਰਾਨ
Friday, Apr 11, 2025 - 07:14 PM (IST)
 
            
            ਕਪੂਰਥਲਾ/ਚੰਡੀਗੜ੍ਹ (ਵੈੱਬ ਡੈਸਰ, ਦਲਜੀਤ, ਵਿਪਨ ਮਹਾਜਨ)- ਕਪੂਰਥਲਾ ਦੀ ਸਿਵਲ ਸਰਜਨ ਡਾ. ਰੀਚਾ ਭਾਟੀਆ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਸਿਵਲ ਸਰਜਨ ਕਪੂਰਥਲਾ ਡਾ. ਰੀਚਾ ਭਾਟੀਆ ਵੱਲੋਂ ਸਟਾਫ਼ ਪ੍ਰਤੀ ਅਪਣਾਏ ਜਾ ਰਹੇ ਮਾੜੇ ਅਤੇ ਅੜੀਅਲ ਵਤੀਰੇ ਕਾਰਨ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਤੁਰੰਤ ਪ੍ਰਭਾਵ ਤੋਂ ਮੁਅੱਤਲ ਕੀਤਾ ਹੈ।
ਇਹ ਵੀ ਪੜ੍ਹੋ: ਵੱਡਾ ਹਾਦਸਾ: ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਪਰਤ ਰਹੀ ਸਕੂਲ ਬੱਸ ਦੇ ਹੇਠਾਂ ਆਇਆ ਨੌਜਵਾਨ, ਤੜਫ਼-ਤੜਫ਼ ਕੇ ਨਿਕਲੀ ਜਾਨ

ਡਾ.ਰੀਚਾ ਭਾਟੀਆ ਦਾ ਹੈੱਡ ਕੁਆਰਟਰ ਦਫ਼ਤਰ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਚੰਡੀਗੜ੍ਹ ਵਿਖੇ ਕੀਤਾ ਗਿਆ ਹੈ। ਇਸ ਸਬੰਧੀ ਨਿਯਮਾਂ/ਹਦਾਇਤਾਂ ਅਨੁਸਾਰ ਮੁਅੱਤਲੀ ਸਮੇਂ ਦੌਰਾਨ ਬਣਦਾ ਗੁਜਾਰਾ ਭੱਤਾ ਮਿਲਣਯੋਗ ਹੋਵੇਗਾ। ਇਸ ਦੀ ਪੁਸ਼ਟੀ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਕੀਤੀ ਹੈ।
ਇਹ ਵੀ ਪੜ੍ਹੋ:ਹੰਸ ਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਦੀ ਅੰਤਿਮ ਅਰਦਾਸ ਮੌਕੇ CM ਮਾਨ ਸਣੇ ਪਹੁੰਚੀਆਂ ਕਈ ਸ਼ਖ਼ਸੀਅਤਾਂ
ਜ਼ਿਕਰਯੋਗ ਹੈ ਕਿ ਡਾ. ਰੀਚਾ ਭਾਟੀਆ ਨੇ ਅਗਸਤ 2024 ਵਿੱਚ ਕਪੂਰਥਲਾ ਸਿਵਲ ਹਸਪਤਾਲ ਵਿੱਚ ਸਿਵਲ ਸਰਜਨ ਵਜੋਂ ਅਹੁਦਾ ਸੰਭਾਲਿਆ ਸੀ ਪਰ ਉਨ੍ਹਾਂ ਦੇ ਅੜੀਅਲ ਵਤੀਰੇ ਅਤੇ ਵਿਭਾਗ ਦੇ ਅਧਿਕਾਰੀਆਂ ਨਾਲ ਤਾਲਮੇਲ ਦੀ ਕਮੀ ਕਾਰਨ, ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ, ਰਾਹੁਲ ਕੁਮਾਰ, ਆਈ.ਏ.ਐਸ. ਵੱਲੋ ਪੱਤਰ ਜਾਰੀ ਕਰਕੇ ਡਾ. ਰੀਚਾ ਭਾਟੀਆ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਹੋ ਜਾਓ ਸਾਵਧਾਨ! ਜੇ ਤੁਸੀਂ ਵੀ ਹੋ ਮਰਦਾਨਾ ਕਮਜ਼ੋਰੀ ਦੀਆਂ ਇਨ੍ਹਾਂ ਸਮੱਸਿਆਵਾਂ ਤੋਂ ਪਰੇਸ਼ਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 
                     
                             
                             
                             
                             
                             
                             
                             
                             
                             
                             
                             
                             
                            