ਕਪੂਰਥਲਾ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਪਟਾਕੇ ਚਲਾਉਣ ਲਈ ਸਮਾਂ ਨਿਰਧਾਰਿਤ

11/11/2023 1:43:24 PM

ਕਪੂਰਥਲਾ (ਮਹਾਜਨ)- ਕਪੂਰਥਲਾ ਜ਼ਿਲ੍ਹਾ ਮੈਜਿਸਟ੍ਰੇਟ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਕਪੂਰਥਲਾ ਦੀ ਹਦੂਦ ਅੰਦਰ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਦੇ ਦਿਹਾੜੇ ’ਤੇ ਪਟਾਕੇ/ਆਤਿਸ਼ਬਾਜੀ ਚਲਾਉਣ ਦਾ ਸਮਾਂ ਨਿਰਧਾਰਿਤ ਕੀਤਾ ਹੈ। ਇਸ ਨਿਰਧਾਰਿਤ ਸਮੇਂ ਤੋਂ ਬਾਅਦ ਜਾਂ ਪਹਿਲਾ ਪਟਾਕੇ/ਆਤਿਸ਼ਬਾਜ਼ੀ ਚਲਾਉਣ ’ਤੇ ਪੂਰਨ ਪਾਬੰਦੀ ਰਹੇਗੀ।

ਜ਼ਿਲ੍ਹਾ ਮੈਜਿਸਟ੍ਰੇਟ ਨੇ ਜਾਰੀ ਹੁਕਮਾਂ ਅਨੁਸਾਰ ਦੀਵਾਲੀ ਮੌਕੇ ਸ਼ਾਮ 8 ਵਜੇ ਤੋਂ ਰਾਤ 10 ਵਜੇ ਤੱਕ, ਗੁਰਪੁਰਬ (ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ) ਮੌਕੇ ਤੜਕਸਾਰ 4 ਵਜੇ ਤੋਂ ਸਵੇਰੇ 5 ਵਜੇ ਤੱਕ ਅਤੇ ਰਾਤ 9 ਵਜੇ ਤੋਂ ਰਾਤ 10 ਵਜੇ ਤੱਕ, ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਰਾਤ 11.55 ਵਜੇ ਤੋਂ ਰਾਤ 12.30 ਵਜੇ ਤੱਕ ਸਮਾਂ ਨਿਰਧਾਰਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਜਲੰਧਰ ਵਿਖੇ ਦੀਵਾਲੀ ਦੇ ਮੱਦੇਨਜ਼ਰ ਮੈਡੀਕਲ ਸੁਪਰਡੈਂਟ ਡਾਕਟਰਾਂ ਨੂੰ ਜਾਰੀ ਕੀਤੇ ਨਵੇਂ ਹੁਕਮ

ਇਸ ਤੋਂ ਇਲਾਵਾ ਖਾਮੋਸ਼ ਖੇਤਰ ਜਿਵੇਂ ਕਿ ਹਸਪਤਾਲ, ਸਿੱਖਿਆ ਸੰਸਥਾਵਾਂ, ਅਦਾਲਤਾਂ ਅਤੇ ਧਾਰਮਿਕ ਸਥਾਨਾਂ ਆਦਿ ਦੇ 100 ਮੀਟਰ ਦੇ ਘੇਰੇ ਦੇ ਅੰਦਰ ਪਟਾਕੇ ਚਲਾਉਣ ਦੀ ਇਜਾਜ਼ਤ ਨਹੀਂ ਹੋਵੇਗੀ। ਇਹ ਹੁਕਮ 1 ਜਨਵਰੀ 2024 ਤੱਕ ਲਾਗੂ ਰਹਿਣਗੇ।

ਇਹ ਵੀ ਪੜ੍ਹੋ: ਦੀਵਾਲੀ ਮੌਕੇ ਉੱਜੜੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਕੈਨੇਡਾ ਵਿਖੇ ਭੁਲੱਥ ਦੇ ਨੌਜਵਾਨ ਦੀ ਦਰਦਨਾਕ ਮੌਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711

shivani attri

This news is Content Editor shivani attri