ਕਪੂਰਥਲਾ ਵਿਖੇ ਡਰੱਗ ਨੈੱਟਵਰਕ ਦਾ ਪਰਦਾਫਾਸ਼, ਅੱਧਾ ਕਿੱਲੋ ਹੈਰੋਇਨ ਸਣੇ 2 ਨੌਜਵਾਨ ਗ੍ਰਿਫ਼ਤਾਰ

05/13/2022 1:28:34 PM

ਕਪੂਰਥਲਾ (ਭੂਸ਼ਣ/ਮਹਾਜਨ)- ਸੀ. ਆਈ. ਏ. ਸਟਾਫ਼ ਕਪੂਰਥਲਾ ਦੀ ਪੁਲਸ ਨੇ ਇਕ ਵੱਡੇ ਡਰੱਗ ਨੈੱਟਵਰਕ ਦਾ ਪਰਦਾਫਾਸ਼ ਕਰਦੇ ਹੋਏ 2 ਮੁਲਜ਼ਮਾਂ ਨੂੰ ਅੱਧਾ ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਸ ਦੀ ਇਸ ਕਾਰਵਾਈ ਦੌਰਾਨ ਤੀਜਾ ਮੁਲਜ਼ਮ ਪੁਲਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਕੋਤਵਾਲੀ ’ਚ ਮਾਮਲਾ ਦਰਜ ਕਰ ਲਿਆ ਹੈ। ਇਸ ਸਬੰਧੀ ’ਚ ਸਥਾਨਕ ਪੁਲਸ ਲਾਈਨ ’ਚ ਬੁਲਾਏ ਗਏ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਐੱਸ. ਪੀ. (ਡੀ.) ਜਗਜੀਤ ਸਿੰਘ ਸਰੋਆ ਨੇ ਦੱਸਿਆ ਕਿ ਐੱਸ. ਐੱਸ. ਪੀ. ਕਪੂਰਥਲਾ ਰਾਜਬਚਨ ਸਿੰਘ ਸੰਧੂ ਦੇ ਹੁਕਮਾਂ ’ਤੇ ਜ਼ਿਲ੍ਹਾ ਭਰ ’ਚ ਚੱਲ ਰਹੀ ਡਰੱਗ ਵਿਰੋਧੀ ਮੁਹਿੰਮ ਤਹਿਤ ਡੀ. ਐੱਸ. ਪੀ. (ਡੀ.) ਅੰਮ੍ਰਿਤ ਸਵਰੂਪ ਡੋਗਰਾ ਦੀ ਨਿਗਰਾਨੀ ’ਚ ਸੀ. ਆਈ. ਏ. ਸਟਾਫ਼ ਕਪੂਰਥਲਾ ਦੇ ਇੰਚਾਰਜ ਜਸਬੀਰ ਸਿੰਘ ਨੇ ਪੁਲਸ ਟੀਮ ਦੇ ਨਾਲ ਡੈਣਵਿੰਡ ਮੋਡ਼ ’ਤੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਇਕ ਮੁਖਬਰ ਖਾਸ ਨੇ ਪੁਲਸ ਟੀਮ ਨੂੰ ਸੂਚਨਾ ਦਿੱਤੀ ਕਿ ਕਰਤਾਰਪੁਰ ਵੱਲੋਂ ਇਕ ਮੋਟਰਸਾਈਕਲ ’ਤੇ ਤਿੰਨ ਸ਼ੱਕੀ ਨੌਜਵਾਨ ਭਾਰੀ ਮਾਤਰਾ ’ਚ ਹੈਰੋਇਨ ਦੀ ਖੇਪ ਦੇ ਨਾਲ ਕਪੂਰਥਲਾ ਵੱਲ ਆ ਰਹੇ ਹਨ ਤੇ ਉਕਤ ਤਿੰਨੋ ਮੁਲਜ਼ਮ ਹੈਰੋਇਨ ਦੀ ਖੇਪ ਨੂੰ ਵੇਚਣ ਲਈ ਗਾਹਕਾਂ ਦੀ ਤਲਾਸ਼ ਕਰ ਰਹੇ ਹਨ।

ਇਹ ਵੀ ਪੜ੍ਹੋ: ਸੁਲਤਾਨਪੁਰ ਲੋਧੀ ਵਿਖੇ ਘਰ ਦੇ ਬਾਹਰ ਖੜ੍ਹੀ 6 ਸਾਲਾ ਬੱਚੀ ਨੂੰ ਇੰਝ ਪਾਇਆ ਮੌਤ ਨੇ ਘੇਰਾ, ਜੋ ਕਿਸੇ ਨੇ ਸੋਚਿਆ ਵੀ ਨਾ ਸੀ

ਮੁਖਬਰ ਨੇ ਇਹ ਵੀ ਦੱਸਿਆ ਕਿ ਮੋਟਰਸਾਈਕਲ ’ਤੇ ਸਵਾਰ ਮੁਲਜ਼ਮਾਂ ਦੇ ਨਾਮ ਕਰਮਜੀਤ ਸਿੰਘ ਉਰਫ ਕੰਮੂ ਪੁੱਤਰ ਭੁਪਿੰਦਰ ਸਿੰਘ ਵਾਸੀ ਪਿੰਟ ਬੂਟ ਥਾਣਾ ਕੋਤਵਾਲੀ ਕਪੂਰਥਲਾ, ਜਸਪਾਲ ਸਿੰਘ ਉਰਫ ਜੱਸਾ ਪੁੱਤਰ ਬਲਵੰਤ ਸਿੰਘ ਵਾਸੀ ਨਾਹਰਪੁਰ ਥਾਣਾ ਕਰਤਾਰਪੁਰ ਤੇ ਕਰਮਜੀਤ ਸਿੰਘ ਉਰਫ ਕੰਮੂ ਪੁੱਤਰ ਗੱਜਣ ਸਿੰਘ ਵਾਸੀ ਨਾਹਰਪੁਰ ਜ਼ਿਲ੍ਹਾ ਜਲੰਧਰ ਹਨ। ਜਿਸ ’ਤੇ ਜਦੋਂ ਪੁਲਸ ਟੀਮ ਨੇ ਤੇਜ਼ ਰਫਤਾਰ ਨਾਲ ਆ ਰਹੇ ਉਕਤ ਤਿੰਨੋ ਮੁਲਜ਼ਮਾਂ ਦੇ ਮੋਟਰਸਾਈਕਲ ਨੂੰ ਰੋਕਣ ਦਾ ਇਸ਼ਾਰਾ ਕੀਤਾ ਤਾਂ ਮੁਲਜ਼ਮਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ। ਜਿਸ ਦੌਰਾਨ ਇਕ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ, ਜਦਕਿ ਦੋ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ। ਕਾਬੂ ਕੀਤੇ ਗਏ ਮੁਲਜ਼ਮਾਂ ਨੇ ਆਪਣੇ ਨਾਮ ਕਰਮਜੀਤ ਸਿੰਘ ਉਰਫ਼ ਕੰਮੂ ਵਾਸੀ ਪਿੰਡ ਬੂਟਾ ਥਾਣਾ ਕੋਤਵਾਲੀ ਕਪੂਰਥਲਾ ਤੇ ਦੂਜੇ ਮੁਲਜ਼ਮ ਨੇ ਆਪਣਾ ਨਾਮ ਜਸਪਾਲ ਸਿੰਘ ਉਰਫ਼ ਜੱਸਾ ਵਾਸੀ ਨਾਹਰਪੁਰ ਜ਼ਿਲਾ ਜਲੰਧਰ ਦੱਸਿਆ। ਜਦਕਿ ਤੀਜੇ ਫਰਾਰ ਮੁਲਜ਼ਮ ਦੀ ਪਛਾਣ ਕਰਮਜੀਤ ਸਿੰਘ ਉਰਫ਼ ਕੰਮੂ ਪੁੱਤਰ ਗੱਜਣ ਸਿੰਘ ਵਜੋਂ ਹੋਈ। ਦੋਵਾਂ ਮੁਲਜ਼ਮਾਂ ਦੀ ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ ਅੱਧਾ ਕਿਲੋ ਹੈਰੋਇਨ ਬਰਾਮਦ ਹੋਈ। ਐੱਸ. ਪੀ. (ਡੀ.) ਨੇ ਦੱਸਿਆ ਕਿ ਮੁਲਜ਼ਮਾਂ ਦੇ ਤਾਰ ਕਿਨ੍ਹਾਂ-ਕਿਨ੍ਹਾਂ ਲੋਕਾਂ ਨਾਲ ਜੁੜੇ ਹਨ, ਇਸ ਦਾ ਜਲਦ ਹੀ ਖ਼ੁਲਾਸਾ ਕੀਤਾ ਜਾਵੇਗਾ। ਇਸ ਪੱਤਰਕਾਰ ਸੰਮਲੇਨ ’ਚ ਡੀ. ਐੱਸ.ਪੀ. (ਡੀ.) ਅੰਮ੍ਰਿਤ ਸਵਰੂਪ ਡੋਗਰ ਅਤੇ ਸੀ. ਆਈ. ਏ. ਸਟਾਫ਼ ਕਪੂਰਥਲਾ ਦੇ ਇੰਚਾਰਜ ਜਸਬੀਰ ਸਿੰਘ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ: ਮੋਹਾਲੀ ਵਿਖੇ ਹੋਏ ਰਾਕੇਟ ਹਮਲੇ ਦੇ ਮਾਮਲੇ ’ਚ ਪੁਲਸ ਯੂ-ਟਿਊਬ ’ਤੇ ਰੱਖਣ ਲੱਗੀ ਨਜ਼ਰ, ਮਿਲੇ ਅਹਿਮ ਸੁਰਾਗ

ਗ੍ਰਿਫ਼ਤਾਰ ਮੁਲਜ਼ਮ ਲੰਬੇ ਸਮੇਂ ਤੋਂ ਕਰਦੇ ਸਨ ਡਰੱਗ ਵੇਚਣ ਦਾ ਧੰਦਾ
ਗ੍ਰਿਫ਼ਤਾਰ ਮੁਲਜ਼ਮਾਂ ਨੇ ਖ਼ੁਲਾਸਾ ਕੀਤਾ ਕਿ ਉਹ ਲੰਬੇ ਸਮੇਂ ਤੋਂ ਡਰੱਗ ਵੇਚਣ ਦਾ ਧੰਦਾ ਕਰਦੇ ਹਨ ਤੇ ਬਰਾਮਦ ਹੈਰੋਇਨ ਦੀ ਖੇਪ ਕਿਸੇ ਖ਼ਾਸ ਵਿਅਕਤੀ ਤੋਂ ਲੈ ਕੇ ਆਏ ਹਨ। ਉਕਤ ਵਿਅਕਤੀ ਕੌਣ ਹਨ ਇਸ ਸਬੰਧੀ ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News