ਕਪੂਰਥਲਾ ਜ਼ਿਲ੍ਹੇ ’ਚ ਕਾਂਗਰਸ ਦੀ ਵੱਡੀ ਜਿੱਤ, 50 ਵਿਚੋਂ 45 ਸੀਟਾਂ ’ਤੇ ਕੀਤਾ ਕਬਜ਼ਾ

Wednesday, Feb 17, 2021 - 02:27 PM (IST)

ਕਪੂਰਥਲਾ ਜ਼ਿਲ੍ਹੇ ’ਚ ਕਾਂਗਰਸ ਦੀ ਵੱਡੀ ਜਿੱਤ, 50 ਵਿਚੋਂ 45 ਸੀਟਾਂ ’ਤੇ ਕੀਤਾ ਕਬਜ਼ਾ

ਕਪੂਰਥਲ਼ਾ (ਵਿਪਨ)— ਕਪੂਰਥਲਾ ਵਿਖੇ ਹੋਈਆਂ ਨਗਰ ਨਿਗਮ/ਨਗਰ ਕੌਂਸਲ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਦੇ ਨਤੀਜਿਆਂ ਦਾ ਐਲਾਨ ਹੋ ਚੁੱਕਾ ਹੈ। ਇਥੇ ਕੁੱਲ 50 ਵਾਰਡਾਂ ’ਤੇ ਚੋਣਾਂ ਹੋਈਆਂ ਸਨ, ਜਿਨ੍ਹਾਂ ’ਚੋਂ 45 ਸੀਟਾਂ ਨੇ ਸੱਤਾਧਾਰੀ ਪਾਰਟੀ ਦੇ ਉਮੀਦਵਾਰਾਂ ਨੇ ਹੂੰਝਾ ਫੇਰ ਜਿੱਤ ਦਰਜ ਕੀਤੀ ਹੈ। ਕਾਂਗਰਸ ਪਾਰਟੀ ਨੇ ਕਪੂਰਥਲਾ ਜ਼ਿਲ੍ਹੇ ’ਚ 45 ਵਾਰਡਾਂ ’ਤੇ ਆਪਣਾ ਕਬਜ਼ਾ ਕਰ ਲਿਆ ਹੈ ਜਦਕਿ 3 ਸੀਟਾਂ ਸ਼੍ਰੋਮਣੀ ਅਕਾਲੀ ਦਲ ਦੀ ਪਾਰਟੀ ਅਤੇ 2 ਸੀਟਾਂ ਆਜ਼ਾਦ ਉਮੀਦਵਾਰ ਦੀ ਝੋਲੀ ਵਿਚ ਆਈਆਂ ਹਨ। 

ਇਹ ਵੀ ਪੜ੍ਹੋ : ਜਲੰਧਰ ਜ਼ਿਲ੍ਹੇ ਦੇ ਲੋਹੀਆਂ ਖ਼ਾਸ ’ਚ ਕਾਂਗਰਸ ਜਿੱਤੀ, ਨੂਰਮਹਿਲ ਤੇ ਅਲਾਵਲਪੁਰ ’ਚ ਆਜ਼ਾਦ ਉਮੀਦਵਾਰ ਰਹੇ ਜੇਤੂ

ਇਥੇ ਦੱਸ ਦੇਈਏ ਕਿ 14 ਫਰਵਰੀ ਨੂੰ ਪੰਜਾਬ ’ਚ ਹੋਈਆਂ 109 ਨਗਰ ਕੌਂਸਲ/ਨਗਰ ਪੰਚਾਇਤਾਂ ਅਤੇ 8 ਨਗਰ ਨਿਗਮਾਂ ਦੀਆਂ ਚੋਣਾਂ ਦੇ ਨਤੀਜਿਆਂ ਦਾ ਐਲਾਨ ਅੱਜ ਕੀਤਾ ਜਾ ਰਿਹਾ ਹੈ। ਸ਼ਾਮ ਤੱਕ ਸਾਰੀ ਤਸਵੀਰ ਸਪਸ਼ਟ ਹੋ ਜਾਵੇਗੀ ਕਿ ਕਿ ਪਾਰਟੀ ਦੇ ਸਿਰ ’ਤੇ ਜਿੱਤ ਦਾ ਤਾਜ ਸਿਰਜੇਗਾ। ਇਥੇ ਦੱਸ ਦੇਈਏ ਕਿ ਨਗਰ ਪੰਚਾਇਤ, ਨਗਰ ਕੌਂਸਲ ਅਤੇ ਨਗਰ ਨਿਗਮ ਦੀਆਂ ਹੋਈਆਂ ਚੋਣਾਂ ਦੌਰਾਨ ਕੁੱਲ 9222 ਉਮੀਦਵਾਰ ਚੋਣ ਮੈਦਾਨ ’ਚ ਉਤਰੇ ਸਨ। 

ਇਹ ਵੀ ਪੜ੍ਹੋ : ਟਾਂਡਾ ਉੜਮੁੜ ਵਿਚ ਕਾਂਗਰਸ ਨੇ 15 ਵਿਚੋਂ 12 ਸੀਟਾਂ ਉਤੇ ਜਿੱਤ ਕੀਤੀ ਹਾਸਲ


author

shivani attri

Content Editor

Related News