ਕਪੂਰਥਲਾ ਤੋਂ ਗੋਇੰਦਵਾਲ ਮਾਰਗ ਦਾ ਨਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ 'ਤੇ ਰੱਖਿਆ

10/18/2019 3:33:46 PM

ਬਠਿੰਡਾ/ਨਵੀਂ ਦਿੱਲੀ (ਵੈੱਬ ਡੈਸਕ, ਵਾਰਤਾ) : ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਪੂਰਥਲਾ ਤੋਂ ਗੋਇੰਦਵਾਲ ਮਾਰਗ ਦਾ ਨਾਂਅ ਬਦਲ ਕੇ 'ਸ੍ਰੀ ਗੁਰੂ ਨਾਨਕ ਦੇਵ ਜੀ ਮਾਰਗ' ਰੱਖਣ 'ਤੇ ਪ੍ਰਧਾਨ ਮੰਤਰੀ ਅਤੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਦਾ ਧੰਨਵਾਦ ਕੀਤਾ ਹੈ।

ਹਰਸਿਮਰਤ ਬਾਦਲ ਨੇ ਟਵੀਟ ਕਰਦੇ ਹੋਏ ਲਿਖਿਆ ਹੈ, 'ਇਹ ਦੱਸਦੇ ਹੋਏ ਬੜੀ ਖੁਸ਼ੀ ਮਹਿਸੂਸ ਕਰ ਰਹੀ ਹਾਂ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਅਪਾਰ ਮਿਹਰ ਸਦਕਾ ਕਪੂਰਥਲਾ ਤੋਂ ਗੋਇੰਦਵਾਲ ਮਾਰਗ ਦਾ ਨਾਂਅ ਮੇਰੇ ਸੁਝਾਅ ਤਹਿਤ 'ਸ੍ਰੀ ਗੁਰੂ ਨਾਨਕ ਦੇਵ ਜੀ ਮਾਰਗ' ਰੱਖ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਅਤੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਸ਼੍ਰੀ ਨਿਤਿਨ ਗਡਕਰੀ ਜੀ ਦੀ ਸ਼ੁਕਰਗੁਜ਼ਾਰ ਹਾਂ ਜਿਨ੍ਹਾਂ ਨੇ ਸਿੱਖ ਕੌਮ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਇਹ ਸ਼ਲਾਘਾਯੋਗ ਫ਼ੈਸਲਾ ਲਿਆ।

 

ਦੱਸ ਦੇਈਏ ਕਿ ਬੀਤੇ ਦਿਨ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਟਵੀਟ ਕਰਦੇ ਹੋਏ ਜਾਣਕਾਰੀ ਦਿੱਤੀ ਸੀ ਕਿ ਪੰਜਾਬ ਦੇ ਕਪੂਰਥਲਾ ਤੋਂ ਤਰਨਤਾਰਨ ਦੇ ਨੇੜੇ ਗੋਇੰਦਵਾਲ ਸਾਹਿਬ ਤੱਕ ਨਵਾਂ ਰਾਸ਼ਟਰੀ ਰਾਜਮਾਰਗ ਨੰਬਰ 703ਏ ਏ ਬਣਾਇਆ ਗਿਆ ਹੈ ਅਤੇ ਇਸ ਦਾ ਨਾਂ 'ਸ੍ਰੀ ਗੁਰੂ ਨਾਨਕ ਦੇਵ ਜੀ ਮਾਰਗ' ਰੱਖਿਆ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਸਾਲ ਨਵੰਬਰ ਵਿਚ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਨਵੰਬਰ ਤੋਂ ਇਸ ਦੇ ਮੱਦੇਨਜ਼ਰ ਪ੍ਰਕਾਸ਼ ਪੁਰਬ ਮਨਾਇਆ ਜਾਏਗਾ ਜੋ ਇਕ ਸਾਲ ਤੱਕ ਚੱਲੇਗਾ।

cherry

This news is Content Editor cherry