ਦਿਲ ਦਹਿਲਾਉਣ ਵਾਲੀ ਵਾਰਦਾਤ, ਪਤਨੀ ਦਾ ਕਤਲ ਕਰਨ ਤੋਂ ਬਾਅਦ ਟੈਂਕੀ 'ਤੇ ਚੜ੍ਹੇ ਪਤੀ ਨੇ ਚੁੱਕਿਆ ਖ਼ੌਫ਼ਨਾਕ ਕਦਮ

Saturday, Nov 14, 2020 - 06:32 PM (IST)

ਕਪੂਰਥਲਾ (ਭੂਸ਼ਣ): ਕਪੂਰਥਲਾ 'ਚ ਇਕ ਮੁਲਜ਼ਮ ਨੇ ਦਿਲ ਦਹਿਲਾਉਣ ਵਾਲੀ ਵਾਰਦਾਤ ਨੂੰ ਅੰਜਾਮ ਦਿੰਦੇ ਹੋਏ ਆਪਣੀ ਪਤਨੀ ਦਾ ਜਲੌਖਾਨਾ ਖੇਤਰ 'ਚ ਗਲਾ ਘੁੱਟ ਕੇ ਕਤਲ ਕਰ ਦਿੱਤਾ ਤੇ ਬਾਅਦ 'ਚ ਮੁਲਜ਼ਮ ਨੇ ਸਥਾਨਕ ਸ਼ਾਲੀਮਾਰ ਬਾਗ ਦੀ ਪਾਣੀ ਵਾਲੀ ਟੈਂਕੀ ਉੱਪਰ ਚੜ੍ਹ ਕੇ ਖੁਦ ਵੀ ਟੈਂਕੀ ਤੋਂ ਛਾਲ ਮਾਰ ਕੇ ਆਤਮ ਹੱਤਿਆ ਕਰ ਲਈ। ਥਾਣਾ ਸਿਟੀ ਕਪੂਰਥਲਾ ਦੀ ਪੁਲਸ ਨੇ ਦੋਵਾਂ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਲਈ ਸਿਵਲ ਹਸਪਤਾਲ ਕਪੂਰਥਲਾ ਭੇਜ ਦਿੱਤਾ ਹੈ।

ਇਹ ਵੀ ਪੜ੍ਹੋ :  ਗੁਰਦਾਸਪੁਰ 'ਚ ਵੱਡੀ ਵਾਰਦਾਤ: ਸਾਬਕਾ ਫ਼ੌਜੀ ਵਲੋਂ ਗੋਲੀਆਂ ਮਾਰ ਕੇ ਦੋ ਸਕੇ ਭਰਾਵਾਂ ਦਾ ਕਤਲ

ਜਾਣਕਾਰੀ ਮੁਤਾਬਕ ਡੀ. ਐੱਸ. ਪੀ. ਸਬ ਡਵੀਜ਼ਨ ਸੁਰਿੰਦਰ ਸਿੰਘ ਨੂੰ ਸੂਚਨਾ ਮਿਲੀ ਸੀ ਕਿ ਜਲੌਖਾਨਾ ਖੇਤਰ 'ਚ ਇਕ ਮੁਲਜ਼ਮ ਨੇ ਆਪਣੀ ਪਤਨੀ ਦਾ ਗਲਾ ਘੁੱਟ ਕੇ ਉਸਦਾ ਕਤਲ ਕਰ ਦਿੱਤਾ ਹੈ ਤੇ ਬਾਅਦ 'ਚ ਉਹ ਪਾਣੀ ਵਾਲੀ ਟੈਂਕੀ 'ਤੇ ਚੜ੍ਹ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਜਦੋਂ ਡੀ. ਐੱਸ. ਪੀ. ਸਬ ਡਵੀਜ਼ਨ, ਐੱਸ. ਐੱਚ. ਓ. ਸਿਟੀ ਇੰਸਪੈਕਟਰ ਦੀਪਕ ਸ਼ਰਮਾ ਨੂੰ ਲੈ ਕੇ ਮੌਕੇ 'ਤੇ ਪੁੱਜੇ ਤਾਂ ਮੌਕੇ ਤੋਂ ਮ੍ਰਿਤਕਾ ਦੀ ਲਾਸ਼ ਨੂੰ ਆਪਣੇ ਕਬਜੇ 'ਚ ਲੈ ਲਿਆ। ਪੁਲਸ ਜਾਂਚ ਦੌਰਾਨ ਮ੍ਰਿਤਕਾ ਦੀ ਪਛਾਣ ਪ੍ਰਿਆ ਦੇ ਤੌਰ 'ਤੇ ਹੋਈ, ਜਦਕਿ ਉਸਦੇ ਪਤੀ ਦੀ ਪਛਾਣ ਰਾਜ ਕੁਮਾਰ ਦੇ ਤੌਰ 'ਤੇ ਹੋਈ।

ਇਹ ਵੀ ਪੜ੍ਹੋ : ਮੁੱਖ ਮੰਤਰੀ ਨੇ ਦੀਵਾਲੀ ਤੇ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ, ਲੋਕਾਂ ਨੂੰ ਕੀਤੀ ਇਹ ਅਪੀਲ
ਦੱਸਿਆ ਜਾਂਦਾ ਹੈ ਕਿ ਮੁਲਜ਼ਮ ਰਾਜ ਕੁਮਾਰ ਲੰਬੇ ਸਮੇਂ ਤੋਂ ਮ੍ਰਿਤਕ ਮਹਿਲਾ ਨੂੰ ਬੇਹੱਦ ਤੰਗ ਪ੍ਰੇਸ਼ਾਨ ਕਰਦਾ ਸੀ। ਜਿਸ ਕਰ ਕੇ ਮ੍ਰਿਤਕ ਮਹਿਲਾ ਕਾਫੀ ਦੁਖੀ ਰਹਿੰਦੀ ਸੀ। ਟੈਕਸੀ ਚਲਾਉਣ ਦਾ ਕੰਮ ਕਰਨ ਵਾਲੇ ਰਾਜ ਕੁਮਾਰ ਨੇ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਹ ਅੰਮ੍ਰਿਤਸਰ ਰੋਡ ਦੇ ਨੇੜੇ ਪਾਣੀ ਵਾਲੀ ਟੈਂਕੀ 'ਤੇ ਚੜ੍ਹ ਗਿਆ। ਜਿੱਥੇ ਉਸਨੇ ਕਰੀਬ ਦੋ ਘੰਟੇ ਤੱਕ ਚੜ੍ਹ ਕੇ ਲਗਾਤਾਰ ਆਤਮ ਹੱਤਿਆ ਕਰਨ ਦੀਆ ਧਮਕੀਆਂ ਦਿੱਤੀਆ। ਇਸ ਦੌਰਾਨ ਜਦੋਂ ਪੁਲਸ ਨੇ ਉਸਨੂੰ ਕਾਫੀ ਦੇਰ ਤੱਕ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਮੁਲਜ਼ਮ ਨੇ ਪਾਣੀ ਵਾਲੀ ਟੈਂਕੀ ਤੋਂ ਛਾਲ ਮਾਰ ਕੇ ਖੁਦ ਵੀ ਆਤਮ ਹੱਤਿਆ ਕਰ ਲਈ।

ਇਹ ਵੀ ਪੜ੍ਹੋ : ਦਰਦਨਾਕ ਹਾਦਸੇ ਨੇ ਉਜਾੜਿਆ ਪਰਿਵਾਰ, ਚੜ੍ਹਦੀ ਸਵੇਰ ਬੱਸ ਦੀ ਲਪੇਟ 'ਚ ਆਉਣ ਨਾਲ ਪਿਓ-ਪੁੱਤ ਦੀ ਮੌਤ

ਦੱਸਿਆ ਜਾਂਦਾ ਹੈ ਕਿ ਮੁਲਜ਼ਮ ਆਪਣੀ ਪਤਨੀ ਨੂੰ ਕਾਫ਼ੀ ਸਾਲਾਂ ਤੋਂ ਤੰਗ ਪ੍ਰੇਸ਼ਾਨ ਕਰਦਾ ਸੀ ਤੇ ਭਾਰੀ ਕੁੱਟਮਾਰ ਕਰਦਾ ਸੀ। ਮ੍ਰਿਤਕ ਦੀ ਪਤਨੀ ਜਿੱਥੇ ਕਾਫੀ ਪੜ੍ਹੀ ਲਿਖੀ ਸੀ ਤੇ ਇਕ ਪ੍ਰਾਈਵੇਟ ਸਕੂਲ 'ਚ ਟੀਚਰ ਦੀ ਨੌਕਰੀ ਕਰਦੀ ਸੀ ਉੱਥੇ ਹੀ ਮੁਲਜ਼ਮ ਰਾਜ ਕੁਮਾਰ ਇਕ ਟੈਕਸੀ ਡਰਾਈਵਰ ਸੀ ਤੇ ਕਾਫੀ ਸ਼ੱਕੀ ਕਿਸਮ ਦਾ ਵਿਅਕਤੀ ਸੀ। ਥਾਣਾ ਸਿਟੀ ਕਪੂਰਥਲਾ ਦੀ ਪੁਲਸ ਨੇ ਦੋਹਾਂ ਲਾਸ਼ਾ ਨੂੰ ਕਬਜੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਕਪੂਰਥਲਾ ਭੇਜ ਦਿੱਤਾ ਹੈ।

Baljeet Kaur

This news is Content Editor Baljeet Kaur