ਕੇਂਦਰੀ ਜੇਲ ਜਲੰਧਰ ਤੇ ਕਪੂਰਥਲਾ ''ਚ ਗੈਂਗਵਾਰ, ਸੀ. ਆਰ. ਪੀ. ਐੱਫ. ਨੇ ਪਾਇਆ ਕਾਬੂ

Wednesday, Oct 28, 2020 - 07:15 PM (IST)

ਕੇਂਦਰੀ ਜੇਲ ਜਲੰਧਰ ਤੇ ਕਪੂਰਥਲਾ ''ਚ ਗੈਂਗਵਾਰ, ਸੀ. ਆਰ. ਪੀ. ਐੱਫ. ਨੇ ਪਾਇਆ ਕਾਬੂ

ਕਪੂਰਥਲਾ (ਭੂਸ਼ਣ/ਮਹਾਜਨ) : ਕੇਂਦਰੀ ਜੇਲ ਜਲੰਧਰ ਤੇ ਕਪੂਰਥਲਾ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਹਵਾਲਾਤੀਆਂ ਦੀ ਆਪਸ 'ਚ ਗੈਂਗਵਾਰ ਹੋ ਗਈ। ਇਸ ਦੌਰਾਨ ਜਿੱਥੇ ਤਿੰਨ ਹਵਾਲਾਤੀ ਜ਼ਖਮੀ ਹੋ ਗਏ, ਉੱਥੇ ਹੀ ਜ਼ਖਮੀ ਹਵਾਲਾਤੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ 'ਚ ਭਰਤੀ ਕਰਵਾਇਆ ਗਿਆ ਹੈ। ਥਾਣਾ ਕੋਤਵਾਲੀ ਕਪੂਰਥਲਾ ਦੀ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ :  ਪੁਲਸ ਨੇ ਬੇਨਕਾਬ ਕੀਤਾ ਹੋਟਲ 'ਚ ਚੱਲ ਰਿਹਾ ਦੇਹ ਵਪਾਰ ਦਾ ਧੰਦਾ, ਰੰਗੇ ਹੱਥੀਂ ਫੜੇ ਕੁੜੀਆਂ-ਮੁੰਡੇ

ਜਾਣਕਾਰੀ ਮੁਤਾਬਿਕ ਕੇਂਦਰੀ ਜੇਲ ਜਲੰਧਰ ਤੇ ਕਪੂਰਥਲਾ 'ਚ ਬੰਦ ਕੁਝ ਹਵਾਲਾਤੀਆਂ ਦਾ ਆਪਸ 'ਚ ਝਗੜਾ ਹੋ ਗਿਆ। ਜਿਸ ਦੌਰਾਨ ਹੋਏ ਝਗੜੇ 'ਚ ਤਿੰਨ ਹਵਾਲਾਤੀ ਜ਼ਖਮੀ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਸੀ. ਆਰ. ਪੀ. ਐੱਫ. ਤੇ ਜੇਲ ਪੁਲਸ ਨੇ ਝਗੜੇ 'ਤੇ ਕਾਬੂ ਪਾਇਆ ਤੇ ਸੁਰੱਖਿਆ ਕਰਮਚਾਰੀਆਂ ਨੇ ਤਿੰਨਾਂ ਜ਼ਖਮੀ ਹਵਾਲਾਤੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ, ਉੱਥੇ ਹੀ ਮਾਮਲੇ ਦੀ ਪੁਲਸ ਜਾਂਚ ਦਾ ਦੌਰ ਜਾਰੀ ਹੈ।

ਇਹ ਵੀ ਪੜ੍ਹੋ :  ਜਠਾਣੀ ਵਲੋਂ ਦਰਾਣੀ ਨੂੰ ਰੂਹ ਕੰਬਾਊ ਮੌਤ ਦੇਣ ਵਾਲੀ ਘਟਨਾ ਦਾ ਪੂਰਾ ਸੱਚ ਆਇਆ ਸਾਹਮਣੇ

ਜ਼ਿਕਰਯੋਗ ਹੈ ਕਿ ਗੈਂਗਵਾਰ ਦਾ ਕੇਂਦਰੀ ਜੇਲ ਜਲੰਧਰ ਤੇ ਕਪੂਰਥਲਾ ਨਾਲ ਕਾਫੀ ਲੰਬਾ ਨਾਤਾ ਰਿਹਾ ਹੈ। ਇਸ ਤੋਂ ਪਹਿਲਾਂ ਵੀ ਗੈਂਗਵਾਰ ਦੀਆਂ ਕਈ ਘਟਨਾਵਾਂ ਨੂੰ ਲੈ ਕੇ ਜੇਲ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਕੋਤਵਾਲੀ ਪੁਲਸ ਵੱਡੀ ਗਿਣਤੀ 'ਚ ਮਾਮਲੇ ਦਰਜ ਕਰ ਚੁੱਕੀ ਹੈ ਤੇ ਇਸ ਸਬੰਧ 'ਚ ਜੇਲ ਕੰਪਲੈਕਸ 'ਚ ਸੀ. ਆਰ. ਪੀ. ਐੱਫ. ਦੀ ਮਦਦ ਨਾਲ ਸਖ਼ਤੀ ਵੀ ਕੀਤੀ ਗਈ ਹੈ ਪਰ ਇਸ ਦੇ ਬਾਵਜੂਦ ਵੀ ਗੈਂਗਵਾਰ ਦੀਆਂ ਘਟਨਾਵਾਂ ਜਾਰੀ ਹਨ।

ਇਹ ਵੀ ਪੜ੍ਹੋ :  ਲਾਰੈਂਸ ਬਿਸ਼ਨੋਈ ਗੈਂਗ ਦਾ ਵਾਂਟੇਡ ਗੈਂਗਸਟਰ ਕਾਬੂ, ਵੱਡੇ ਖ਼ੁਲਾਸੇ ਹੋਣ ਦੀ ਉਮੀਦ


author

Gurminder Singh

Content Editor

Related News