ਜਲੰਧਰ ''ਚ ਬੇਅਦਬੀ ਦੇ ਮਾਮਲੇ ''ਚ ਦੋ ਘੰਟੇ ਰਿਹਾ ਕਪੂਰਥਲਾ-ਜਲੰਧਰ ਹਾਈਵੇਅ ਜਾਮ
Saturday, Oct 11, 2025 - 01:31 PM (IST)

ਜਲੰਧਰ- ਜਲੰਧਰ ਜ਼ਿਲ੍ਹੇ ਦੇ ਥਾਣਾ ਬਸਤੀ ਬਾਬਾ ਖੇਲ ਦੇ ਅਧੀਨ ਆਉਂਦੇ ਕਪੂਰਥਲਾ ਰੋਡ 'ਤੇ ਸਿੱਖ ਜਥੇਬੰਦੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਨੂੰ ਲੈ ਕੇ ਧਰਨਾ ਦਿੱਤਾ। ਜਥੇਬੰਦੀਆਂ ਨੇ ਇਸ ਮੁੱਦੇ 'ਤੇ ਰੋਸ ਪ੍ਰਗਟ ਕਰਦੇ ਹੋਏ ਜਲੰਧਰ-ਕਪੂਰਥਲਾ ਰੋਡ ਨੂੰ ਕਰੀਬ ਦੋ ਘੰਟੇ ਤੱਕ ਜਾਮ ਰੱਖਿਆ।
ਰੋਸ ਪ੍ਰਦਰਸ਼ਨ ਕਰ ਰਹੀਆਂ ਜਥੇਬੰਦੀਆਂ ਵਿੱਚ ਸ਼ਾਮਲ ਲੋਕਾਂ ਨੇ ਦੋਸ਼ ਲਾਇਆ ਕਿ ਇਥੋਂ ਦੀ ਇਕ ਔਰਤ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪਾਂ ਨੂੰ ਦੋ ਸਾਲਾਂ ਤੋਂ ਅਲਮਾਰੀ ਵਿੱਚ ਬੰਦ ਕਰਕੇ ਰੱਖਿਆ ਹੋਇਆ ਸੀ। ਇਸ ਗੱਲ ਦਾ ਖ਼ੁਲਾਸਾ ਉਦੋਂ ਹੋਇਆ ਜਦੋਂ 15 ਦਿਨ ਪਹਿਲਾਂ ਘਰ ਵਿੱਚ ਸਹਿਜ ਪਾਠ ਕਰਵਾਉਣ ਲਈ ਗੁਰਦੁਆਰਾ ਸਾਹਿਬ ਤੋਂ ਇਕ ਗ੍ਰੰਥੀ ਸਿੰਘ ਨੂੰ ਬੁਲਾਇਆ ਗਿਆ। ਨਿਹੰਗ ਸਿੰਘਾਂ ਨੇ ਇਸ ਕਾਰਵਾਈ ਨੂੰ ਬੇਅਦਬੀ ਕਰਾਰ ਦਿੰਦੇ ਹੋਏ ਆਪਣਾ ਰੋਸ ਪ੍ਰਗਟ ਕੀਤਾ।
ਇਹ ਵੀ ਪੜ੍ਹੋ: ਪੰਜਾਬ 'ਚ ਦਿਨ-ਦਿਹਾੜੇ ਵੱਡੀ ਵਾਰਦਾਤ! ਦੁੱਧ ਵੰਡਣ ਜਾ ਰਿਹਾ ਡੇਅਰੀ ਵਰਕਰ ਗੋਲ਼ੀਆਂ ਨਾਲ ਭੁੰਨਿਆ
ਜਦੋਂ ਸਹਿਜ ਪਾਠ ਲਈ ਆਏ ਸਿੰਘਾਂ ਨੂੰ ਪਤਾ ਲੱਗਾ ਕਿ ਔਰਤ ਨੇ ਘਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਰੱਖਿਆ ਹੋਇਆ ਹੈ ਅਤੇ ਉਸ ਨੂੰ ਅਲਮਾਰੀ ਵਿੱਚ ਬੰਦ ਕੀਤਾ ਗਿਆ ਹੈ,ਤਾਂ ਉਹ ਔਰਤ ਦੇ ਘਰ ਪਹੁੰਚੇ। ਸ਼ੁਰੂ ਵਿੱਚ ਔਰਤ ਨੇ ਘਰ ਵਿੱਚ ਕੋਈ ਸਰੂਪ ਹੋਣ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ ਜਥੇਬੰਦੀਆਂ ਨੂੰ ਮੌਕੇ 'ਤੇ ਬੁਲਾਇਆ ਗਿਆ ਅਤੇ ਉਸੇ ਰਾਤ ਨੂੰ ਧਰਨਾ ਸ਼ੁਰੂ ਕਰ ਦਿੱਤਾ ਗਿਆ। ਧਰਨੇ ਦੀ ਸੂਚਨਾ ਮਿਲਣ ਤੋਂ ਬਾਅਦ ਹੋਰ ਲੋਕ ਵੀ ਮੌਕੇ 'ਤੇ ਇਕੱਠੇ ਹੋ ਗਏ।
ਇਹ ਵੀ ਪੜ੍ਹੋ: Punjab: ਮਹਿਲਾ ਡੀਪੂ ਹੋਲਡਰ 'ਤੇ ਡਿੱਗੀ ਗਾਜ, ਹੋਈ ਸਸਪੈਂਡ, ਕਾਰਨਾਮਾ ਕਰੇਗਾ ਹੈਰਾਨ
ਸਰੂਪ ਨੂੰ ਸਤਿਕਾਰ ਸਹਿਤ ਲਿਜਾਇਆ ਗਿਆ
ਧਰਨੇ ਦੀ ਖ਼ਬਰ ਮਿਲਣ 'ਤੇ ਬਸਤੀ ਬਾਬਾ ਖੇਲ ਦੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਘਰ ਅੰਦਰ ਜਾ ਕੇ ਔਰਤ ਨਾਲ ਗੱਲਬਾਤ ਕੀਤੀ। ਇਸ ਤੋਂ ਬਾਅਦ ਗ੍ਰੰਥੀ ਸਿੰਘਾਂ ਨੂੰ ਬੁਲਾਇਆ ਗਿਆ ਅਤੇ ਪਵਿੱਤਰ ਸਰੂਪ ਨੂੰ ਪਾਲਕੀ ਵਿੱਚ ਰੱਖਵਾਇਆ ਗਿਆ। ਜੈਕਾਰੇ ਲਾਉਂਦੇ ਹੋਏ ਸੰਗਤ ਪਵਿੱਤਰ ਸਰੂਪ ਨੂੰ ਬਸਤੀ ਬਾਬਾ ਖੇਲ ਦੇ ਗੁਰਦੁਆਰਾ ਸਾਹਿਬ ਵੱਲ ਲੈ ਗਈ। ਨਿਹੰਗ ਸਿੰਘਾਂ ਨੇ ਇਸ ਦੌਰਾਨ ਔਰਤ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਮੌਕੇ 'ਤੇ ਪਹੁੰਚੇ ਏਸੀਪੀ ਵੈਸਟ ਸਵਰਨਜੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾਵੇਗੀ ਅਤੇ ਔਰਤ ਤੋਂ ਪੁੱਛਗਿੱਛ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਕਿਸਾਨਾਂ ਲਈ ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8