ਕਪੂਰਥਲਾ ਦੇ ਪਿੰਡ ਸੁੰਨੜਵਾਲ ਦੇ ਨੌਜਵਾਨ ਦੀ ਮਨੀਲਾ 'ਚ ਮੌਤ, ਪਰਿਵਾਰ ਹੋਇਆ ਹਾਲੋ-ਬੇਹਾਲ

Friday, Nov 12, 2021 - 03:04 PM (IST)

ਕਪੂਰਥਲਾ ਦੇ ਪਿੰਡ ਸੁੰਨੜਵਾਲ ਦੇ ਨੌਜਵਾਨ ਦੀ ਮਨੀਲਾ 'ਚ ਮੌਤ, ਪਰਿਵਾਰ ਹੋਇਆ ਹਾਲੋ-ਬੇਹਾਲ

ਕਾਲਾ ਸੰਘਿਆਂ (ਨਿੱਝਰ)- ਪਿੰਡ ਸੁੰਨੜਵਾਲ (ਕਪੂਰਥਲਾ) ਦੇ ਨੌਜਵਾਨ ਸੰਦੀਪ ਸਿੰਘ ਪੁੱਤਰ ਬਖਸ਼ੀਸ਼ ਸਿੰਘ, ਜੋ ਕਿ ਰੋਜ਼ੀ ਰੋਟੀ ਲਈ ਵਿਦੇਸ਼ ਗਿਆ ਹੋਇਆ ਸੀ, ਦੀ ਸ਼ੱਕੀ ਹਾਲਾਤ ’ਚ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ, ਜਿਸ ਕਾਰਨ ਪਿੰਡ ਤੇ ਇਲਾਕੇ ’ਚ ਸੋਗ ਦੀ ਲਹਿਰ ਪਸਰ ਗਈ ਹੈ।

ਇਹ ਵੀ ਪੜ੍ਹੋ: ਦਸੂਹਾ 'ਚ ਵੱਡੀ ਵਾਰਦਾਤ, ਪੁਜਾਰੀ ਨੇ ਰੋਟੀ ਦੇਣ ਤੋਂ ਕੀਤਾ ਇਨਕਾਰ ਤਾਂ ਨੌਜਵਾਨ ਨੇ ਕਰ 'ਤਾ ਕਤਲ

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸੰਦੀਪ ਸਿੰਘ ਕਰੀਬ ਢਾਈ ਸਾਲ ਤੋਂ ਮਨੀਲਾ ਵਿਖੇ ਰਹਿ ਰਿਹਾ ਸੀ ਅਤੇ ਉਹ ਪੰਜਾਬੀ ਦੋਸਤ ਨਾਲ ਪਹਾੜੀ ਇਲਾਕੇ ’ਚ ਘੁੰਮਣ ਗਿਆ ਅਤੇ ਦੇਰ ਰਾਤ ਉੱਥੇ ਕਥਿਤ ਤੌਰ ’ਤੇ ਸ਼ਰਾਬ ਪੀ ਕੇ ਆਪਸ ਵਿਚ ਬਹਿਸ ਅਤੇ ਧੱਕਾ-ਮੁੱਕੀ ਹੋਣ ’ਤੇ ਪਹਾੜੀ ਤੋਂ ਡਿੱਗਣ ਕਾਰਨ ਸੰਦੀਪ ਸਿੰਘ ਦੀ ਮੌਤ ਹੋ ਗਈ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ 2 ਬੇਟੀਆਂ ਨੂੰ ਛੱਡ ਗਿਆ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਕਤਲ ਦੇ ਕਥਿਤ ਦੋਸ਼ ’ਚ 1 ਪੰਜਾਬੀ ਨੌਜਵਾਨ ਨੂੰ ਮਨੀਲਾ ਪੁਲਸ ਨੇ ਗ੍ਰਿਫ਼ਤਾਰ ਕੀਤਾ ਦੱਸਿਆ ਜਾ ਰਿਹਾ ਹੈ। ਪੀੜਤ ਪਰਿਵਾਰ ਨੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਪੁਰਜ਼ੋਰ ਮੰਗ ਕੀਤੀ ਹੈ।

ਇਹ ਵੀ ਪੜ੍ਹੋ: ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਰਵਨੀਤ ਬਿੱਟੂ ਦਾ ਧਮਾਕੇਦਾਰ ਟਵੀਟ, ਕਿਹਾ-ਡਰੱਗ ਜਾਂਚ ਦੀ ਸਮੱਗਰੀ ਕਰੋ ਸਾਂਝੀ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News