ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਵਿਛਾ ਦਿੱਤੇ ਸੱਥਰ, ਕਪੂਰਥਲਾ ਦੇ ਵਿਅਕਤੀ ਦੀ ਫਰਾਂਸ 'ਚ ਹੋਈ ਮੌਤ
Wednesday, Apr 24, 2024 - 04:10 PM (IST)
ਕਪੂਰਥਲਾ /ਪੈਰਿਸ ( ਭੱਟੀ )- ਫਰਾਂਸ ਵਿੱਚ ਹੋ ਰਹੀਆਂ ਦਰਦਨਾਕ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਫਰਾਂਸ ਵਿਚ ਇਕ ਹੋਰ ਪੰਜਾਬੀ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਛਾਣ ਮਨਜਿੰਦਰ ਸਿੰਘ ਵਜੋਂ ਹੋਈ ਹੈ,ਜੋਕਿ ਪਿੰਡ ਨੰਗਲ ਲੁਬਾਣਾ ਜ਼ਿਲ੍ਹਾ ਕਪੂਰਥਲਾ ਦਾ ਰਹਿਣ ਵਾਲਾ ਸੀ।
ਉਕਤ ਵਿਅਕਤੀ ਨਹਾਉਂਦੇ ਸਮੇਂ ਬ੍ਰੇਨ ਹੈਮਰੇਜ ਦਾ ਸ਼ਿਕਾਰ ਹੋ ਗਿਆ ਸੀ, ਜਿਸ ਨੂੰ ਉਸੇ ਵਕਤ ਉਸ ਦੇ ਨਾਲ ਰਹਿੰਦੇ ਦੋਸਤਾਂ ਨੇ ਹਸਪਤਾਲ ਪਹੁੰਚਾਇਆ ਪਰ ਡਾਕਟਰ ਉਸ ਦੀ ਜਾਨ ਨਹੀਂ ਬਚਾ ਸਕੇ। ਮਨਜਿੰਦਰ ਸਿੰਘ ਨੇ ਕੁਝ ਸਮਾਂ ਭਾਰਤੀ ਫ਼ੌਜ ਵਿੱਚ ਵੀ ਨੌਕਰੀ ਕੀਤੀ ਹੋਈ ਹੈ। ਫਰਾਂਸ ਵਿੱਚ ਉਹ ਆਪਣੇ ਪਿੱਛੇ ਤਲਾਕਸ਼ੁਦਾ ਪਤਨੀ ਅਤੇ ਦੋ ਬੱਚੇ ਛੱਡ ਗਿਆ ਹੈ।
ਇਹ ਵੀ ਪੜ੍ਹੋ- ਇਮੀਗ੍ਰੇਸ਼ਨ 'ਚ ਕੰਮ ਕਰਨ ਵਾਲੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਮਾਂ ਨੂੰ ਫੋਨ ਕਰਕੇ ਆਖੀ ਇਹ ਗੱਲ
ਸਮਾਜਸੇਵੀ ਸੰਸਥਾ ਔਰਰ-ਡਾਨ ਦੇ ਸੀਨੀਅਰ ਮੈਂਬਰ ਰਾਜੀਵ ਚੀਮਾ ਦੇ ਦੱਸਣ ਮੁਤਾਬਕ ਹੁਣ ਇਸ ਦੀ ਮ੍ਰਿਤਕ ਦੇਹ ਨੂੰ ਸਾਰੀਆਂ ਕਾਨੂੰਨੀ ਕਰਵਾਈਆਂ ਮੁਕੰਮਲ ਕਰਨ ਉਪਰੰਤ ਭਾਰਤ ਉਸ ਦੇ ਜੱਦੀ ਪਿੰਡ ਨੰਗਲ ਲੁਬਾਣਾ ਭੇਜਿਆ ਜਾਵੇਗਾ, ਜਿੱਥੇ ਕਿ ਉਸ ਦੇ ਪਰਿਵਾਰਿਕ ਮੈਂਬਰ ਉਸ ਦਾ ਦਾ ਦਾਹ ਸਸਕਾਰ ਆਪਣੇ ਹੱਥੀਂ ਕਰਨਗੇ। ਜਿਵੇਂ ਹੀ ਉਕਤ ਵਿਅਕਤੀ ਦੀ ਮੌਤ ਦੀ ਖ਼ਬਰ ਪਰਿਵਾਰ ਵਾਲਿਆਂ ਨੂੰ ਮਿਲੀ ਤਾਂ ਪਰਿਵਾਰ ਵਿਚ ਮਾਤਮ ਛਾ ਗਿਆ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਹੁਸ਼ਿਆਰਪੁਰ ਦੇ ਪਿੰਡ ਦਬੁਰਜੀ ਦੇ ਰਹਿਣ ਵਾਲੇ ਯਾਦਵਿੰਦਰ ਸਿੰਘ (46) ਦੀ ਫਰਾਂਸ ਵਿਚ ਮੌਤ ਹੋ ਗਈ ਸੀ। ਯਾਦਵਿੰਦਰ ਸਿੰਘ ਫਰਾਂਸ ਵਿਚ ਜ਼ੇਰੇ ਇਲਾਜ ਸਨ।
ਇਹ ਵੀ ਪੜ੍ਹੋ- ਮੁਕੇਰੀਆਂ 'ਚ ਥਾਣੇ ਤੋਂ ਕੁਝ ਹੀ ਦੂਰੀ 'ਤੇ ਵੱਡੀ ਵਾਰਦਾਤ, 30 ਤੋਲੇ ਸੋਨਾ ਤੇ ਲੱਖਾਂ ਦੀ ਨਕਦੀ ਲੁੱਟੀ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8