ਦੁਖ਼ਦਾਇਕ ਖ਼ਬਰ: ਯੂਰਪ ਜਾਂਦੇ ਸਮੇਂ ਕਪੂਰਥਲਾ ਦੇ ਵਿਅਕਤੀ ਦੀ ਰਸਤੇ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ

Wednesday, Dec 07, 2022 - 04:37 PM (IST)

ਦੁਖ਼ਦਾਇਕ ਖ਼ਬਰ: ਯੂਰਪ ਜਾਂਦੇ ਸਮੇਂ ਕਪੂਰਥਲਾ ਦੇ ਵਿਅਕਤੀ ਦੀ ਰਸਤੇ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ

ਕਪੂਰਥਲਾ (ਵਿਪਨ)- ਚੰਗੇ ਭਵਿੱਖ ਖ਼ਾਤਿਰ ਵਿਦੇਸ਼ ਜਾ ਰਹੇ ਕਪੂਰਥਲਾ ਦੇ ਰਹਿਣ ਵਾਲੇ ਇਕ ਵਿਅਕਤੀ ਦੀ ਮੌਤ ਹੋਣ ਦੀ ਦੁਖ਼ਭਰੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਯੂਰਪ ਜਾ ਰਹੇ ਜ਼ਿਲ੍ਹਾ ਕਪੂਰਥਲਾ ਦੇ ਕਸਬਾ ਨਡਾਲਾ ਦੇ 43 ਸਾਲਾ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਵਿੰਦਰਜੀਤ ਸਿੰਘ ਉਰਫ਼ ਬਬਲੂ ਵਾਲੀਆ ਪੁੱਤਰ ਡਾ. ਗੁਰਮੀਤ ਸਿੰਘ ਵਾਲੀਆ ਵਾਸੀ ਨਡਾਲਾ ਵਜੋਂ ਹੋਈ ਹੈ, ਜੋਕਿ ਚੰਗੇ ਭਵਿੱਖ ਖ਼ਾਤਿਰ ਯੂਰਪ ਜਾ ਰਿਹਾ ਸੀ। 

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਛੋਟੇ ਭਰਾ ਡਾ. ਅਮਰਜੀਤ ਸਿੰਘ ਵਾਲੀਆ ਅਤੇ ਮੋਹਣਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਮੇਰਾ ਭਰਾ ਗੁਰਵਿੰਦਰਜੀਤ ਸਿੰਘ ਉਰਫ਼ ਬਬਲੂ ਵਾਲੀਆ ਪੁੱਤਰ ਡਾ. ਗੁਰਮੀਤ ਸਿੰਘ ਵਾਲੀਆ ਵਾਸੀ ਨਡਾਲਾ ਚੰਗੇ ਭਵਿੱਖ ਲਈ ਯੂਰਪ ਜਾਣ ਲਈ ਨਿਕਲਿਆ ਸੀ ਅਤੇ ਸਰਬੀਆ ਦੇਸ਼ ਪੁਹੰਚ ਚੁੱਕਿਆ ਸੀ।  

ਇਹ ਵੀ ਪੜ੍ਹੋ : ਲੁਧਿਆਣਾ 'ਚ ਵੱਡੀ ਵਾਰਦਾਤ, ਪ੍ਰੇਮੀ ਨੇ ਪ੍ਰੇਮਿਕਾ ਨੂੰ ਦਿੱਤੀ ਰੂਹ ਕੰਬਾਊ ਮੌਤ, ਤਬੇਲੇ 'ਚ ਦਫ਼ਨਾਈ ਲਾਸ਼

ਉਨ੍ਹਾਂ ਦੱਸਿਆ ਕਿ ਬੀਤੀ 28 ਨਵਬੰਰ ਨੂੰ ਭਰਾ ਦੇ ਗੁਰੱਪ ਮੈਂਬਰਾਂ ਦਾ ਫੋਨ ਆਇਆ ਕਿ ਤੁਹਾਡੇ ਭਰਾ ਨੂੰ ਹਾਰਟ ਅਟੈਕ ਆ ਚੁੱਕਾ ਹੈ, ਜਿਸ ਨੂੰ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਹੈ। ਉਸ ਦੀ ਹਾਲਤ ਬਹੁਤ ਗੰਭੀਰ ਹੈ ਪਰ ਉਸ ਤੋਂ ਬਾਅਦ ਮੰਗਲਵਾਰ ਫਿਰ ਟੈਲੀਫੋਨ ਆਇਆ ਕਿ ਉਕਤ ਨੌਜਵਾਨ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਭਰਾ ਗੁਰਵਿੰਦਰਜੀਤ ਸਿੰਘ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਤੋਂ ਬਾਅਦ ਹੀ ਅੰਤਿਮ ਸੰਸਕਾਰ ਕੀਤਾ ਜਾਵੇਗਾ। ਉਕਤ ਵਿਅਕਤੀ ਦੀ ਇਸ ਬੇਵਕਤ ਹੋਈ ਮੌਤ ਨਾਲ ਇਲਾਕੇ ਵਿੱਚ ਸੋਗ ਦਾ ਮਾਹੌਲ ਹੈ।

ਇਹ ਵੀ ਪੜ੍ਹੋ : ਬੀਬੀ ਜਗੀਰ ਕੌਰ ਦਾ ਵੱਡਾ ਬਿਆਨ, ਸ਼੍ਰੋਮਣੀ ਕਮੇਟੀ ’ਚ ਬਾਦਲਾਂ ਦੀ ਦਖ਼ਲਅੰਦਾਜ਼ੀ ਲੋਕਾਂ ਨੂੰ ਨਹੀਂ ਪਸੰਦ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

shivani attri

Content Editor

Related News