ਹੋਟਲ 'ਚ ਲਿਜਾ ਕੇ ਨਾਬਾਲਗ ਲੜਕੀ ਨਾਲ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਬਣਾਇਆ ਹਵਸ ਦਾ ਸ਼ਿਕਾਰ

Monday, Aug 24, 2020 - 09:17 AM (IST)

ਹੋਟਲ 'ਚ ਲਿਜਾ ਕੇ ਨਾਬਾਲਗ ਲੜਕੀ ਨਾਲ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਬਣਾਇਆ ਹਵਸ ਦਾ ਸ਼ਿਕਾਰ

ਕਪੂਰਥਲਾ/ਸੁਭਾਨਪੁਰ (ਭੂਸ਼ਣ/ਸਤਨਾਮ)— ਇਕ ਮੁਲਜ਼ਮ ਨੇ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਨੂੰ ਜਬਰ-ਜ਼ਿਨਾਹ ਦਾ ਸ਼ਿਕਾਰ ਬਣਾਇਆ। ਸਿਰਫ ਇੰਨਾ ਹੀ ਨਹੀਂ ਸਗੋਂ ਬਾਅਦ ਮੁਲਜ਼ਮ ਨੇ ਪੀੜਤ ਨਾਬਾਲਗ ਲੜਕੀ ਨਾਲ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ। ਥਾਣਾ ਢਿੱਲਵਾਂ ਦੀ ਪੁਲਸ ਨੇ ਮੁਲਜ਼ਮ ਨੌਜਵਾਨ ਅਤੇ ਉਸ ਦੇ ਪਿਤਾ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। 

ਇਹ ਵੀ ਪੜ੍ਹੋ: ਮੋਬਾਇਲ ਕਾਰਨ ਤਬਾਹ ਹੋਇਆ ਹੱਸਦਾ-ਖੇਡਦਾ ਪਰਿਵਾਰ, 6ਵੀਂ ਜਮਾਤ 'ਚ ਪੜ੍ਹਦੇ ਮਾਪਿਆਂ ਦੇ ਇਕਲੌਤੇ ਪੁੱਤਰ ਨੇ ਚੁੱਕਿਆ ਹੈਰਾਨ ਕਰਦਾ ਕਦਮ

ਜਾਣਕਾਰੀ ਅਨੁਸਾਰ ਇਕ ਲੜਕੀ ਨੇ ਢਿੱਲਵਾਂ ਪੁਲਸ ਨੂੰ ਦਿੱਤੀ ਆਪਣੀ ਸ਼ਿਕਾਇਤ 'ਚ ਦੱਸਿਆ ਸੀ ਕਿ ਉਹ 17 ਸਾਲ 11 ਮਹੀਨਿਆਂ ਦੀ ਹੈ ਅਤੇ ਉਹ ਨਾਬਾਲਗ ਹੈ। ਉਸ ਦੇ ਪਿੱਛੇ ਕਾਫ਼ੀ ਸਮੇਂ ਤੋਂ ਪਿੰਡ ਬੁਤਾਲਾ ਵਾਸੀ ਗੁਰਵਿੰਦਰ ਸਿੰਘ ਪੁੱਤਰ ਹਰਜੀਤ ਸਿੰਘ ਲੱਗਾ ਹੋਇਆ ਸੀ ਅਤੇ ਉਸ 'ਤੇ ਦੋਸਤੀ ਕਰਨ ਦਾ ਦਬਾਅ ਪਾਉਂਦਾ ਸੀ, ਜਿਸ ਦੌਰਾਨ ਜਦੋਂ ਉਹ ਦੋਸਤੀ ਲਈ ਨਹੀਂ ਮੰਨੀ ਤਾਂ ਗੁਰਵਿੰਦਰ ਸਿੰਘ ਦੇ ਪਿਤਾ ਹਰਜੀਤ ਸਿੰਘ ਨੇ ਉਸ ਦਾ ਗੁਰਵਿੰਦਰ ਸਿੰਘ ਨਾਲ ਵਿਆਹ ਕਰਵਾਉਣ ਦਾ ਵਾਅਦਾ ਕਰਦੇ ਹੋਏ ਗੁਰਵਿੰਦਰ ਸਿੰਘ ਨਾਲ ਦੋਸਤੀ ਕਰਨ ਲਈ ਕਿਹਾ, ਜਿਸ ਦੌਰਾਨ ਗੁਰਵਿੰਦਰ ਸਿੰਘ ਲੜਕੀ ਨੂੰ ਵਰਗਲਾ ਕੇ ਆਪਣੇ ਨਾਲ ਲੈ ਗਿਆ। 

ਇਹ ਵੀ ਪੜ੍ਹੋ: ਸਾਲੀ ਨੇ ਪਾਏ ਜੀਜੇ 'ਤੇ ਡੋਰੇ, ਸਮਝਾਉਣ 'ਤੇ ਵੀ ਨਾ ਸਮਝੇ ਤਾਂ ਵੱਡੀ ਭੈਣ ਨੇ ਚੁੱਕਿਆ ਖ਼ੌਫਨਾਕ ਕਦਮ
ਇਹ ਵੀ ਪੜ੍ਹੋ: ਗਾਂਧੀ ਪਰਿਵਾਰ ਦੇ ਸਮਰਥਨ 'ਚ ਆਏ ਕੈਪਟਨ ਅਮਰਿੰਦਰ ਸਿੰਘ

ਇਸ ਦੌਰਾਨ ਮੁਲਜ਼ਮ ਗੁਰਵਿੰਦਰ ਸਿੰਘ ਉਸ ਨੂੰ ਢਿੱਲਵਾਂ-ਕਰਤਾਰਪੁਰ ਰਾਸ਼ਟਰੀ ਮਾਰਗ 'ਤੇ ਪੈਂਦੇ ਇਕ ਹੋਟਲ 'ਚ ਲੈ ਗਿਆ, ਜਿੱਥੇ ਮੁਲਜ਼ਮ ਗੁਰਵਿੰਦਰ ਸਿੰਘ ਨੇ ਉਸ ਨੂੰ ਜਬਰ-ਜ਼ਿਨਾਹ ਦਾ ਸ਼ਿਕਾਰ ਬਣਾਇਆ। ਇਸ ਉਪਰੰਤ ਗੁਰਵਿੰਦਰ ਸਿੰਘ ਆਪਣੇ ਦੋਸਤਾਂ ਦੀ ਮਦਦ ਨਾਲ ਉਸ ਨੂੰ ਕਾਰ 'ਚ ਪਿੰਡ ਬੁਤਾਲਾ ਛੱਡ ਗਿਆ ਅਤੇ ਮੁਲਜ਼ਮ ਗੁਰਵਿੰਦਰ ਸਿੰਘ ਨੇ ਉਸ ਨਾਲ ਵਿਆਹ ਕਰਵਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਪੀੜਤਾ ਨੇ ਨਿਆਂ ਲਈ ਢਿੱਲਵਾਂ ਪੁਲਸ ਦੇ ਮੂਹਰੇ ਗੁਹਾਰ ਲਾਈ ਹੈ। ਢਿੱਲਵਾਂ ਪੁਲਸ ਨੇ ਗੁਰਵਿੰਦਰ ਸਿੰਘ ਅਤੇ ਉਸ ਦੇ ਪਿਤਾ ਹਰਜੀਤ ਸਿੰਘ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ। ਉੱਥੇ ਮਹਿਲਾ ਪੁਲਸ ਦੀ ਮਦਦ ਨਾਲ ਦੋਵਾਂ ਮੁਲਜ਼ਮਾਂ ਦੀ ਤਲਾਸ਼ ਜਾਰੀ ਹੈ।
ਇਹ ਵੀ ਪੜ੍ਹੋ:  ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦਾ ਕਹਿਰ ਜਾਰੀ, 39 ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ


author

shivani attri

Content Editor

Related News