ਭ੍ਰਿਸ਼ਟਾਚਾਰ ਮਾਮਲੇ ''ਚ ਨਿਗਮ ਕਪੂਰਥਲਾ ਦੇ ਸੁਪਰਡੈਂਟ ਨੇ ਲਾਈ ਪੇਸ਼ਗੀ ਜ਼ਮਾਨਤ, ਅੱਜ ਹੋਵੇਗੀ ਸੁਣਵਾਈ

Tuesday, May 27, 2025 - 11:30 PM (IST)

ਭ੍ਰਿਸ਼ਟਾਚਾਰ ਮਾਮਲੇ ''ਚ ਨਿਗਮ ਕਪੂਰਥਲਾ ਦੇ ਸੁਪਰਡੈਂਟ ਨੇ ਲਾਈ ਪੇਸ਼ਗੀ ਜ਼ਮਾਨਤ, ਅੱਜ ਹੋਵੇਗੀ ਸੁਣਵਾਈ

ਜਲੰਧਰ (ਜਤਿੰਦਰ, ਭਾਰਦਵਾਜ) : ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਏਟੀਪੀ ਸੁਖਦੇਵ ਵਸ਼ਿਸ਼ਟ ਦੇ ਕੇਸ ਵਿੱਚ ਨਗਰ ਨਿਗਮ ਕਪੂਰਥਲਾ ਦੇ ਸੁਪਰਡੈਂਟ ਰਵੀ ਪੰਕਜ ਸ਼ਰਮਾ ਵਾਸੀ ਗ੍ਰੀਨ ਮਾਡਲ ਟਾਊਨ ਜਲੰਧਰ ਨੇ ਆਪਣੇ ਵਕੀਲ ਰਾਹੀਂ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਜਸਵਿੰਦਰ ਸਿੰਘ ਦੀ ਅਦਾਲਤ ਵਿੱਚ ਪੇਸ਼ਗੀ ਜ਼ਮਾਨਤ ਦੀ ਅਰਜ਼ੀ ਲਗਾਈ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਉਸ ਨੂੰ ਵਿਜੀਲੈਂਸ ਅਧਿਕਾਰੀਆਂ ਦੇ ਫੋਨ ਆ ਰਹੇ ਹਨ ਕਿ ਉਹ ਇਸ ਕੇਸ ਵਿੱਚ ਉਨ੍ਹਾਂ ਦੇ ਦਫਤਰ ਵਿੱਚ ਪੇਸ਼ ਹੋਵੇ, ਕਿਉਂਕਿ ਉਸ ਕੋਲੋਂ ਕੇਸ ਸਬੰਧੀ ਪੁੱਛਗਿੱਛ ਕੀਤੀ ਜਾਣੀ ਹੈ।

ਇਹ ਵੀ ਪੜ੍ਹੋ : ਪੰਜਾਬ ਵਿਚ ਇਕ ਹੋਰ ਐਨਕਾਊਂਟਰ, ਪੁਲਸ ਨੇ ਘੇਰਾ ਪਾ ਕੇ ਕਰ ਦਿੱਤੀ ਕਾਰਵਾਈ

ਰਵੀ ਪੰਕਜ ਸ਼ਰਮਾ ਦੇ ਵਕੀਲ ਨੇ ਕਿਹਾ ਕਿ ਉਸ ਨੂੰ ਡਰ ਹੈ ਕਿ ਕਿਧਰੇ ਵਿਜੀਲੈਂਸ ਉਸ ਦਾ ਨਾਂ ਇਸ ਕੇਸ ਵਿੱਚ ਜੋੜ ਸਕਦੀ ਹੈ ਅਤੇ ਉਸ ਨੂੰ ਗ੍ਰਿਫਤਾਰ ਵੀ ਕਰ ਸਕਦੀ ਹੈ। ਵਕੀਲ ਨੇ ਕਿਹਾ ਕਿ ਜੇਕਰ ਵਿਜੀਲੈਂਸ ਉਸ ਦੇ ਕਲਾਇੰਟ ਨੂੰ ਜਾਂਚ ਲਈ ਬੁਲਾਉਂਦੀ ਹੈ ਤਾਂ ਉਸ ਨੂੰ ਗ੍ਰਿਫਤਾਰ ਨਾ ਕਰੇ ਜੇਕਰ ਅਜਿਹਾ ਹੁੰਦਾ ਹੈ ਤਾਂ ਉਸ ਨੂੰ ਪੰਜ ਦਿਨ ਪਹਿਲਾਂ ਨੋਟਿਸ ਦਿੱਤਾ ਜਾਵੇ। ਹੁਣ ਇਸ ਮਾਮਲੇ ਦੀ ਸੁਣਵਾਈ ਬੁੱਧਵਾਰ 28 ਮਈ ਨੂੰ ਹੋਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News