ਜਲੰਧਰ, ਨਵਾਂਸ਼ਹਿਰ ਤੋਂ ਬਾਅਦ ਹੁਣ ਕਪੂਰਥਲਾ ਵਿਚ ਰਾਤ ਦੇ ਕਰਫ਼ਿਊ ਦਾ ਐਲਾਨ

03/06/2021 6:25:59 PM

ਕਪੂਰਥਲਾ/ਫਗਵਾਡ਼ਾ (ਵਿਪਨ ਮਹਾਜਨ, ਹਰਜੋਤ)— ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਲੈ ਕੇ ਜਲੰਧਰ ਅਤੇ ਨਵਾਂਸ਼ਹਿਰ ’ਚ ਰਾਤ ਦੇ ਕਰਫ਼ਿਊ ਦੇ ਐਲਾਨ ਤੋਂ ਬਾਅਦ ਹੁਣ ਦੋਆਬਾ ਦੇ ਕਪੂਰਥਲਾ ਜ਼ਿਲ੍ਹੇ ’ਚ ਵੀ ਰਾਤ ਦਾ ਕਰਫ਼ਿਊ ਲਗਾਉਣ ਦੇ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹੁਕਮ ਦਿੱਤੇ ਗਏ ਹਨ। 

ਇਹ ਵੀ ਪੜ੍ਹੋ: ਜਲੰਧਰ ’ਚ ਵੱਡੀ ਵਾਰਦਾਤ: ਦਿਨ-ਦਿਹਾੜੇ ਸ਼ੋਅਰੂਮ ’ਚ ਚੱਲੀਆਂ ਗੋਲੀਆਂ

ਕਪੂਰਥਲਾ ਜ਼ਿਲ੍ਹਾ ਮੈਜਿਸਟ੍ਰੇਟ ਨੇ ਰਾਤ 11 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਦਾ ਕਰਫ਼ਿਊ ਲਗਾਉਣ ਦਾ ਐਲਾਨ ਕੀਤਾ ਹੈ,ਜੋਕਿ ਅਗਲੇ ਹੁਕਮਾਂ ਤੱਕ ਜਾਰੀ ਰਹੇਗਾ। ਇਥੇ ਇਹ ਵੀ ਦੱਸ ਦੇਈਏ ਕਿ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਕੀਤੇ ਗਏ ਨਾਈਟ ਕਰਫ਼ਿਊ ਦੇ ਹੁਕਮ ਉਨ੍ਹਾਂ ਫੈਕਟਰੀਆਂ ਦੇ ਸਟਾਫ਼/ਲੇਬਰ ਜਿਹੜੀਆਂ ਕਿ 24 ਘੰਟੇ ਸ਼ਿਫਟਾਂ ਵਿਚ ਕੰਮ ਕਰਦੀਆਂ ਹਨ, ਜਾਂ ਮੈਡੀਕਲ ਐਮਰਜੈਂਸੀ ਦੇ ਕੇਸਾਂ ਉੱਪਰ ਨੈਸ਼ਨਲ ਹਾਈਵੇਅ ’ਤੇ ਹੋ ਰਹੀ ਆਵਾਜਾਈ ਅਤੇ ਬੱਸਾਂ, ਰੇਲ ਗੱਡੀਆਂ ਅਤੇ ਹਵਾਈ ਜਹਾਜ਼ਾਂ ਰਾਹੀਂ ਯਾਤਰਾ ਕਰਨ ਉਪਰੰਤ ਵਾਪਸ ਆ ਰਹੇ ਵਿਅਕਤੀਆਂ ’ਤੇ ਲਾਗੂ ਨਹੀਂ ਹੋਵੇਗਾ।  

ਇਹ ਵੀ ਪੜ੍ਹੋ: ਵੱਡੀ ਖ਼ਬਰ: ਕੋਰੋਨਾ ਦੇ ਮੱਦੇਨਜ਼ਰ ਜਲੰਧਰ ਜ਼ਿਲ੍ਹੇ ’ਚ ਲੱਗਾ ਰਾਤ ਦਾ ਕਰਫ਼ਿਊ

shivani attri

This news is Content Editor shivani attri