ਤੇਜ਼ਧਾਰ ਹਥਿਆਰਾਂ ਨਾਲ ਨਿਹੰਗ ਨੂੰ ਵੱਢ ਦਿੱਤੀ ਸੀ ਭਿਆਨਕ ਮੌਤ, ਪੁਲਸ ਨੇ ਲੋੜੀਂਦਾ ਮੁਲਜ਼ਮ ਕੀਤਾ ਗ੍ਰਿਫ਼ਤਾਰ

Wednesday, Jun 16, 2021 - 10:46 AM (IST)

ਤੇਜ਼ਧਾਰ ਹਥਿਆਰਾਂ ਨਾਲ ਨਿਹੰਗ ਨੂੰ ਵੱਢ ਦਿੱਤੀ ਸੀ ਭਿਆਨਕ ਮੌਤ, ਪੁਲਸ ਨੇ ਲੋੜੀਂਦਾ ਮੁਲਜ਼ਮ ਕੀਤਾ ਗ੍ਰਿਫ਼ਤਾਰ

ਕਪੂਰਥਲਾ (ਭੂਸ਼ਣ/ਮਹਾਜਨ)-ਬੀਤੇ ਸਾਲ ਸੁਲਤਾਨਪੁਰ ਲੋਧੀ ਦੇ ਇਕ ਗੁਰਦੁਆਰਾ ਸਾਹਿਬ ਦੇ ਬਾਹਰ ਇਕ ਨਿਹੰਗ ਦੇ ਕਤਲ ਮਾਮਲੇ ’ਚ ਲੋੜੀਂਦਾ ਭਗੌੜੇ ਮੁਲਜ਼ਮ ਨੂੰ ਜ਼ਿਲ੍ਹਾ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਪੀ. ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਜ਼ਿਲ੍ਹੇ ’ਚ ਭਗੌੜੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਸਾਰੇ ਥਾਣਾ ਖੇਤਰਾਂ ਦੀ ਪੁਲਸ ਨੂੰ ਹੁਕਮ ਜਾਰੀ ਕੀਤੇ ਗਏ ਹਨ ਅਤੇ ਸਾਰੇ ਥਾਣਿਆਂ ਦੀ ਪੁਲਸ ਨੂੰ ਆਪਣੇ-ਆਪਣੇ ਖੇਤਰ ’ਚ ਲੋੜੀਂਦੇ ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਲਈ ਇਕ ਵਿਸ਼ੇਸ਼ ਮੁਹਿੰਮ ਚਲਾਉਣ ਲਈ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ।

ਇਹ ਵੀ ਪੜ੍ਹੋ: ਜਲੰਧਰ ਵਾਸੀਆਂ ਲਈ ਰਾਹਤ ਦੀ ਖ਼ਬਰ, ਘਟੀ ਕੋਰੋਨਾ ਦੀ ਰਫ਼ਤਾਰ, ਜਾਣੋ ਕੀ ਨੇ ਤਾਜ਼ਾ ਹਾਲਾਤ

PunjabKesari

ਜਿਸ ਤਹਿਤ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਸ ਨੇ ਸ਼ਹਿਰ ’ਚ ਨਾਕਾਬੰਦੀ ਕੀਤੀ ਹੋਈ ਸੀ। ਜਿਸ ਦੌਰਾਨ ਇਕ ਮੁਖਬਰ ਖ਼ਾਸ ਨੇ ਪੁਲਸ ਟੀਮ ਨੂੰ ਸੂਚਨਾ ਦਿੱਤੀ ਕਿ 15 ਮਈ 2020 ਨੂੰ ਥਾਣਾ ਸੁਲਤਾਨਪੁਰ ਲੋਧੀ ਪੁਲਸ ਵੱਲੋਂ ਦਰਜ ਕੀਤੇ ਗਏ ਕਤਲ ਦੇ ਮਾਮਲੇ ਜਿਸ ਦੇ ਤਹਿਤ ਮੁਲਜ਼ਮ ਲਾਭ ਸਿੰਘ ਉਰਫ਼ ਵਾਹਿਗੁਰੂ ਪੁੱਤਰ ਬਹਾਲ ਸਿੰਘ ਉਰਫ਼ ਭਾਗ ਸਿੰਘ ਵਾਸੀ ਰਾਮੇ ਰੋਡ ਤਲਵੰਡੀ ਸਾਬੋ ਜ਼ਿਲ੍ਹਾ ਬਠਿੰਡਾ ਖ਼ਿਲਾਫ਼ ਧਾਰਾ 302, 307, 323, 324, 148 ਅਤੇ 149 ਆਈ. ਪੀ. ਸੀ. ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇਹ ਸੂਚਨਾ ਮਿਲੀ ਸੀ ਕਿ ਉਕਤ ਮੁਲਜ਼ਮ ਦੀਪੇਵਾਲੀ ਬੱਸ ਸਟੈਂਡ ਨੇੜੇ ਲੋਹੀਆਂ ਮਾਰਗ ’ਤੇ ਘੁੰਮ ਰਿਹਾ ਹੈ। ਉਕਤ ਮੁਲਜ਼ਮ ਆਪਣੀ ਪਛਾਣ ਛੁਪਾ ਕੇ ਭੱਜਣ ਦੀ ਕੋਸ਼ਿਸ ਕਰ ਰਿਹਾ ਹੈ। ਜਿਸ ’ਤੇ ਪੁਲਸ ਟੀਮ ਨੇ ਤੁਰੰਤ ਮੌਕੇ ’ਤੇ ਛਾਪਾਮਾਰੀ ਕਰਕੇ ਲਾਭ ਸਿੰਘ ਉਰਫ਼ ਵਾਹਿਗੁਰੂ ਨੂੰ ਗ੍ਰਿਫ਼ਤਾਰ ਕਰ ਲਿਆ।

ਇਹ ਵੀ ਪੜ੍ਹੋ: ਹੈਰਾਨੀਜਨਕ! ਜਲੰਧਰ ’ਚ ਕੋਰੋਨਾ ਵੈਕਸੀਨ ਲਗਵਾਉਣ ਦੇ ਬਾਅਦ ਇਹ ਸ਼ਖਸ ਬਣਿਆ ‘ਚੁੰਬਕ’, ਸਰੀਰ ਨਾਲ ਚਿਪਕਣ ਲੱਗੇ ਭਾਂਡੇ

ਐੱਸ. ਐੱਸ. ਪੀ. ਨੇ ਦੱਸਿਆ ਕਿ ਉਕਤ ਗ੍ਰਿਫ਼ਤਾਰ ਮੁਲਜ਼ਮ ਨੂੰ 3 ਫਰਵਰੀ 2021 ਨੂੰ ਸੁਲਤਾਨਪੁਰ ਲੋਧੀ ਅਦਾਲਤ ਨੇ ਭਗੌੜਾ ਘੋਸ਼ਿਤ ਕਰ ਦਿੱਤਾ ਸੀ। ਗ੍ਰਿਫ਼ਤਾਰ ਮੁਲਜ਼ਮ ਨੇ 2 ਧਿਰਾਂ ਦੇ ਝਗੜੇ ਦੌਰਾਨ ਕੁਲਦੀਪ ਸਿੰਘ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਸੀ। ਜਿਸ ਦੀ ਜਲੰਧਰ ਦੇ ਇਕ ਨਿੱਜੀ ਹਸਪਤਾਲ ’ਚ ਮੌਤ ਹੋ ਗਈ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮ ਦਾ ਅਦਾਲਤ ਤੋਂ ਰਿਮਾਂਡ ਲੈ ਕੇ ਉਸ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਤਾਂ ਜੋ ਇਸ ਕਤਲ ਮਾਮਲੇ ’ਚ ਹੋਰ ਵੀ ਖੁਲਾਸੇ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ’ਚ ਭਗੌੜੇ ਮੁਲਜ਼ਮਾਂ ਖ਼ਿਲਾਫ਼ ਮੁਹਿੰਮ ਜਾਰੀ ਰਹੇਗੀ। ਇਸ ਤੋਂ ਪਹਿਲਾਂ ਬੀਤੇ ਦਿਨ 2 ਭਗੌੜਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

ਜ਼ਿਕਰਯੋਗ ਹੈ ਕਿ ਸੁਲਤਾਨਪੁਰ ਲੋਧੀ ਵਿਚ ਬੀਤੇ ਸਾਲ ਮਈ ਮਹੀਨੇ ਵਿਚ ਇਥੇ ਸਥਿਤ ਨਿਹੰਗ ਸਿੰਘਾਂ ਦੇ ਗੁਰਦੁਆਰੇ ਵਿਚ  ਨਿਹੰਗ ਸਿੰਘਾਂ ਦੇ ਗੁਟਾਂ ਵਿਚਾਲੇ ਟਕਰਾਅ ਹੋ ਗਿਆ ਸੀ। ਦੋ ਧਿਰਾਂ ਵਿਚਾਲੇ ਹੋਇਆ ਟਕਰਾਅ ਇੰਨਾ ਵੱਧ ਗਿਆ ਸੀ ਕਿ ਇਸ ਲੜਾਈ ਵਿਚ ਨਿਹੰਗ ਕੁਲਦੀਪ ਸਿੰਘ ਵਾਸੀ ਪਿੰਡ ਤੋਲੇਵਾਲ ਜ਼ਿਲ੍ਹਾ ਸੰਗਰੂਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿਤਾ ਗਿਆ ਸੀ।ਦਰਅਸਲ ਕਿਸੇ ਗੱਲ ਨੂੰ ਲੈ ਕੇ ਨਿਹੰਗਾਂ ਦੋ ਧਿਰਾਂ ਵਿਚ ਆਪਸੀ ਟਕਰਾਅ ਹੋ ਗਿਆ ਸੀ ਇਸ ਦੌਰਾਨ ਤੇਜ਼ਧਾਰ ਹਥਿਆਰਾਂ ਨਾਲ ਕੁਲਦੀਪ ਸਿੰਘ 'ਤੇ ਹਮਲਾ ਕਰ ਕੇ ਉਸ ਨੂੰ ਜ਼ਖ਼ਮੀ ਕਰ ਦਿਤਾ ਗਿਆ। ਜ਼ਖ਼ਮੀ ਹਾਲਤ ਵਿਚ ਉਸ ਨੂੰ ਜਲੰਧਰ ਦੇ ਕਿਸੇ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਅੱਜ ਸਵੇਰੇ ਉਸ ਨੂੰ ਦਮ ਤੋੜ ਦਿਤਾ ਸੀ।

ਇਹ ਵੀ ਪੜ੍ਹੋ: ਸੈਲਾਨੀਆਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਇੰਟਰ ਸਟੇਟ ਬੱਸਾਂ ਚਲਾਉਣ ਲਈ ਹਿਮਾਚਲ ਨੂੰ ਦਿੱਤੀ ਮਨਜ਼ੂਰੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

shivani attri

Content Editor

Related News