ਵੱਡੀ ਖ਼ਬਰ: ਕਪੂਰਥਲਾ ਦੇ ਨਿਜ਼ਾਮਪੁਰ ਦੀ ਘਟਨਾ ਦੇ ਮਾਮਲੇ ’ਚ ਗੁਰਦੁਆਰਾ ਸਾਹਿਬ ਦਾ ਗ੍ਰੰਥੀ ਗ੍ਰਿਫ਼ਤਾਰ

12/24/2021 5:57:43 PM

ਕਪੂਰਥਲਾ (ਓਬਰਾਏ, ਵਿਪਿਨ)— ਕਪੂਰਥਲਾ ਦੇ ਨਿਜ਼ਾਮਪੁਰ ’ਚ ਵਾਪਰੀ ਬੇਅਦਬੀ ਦੀ ਕੋਸ਼ਿਸ਼ ਕਰਨ ਦੀ ਘਟਨਾ ਦੌਰਾਨ ਭੀੜ ਵੱਲੋਂ ਮਾਰੇ ਗਏ ਨੌਜਵਾਨ ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਦੇ ਹੁਕਮਾਂ ’ਤੇ ਪੰਜਾਬ ਪੁਲਸ ਨੇ ਵੱਡਾ ਐਕਸ਼ਨ ਲਿਆ ਹੈ। ਇਸ ਮਾਮਲੇ ’ਚ ਪੰਜਾਬ ਪੁਲਸ ਨੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਅਮਰਜੀਤ ਸਿੰਘ ਨੂੰ ਗਿ੍ਰਫ਼ਤਾਰ ਕਰ ਲਿਆ ਹੈ। ਇਸ ਦੇ ਨਾਲ ਹੀ ਪੁਲਸ ਵੱਲੋਂ ਹੋਰ ਕਈ ਲੋਕਾਂ ਦੇ ਨਾਵਾਂ ਦੀ ਵੀ ਚਰਚਾ ਕੀਤੀ ਜਾ ਰਹੀ ਹੈ, ਜੋਕਿ ਵਾਇਰਲ ਵੀਡੀਓ ’ਚ ਨਾਲ ਨਜ਼ਰ ਆ ਰਹੇ ਹਨ। ਉਥੇ ਹੀ ਗ੍ਰੰਥੀ ਦੇ ਪਰਿਵਾਰ ਨੂੰ ਵੀ ਕਿਸੇ ਹੋਰ ਥਾਂ ’ਤੇ ਸ਼ਿਫਟ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਗ੍ਰੰਥੀ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕੀਤਾ ਜਾ ਰਿਹਾ ਹੈ। ਉਥੇ ਹੀ ਇਸ ਮਾਮਲੇ ਵਿਚ ਐੱਸ. ਐੱਸ. ਪੀ. ਹਰਕਮਲਪ੍ਰੀਤ ਸਿੰਘ ਵੱਲੋਂ ਕਿਹਾ ਗਿਆ ਹੈ ਕਿ ਇਸ ਮਾਮਲੇ ਵਿਚ 100 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। 

ਇਹ ਵੀ ਪੜ੍ਹੋ:  ਕਪੂਰਥਲਾ ਘਟਨਾ ’ਚ ਮਾਰੇ ਗਏ ਨੌਜਵਾਨ ਦਾ ਹੋਇਆ ਪੋਸਟਮਾਰਟਮ, ਸਾਹਮਣੇ ਆਈਆਂ ਹੈਰਾਨੀਜਨਕ ਗੱਲਾਂ

ਇਥੇ ਦੱਸਣਯੋਗ ਹੈ ਕਿ 19 ਦਸੰਬਰ ਨੂੰ ਕਪੂਰਥਲਾ ਦੇ ਨਿਜ਼ਾਮਪੁਰ ’ਚ ਗੁਰਦੁਆਰਾ ਸਹਿਬ ’ਚ ਨੌਜਵਾਨ ਵੱਲੋਂ ਨਿਸ਼ਾਨ ਸਾਹਿਬ ਨਾਲ ਛੇੜਛਾੜ ਕਰਨ ਦੀ ਕੋਸ਼ਿਸ਼ ’ਚ ਇਕ ਨੌਜਵਾਨ ਦਾ ਸੰਗਤ ਵੱਲੋਂ ਸੋਧਾ ਲਗਾ ਦਿੱਤਾ ਗਿਆ ਸੀ। ਇਹ ਵਾਰਦਾਤ ਤੜਕੇ ਸਵੇਰੇ ਚਾਰ ਵਜੇ ਦੇ ਕਰੀਬ ਵਾਪਰੀ ਸੀ ਅਤੇ ਲੋਕਾਂ ਨੇ ਮੌਕੇ ’ਤੇ ਨੌਜਵਾਨ ਨੂੰ ਫੜ ਕੇ ਪਹਿਲਾਂ ਉਸ ਦਾ ਕੁਟਾਪਾ ਚਾੜਿਆ ਅਤੇ ਫਿਰ ਸੋਧਾ ਲਗਾ ਦਿੱਤਾ ਗਿਆ। ਗੁੱਸੇ ’ਚ ਆਈ ਭੀੜ ਵੱਲੋਂ ਗੁਰਦੁਆਰਾ ਸਾਹਿਬ ਦੇ ਬਾਹਰ ਰੋਡ ਵੀ ਜਾਮ ਕਰਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ ਸੀ। 

ਇਹ ਵੀ ਪੜ੍ਹੋ: ਬੀਬੀ ਬਾਦਲ ਦਾ ਵੱਡਾ ਬਿਆਨ, ਕਾਂਗਰਸ ਨੂੰ ਬਿਕਰਮ ਦੇ ਸੁਫ਼ਨੇ ਆਉਂਦੇ ਸਨ ਤੇ ਉਨ੍ਹਾਂ ਦੇ ਨਾਂ ਤੋਂ ਕੰਬਦੇ ਸਨ

ਮੁ੍ੱਖ ਮੰਤਰੀ ਚਰਨਜੀਤ ਸਿੰਘ ਚੰਨੀ ਬੋਲੇ, ਕੋਈ ਬੇਅਦਬੀ ਨਹੀਂ ਹੋਈ

ਬੀਤੇ ਦਿਨੀਂ ਕਪੂਰਥਲਾ ’ਚ ਬੇਅਦਬੀ ਦੀ ਕੋਸ਼ਿਸ਼ ਕਰਨ ਦੌਰਾਨ ਮਾਰੇ ਗਏ ਨੌਜਵਾਨ ਦੇ ਮਾਮਲੇ ਵਿਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਅੱਜ ਹੀ ਇਸ ਦੇ ਪਹਿਲਾਂ ਵੱਡਾ ਬਿਆਨ ਸਾਹਮਣੇ ਆਇਆ ਸੀ। ਵੱਡਾ ਬਿਆਨ ਦਿੰਦੇ ਹੋਏ ਚਰਨਜੀਤ ਸਿੰਘ ਚੰਨੀ ਨੇ ਕਿਹਾ ਸੀ ਕਿ ਕਪੂਰਥਲਾ ’ਚ ਹੋਈ ਘਟਨਾ ’ਤੇ ਹੁਣ ਤੱਕ ਇਹ ਸਾਹਮਣੇ ਆਇਆ ਹੈ ਕਿ ਕਪੂਰਥਲਾ ’ਚ ਕੋਈ ਵੀ ਬੇਅਦਬੀ ਦੀ ਗੱਲ ਸਾਹਮਣੇ ਨਹੀਂ ਆਈ ਹੈ ਅਤੇ ਲੋਕਾਂ ਦੀ ਭੀੜ ਵੱਲੋਂ ਨੌਜਵਾਨ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਕੇਸ ’ਚ ਪੰਜਾਬ ਪੁਲਸ ਵੱਲੋਂ ਕਤਲ ਦਾ ਮਾਮਲਾ ਦਰਜ ਕੀਤਾ ਜਾ ਰਿਹਾ ਹੈ ਅਤੇ ਮੁਲਜ਼ਮਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।   

ਇਹ ਵੀ ਪੜ੍ਹੋ: ਲੁਧਿਆਣਾ ਬਲਾਸਟ ਦੇ ਬਾਅਦ ਮਹਾਨਗਰ ਜਲੰਧਰ ’ਚ ਵਧਾਈ ਗਈ ਸੁਰੱਖਿਆ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

shivani attri

This news is Content Editor shivani attri