ਕਪੂਰਥਲਾ ਪੁਲਸ ਦੀ ਨਿਵੇਕਲੀ ਪਹਿਲ, ਨੇਤਰਹੀਣ ਤੇ ਰੇਪ ਪੀੜਤਾ ਲਈ ਲਿਆ ਸ਼ਲਾਘਾਯੋਗ ਫ਼ੈਸਲਾ

Sunday, Apr 17, 2022 - 04:37 PM (IST)

ਕਪੂਰਥਲਾ ਪੁਲਸ ਦੀ ਨਿਵੇਕਲੀ ਪਹਿਲ, ਨੇਤਰਹੀਣ ਤੇ ਰੇਪ ਪੀੜਤਾ ਲਈ ਲਿਆ ਸ਼ਲਾਘਾਯੋਗ ਫ਼ੈਸਲਾ

ਕਪੂਰਥਲਾ (ਭੂਸ਼ਣ, ਮਹਾਜਨ, ਮਲਹੋਤਰਾ) : ਜ਼ਿਲ੍ਹਾ ਪੁਲਸ ’ਚ ਤਾਇਨਾਤ ਸਾਰੇ ਜੀ. ਓ. ਰੈਂਕ ਦੇ ਅਧਿਕਾਰੀਆਂ ਨੇ ਐੱਸ. ਐੱਸ. ਪੀ. ਕਪੂਰਥਲਾ ਦਿਯਾਮਾ ਹਰੀਸ਼ ਓਮਪ੍ਰਕਾਸ਼ ਦੀ ਅਗਵਾਈ ’ਚ ਇਕ ਨਵੀਂ ਪਹਿਲ ਕਰਦਿਆਂ ਇਕ ਨੇਤਰਹੀਣ ਤੇ ਦਿਵਿਆਂਗ ਰੇਪ ਪੀੜਤਾ ਦੇ ਪਰਿਵਾਰ ਨੂੰ ਆਪਣੀ 3 ਦਿਨ ਦੀ ਤਨਖਾਹ ਸਹਾਇਤਾ ਦੇ ਤੌਰ ’ਤੇ ਦੇ ਕੇ ਲੋੜਵੰਦ ਪਰਿਵਾਰ ਨੂੰ ਵੱਡੀ ਆਰਥਿਕ ਮਦਦ ਦਿੱਤੀ ਹੈ। ਜਾਣਕਾਰੀ ਅਨੁਸਾਰ ਬੀਤੇ ਦਿਨੀਂ ਜ਼ਿਲ੍ਹੇ ਦੇ ਇਕ ਥਾਣਾ ਖੇਤਰ ’ਚ ਇਕ ਨੇਤਰਹੀਣ ਤੇ ਦਿਵਿਆਂਗ ਲੜਕੀ ਨੂੰ ਇਕ ਮੁਲਜ਼ਮ ਨੇ ਜਬਰ-ਜ਼ਿਨਾਹ ਦਾ ਸ਼ਿਕਾਰ ਬਣਾਇਆ ਸੀ, ਜਿਸ ’ਤੇ ਕਪੂਰਥਲਾ ਪੁਲਸ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਕੁਝ ਹੀ ਘੰਟਿਆਂ ’ਚ ਛਾਪੇਮਾਰੀ ਦੌਰਾਨ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਸਲਾਖਾਂ ਦੇ ਪਿੱਛੇ ਭੇਜ ਦਿੱਤਾ ਸੀ।

ਇਹ ਵੀ ਪੜ੍ਹੋ : ਦਿੱਲੀ ਦੀ ਤਰਜ਼ 'ਤੇ ਪੰਜਾਬ 'ਚ ਵੀ 'ਆਪ' ਸਰਕਾਰ ਕੂੜੇ ਨਾਲ ਬਣਾਏਗੀ ਬਿਜਲੀ!

ਪੂਰੇ ਮਾਮਲੇ ਦੀ ਲਗਾਤਾਰ ਨਿਗਰਾਨੀ ਕਰ ਰਹੇ ਐੱਸ. ਐੱਸ. ਪੀ. ਕਪੂਰਥਲਾ ਦਿਯਾਮਾ ਹਰੀਸ਼ ਓਮਪ੍ਰਕਾਸ਼ ਨੂੰ ਜਦੋਂ ਪੀੜਤਾ ਦੇ ਪਰਿਵਾਰ ਦੀ ਗੰਭੀਰ ਆਰਥਿਕ ਤੰਗੀ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਤੁਰੰਤ ਐਕਸ਼ਨ ’ਚ ਆਉਂਦਿਆਂ ਜ਼ਿਲ੍ਹਾ ਪੁਲਸ ਵੱਲੋਂ ਉਕਤ ਲੋੜਵੰਦ ਪਰਿਵਾਰ ਨੂੰ ਮਦਦ ਦੇਣ ਦਾ ਫੈਸਲਾ ਕੀਤਾ, ਜਿਸ ਤਹਿਤ ਜ਼ਿਲ੍ਹਾ ਪੁਲਸ ’ਚ ਤਾਇਨਾਤ ਸਾਰੇ ਐੱਸ. ਪੀ. ਤੇ ਡੀ. ਐੱਸ. ਪੀ. ਰੈਂਕ ਦੇ ਅਧਿਕਾਰੀਆਂ ਨੇ ਐੱਸ. ਐੱਸ. ਪੀ. ਕਪੂਰਥਲਾ ਦੇ ਨਾਲ ਮਿਲ ਕੇ ਆਪਣੀ 3 ਦਿਨ ਦੀ ਤਨਖਾਹ ਪੀੜਤ ਪਰਿਵਾਰ ਨੂੰ ਮਦਦ ਦੇ ਤੌਰ ’ਤੇ ਦਿੱਤੀ। ਸ਼ਨੀਵਾਰ ਨੂੰ ਐੱਸ. ਐੱਸ. ਪੀ. ਕਪੂਰਥਲਾ ਦਿਯਾਮਾ ਹਰੀਸ਼ ਓਮਪ੍ਰਕਾਸ਼ ਨੇ ਪੀੜਤ ਲੜਕੀ ਦੀ ਮਾਤਾ ਨੂੰ ਸਹਾਇਤਾ ਰਾਸ਼ੀ ਪ੍ਰਦਾਨ ਕੀਤੀ। ਇਸ ਮੌਕੇ ਉਨ੍ਹਾਂ ਨਾਲ ਐੱਸ. ਪੀ. (ਹੈੱਡ ਕੁਆਰਟਰ) ਜਸਬੀਰ ਸਿੰਘ ਤੇ ਐੱਸ. ਪੀ. (ਡੀ.) ਜਗਜੀਤ ਸਿੰਘ ਸਰੋਆ ਵੀ ਮੌਜੂਦ ਸਨ।

ਇਹ ਵੀ ਪੜ੍ਹੋ : CM ਭਗਵੰਤ ਮਾਨ ਦਾ ਦਿੱਲੀ ਦੌਰਾ ਮੁਲਤਵੀ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


author

Harnek Seechewal

Content Editor

Related News