ਮਾਤਮ ''ਚ ਬਦਲੀਆਂ ਖ਼ੁਸ਼ੀਆਂ, ਕਪੂਰਥਲਾ ਦੇ ਮੁੰਡੇ ਦੀ ਅਮਰੀਕਾ ''ਚ ਮੌਤ, ਕੁਝ ਦਿਨ ਬਾਅਦ ਸੀ ਵਿਆਹ
Wednesday, Oct 02, 2024 - 06:57 PM (IST)
ਕਪੂਰਥਲਾ (ਵੈੱਬ ਡੈਸਕ)- ਅਮਰੀਕਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਅਮਰੀਕਾ ਦੇ ਕੈਲੀਫੋਰਨੀਆ 'ਚ ਕਪੂਰਥਲਾ ਦੇ ਰਹਿਣ ਵਾਲੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਘਟਨਾ ਦੀ ਜਾਣਕਾਰੀ ਮਿਲਣ ਮਗਰੋਂ ਪਰਿਵਾਰ ਵਿਚ ਮਾਤਮ ਛਾ ਗਿਆ। ਮ੍ਰਿਤਕ ਦੀ ਪਛਾਣ ਗੁਰਜੀਤ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਕੂਕਾ ਤਲਵੰਡੀ ਵਜੋਂ ਹੋਈ ਹੈ। ਉਕਤ ਨੌਜਵਾਨ ਦੀ ਲਾਸ਼ ਨੂੰ ਭਾਰਤ ਲਿਆਉਣ ਦੀ ਮੰਗ ਕੀਤੀ ਜਾ ਰਹੀ ਹੈ। ਗੁਰਜੀਤ ਦੇ ਚਾਚਾ ਨੇ ਦੱਸਿਆ ਕਿ ਉਨ੍ਹਾਂ ਦਾ ਭਤੀਜਾ ਗੁਰਜੀਤ ਸਿੰਘ ਅਮਰੀਕਾ ਦੇ ਕੈਲੀਫੋਰਨੀਆ ਵਿਚ ਰਹਿੰਦਾ ਸੀ ਅਤੇ 6 ਮਹੀਨੇ ਪਹਿਲਾਂ ਹੀ ਪੰਜਾਬ ਆਇਆ ਸੀ। ਹੁਣ ਉਸ ਨੇ ਅੱਜ ਕੁਝ ਦਿਨਾਂ ਲਈ ਪੰਜਾਬ ਆਉਣਾ ਸੀ ਕਿਉਂਕਿ 18 ਅਕਤੂਬਰ ਨੂੰ ਉਸ ਦਾ ਵਿਆਹ ਸੀ।
ਇਹ ਵੀ ਪੜ੍ਹੋ- ਨਸ਼ਾ ਵਿਕਰੀ ਨੂੰ ਲੈ ਕੇ ਪੰਜਾਬ ਪੁਲਸ ਸਖ਼ਤ, DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ ਇਹ ਹੁਕਮ
ਘਰ ਵਿਚ ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
ਚਾਚਾ ਨੇ ਦੱਸਿਆ ਕਿ ਉਹ ਆਪਣਾ ਸਾਮਾਨ ਪੈਕ ਕਰਕੇ ਬੀਤੇ ਦਿਨ ਪੰਜਾਬ ਲਈ ਫਲਾਈਟ ਫੜਨ ਦੀ ਤਿਆਰੀ ਕਰ ਰਿਹਾ ਸੀ ਪਰ ਫਲਾਈਟ ਚੜ੍ਹਨ ਤੋਂ ਪਹਿਲਾਂ ਉਹ ਆਪਣੇ ਦੋਸਤ ਦੇ ਨਾਲ ਗੁਰਦੁਆਰਾ ਸਾਹਿਬ ਵਿਚ ਮੱਥਾ ਟੇਕਣ ਚਲਾ ਗਿਆ, ਜਿੱਥੇ ਉਸ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ। ਜਦੋਂ ਉਸ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਗੁਰਜੀਤ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੇ ਚਾਚਾ ਹਰਜਿੰਦਰ ਨੇ ਦੱਸਿਆ ਕਿ ਘਰ ਵਿਚ ਉਸ ਦੇ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ। ਉਸ ਦੀ ਮੌਤ ਦੇ ਖ਼ਬਰ ਸੁਣਦੇ ਹੀ ਪਰਿਵਾਰ ਵਿਚ ਸੋਗ ਦੀ ਲਹਿਰ ਦੌੜ ਪਈ ਹੈ। ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ।
ਇਹ ਵੀ ਪੜ੍ਹੋ-'ਲਵ ਮੈਰਿਜ' ਦਾ ਦਰਦਨਾਕ ਅੰਤ: ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਲਾਸ਼ ਵੇਖ ਧਾਹਾਂ ਮਾਰ ਰੋਇਆ ਪਰਿਵਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ