ਕਪੂਰਥਲਾ ਦੀ ਹਰਕਮਲ ਕੌਰ ਨੇ ਇੰਗਲੈਂਡ 'ਚ ਗੱਡੇ ਸਫ਼ਲਤਾ ਦੇ ਝੰਡੇ, ਰੌਸ਼ਨ ਕੀਤਾ ਪੰਜਾਬ ਦਾ ਨਾਂ

Saturday, Apr 22, 2023 - 06:34 PM (IST)

ਕਪੂਰਥਲਾ ਦੀ ਹਰਕਮਲ ਕੌਰ ਨੇ ਇੰਗਲੈਂਡ 'ਚ ਗੱਡੇ ਸਫ਼ਲਤਾ ਦੇ ਝੰਡੇ, ਰੌਸ਼ਨ ਕੀਤਾ ਪੰਜਾਬ ਦਾ ਨਾਂ

ਕਪੂਰਥਲਾ/ਇੰਗਲੈਂਡ (ਚੰਦਰ)- ਵਿਦੇਸ਼ੀ ਧਰਤੀ ’ਤੇ ਪਰਿਵਾਰ ਦੀ ਰੋਜ਼ੀ-ਰੋਟੀ ਕਮਾਉਣ ਲਈ ਪੰਜਾਬ ਤੋਂ ਹਜਾਰਾਂ ਦੀ ਗਿਣਤੀ ’ਚ ਬਾਹਰਲੇ ਮੁਲਕਾਂ ’ਚ ਗਏ ਪੰਜਾਬੀਆਂ ਨੇ ਅਨੇਕਾਂ ਪ੍ਰਾਪਤੀਆਂ ਹਾਸਲ ਕੀਤੀਆਂ ਹਨ। ਪੰਜਾਬੀਆਂ ਨੇ ਜਿੱਥੇ ਵਿਦੇਸ਼ ’ਚ ਆਪਣੇ ਵੱਡੇ-ਵੱਡੇ ਰੁਜ਼ਗਾਰ ਸਥਾਪਤ ਕਰਕੇ ਵੱਡੇ ਮੁਕਾਮ ਹਾਸਲ ਕੀਤੇ ਅਤੇ ਰਾਜਨੀਤੀ ’ਚ ਆਪਣਾ ਲੋਹਾ ਮਨਵਾਇਆ, ਉਥੇ ਹੀ ਵਿਦੇਸ਼ਾਂ ’ਚ ਵੱਡੇ-ਵੱਡੇ ਪ੍ਰਸ਼ਾਸਨਿਕ ਅਹੁਦਿਆਂ ਦੀ ਵੀ ਜ਼ਿੰਮੇਵਾਰੀ ਸੰਭਾਲ ਰਹੇ ਹਨ। ਇਸ ਦੀ ਤਾਜ਼ਾ ਉਦਾਹਰਣ ਪਿੰਡ ਲੱਖਣ ਕਲਾਂ ਦੀ ਧੀ ਨੇ ਪੁਲਸ ਵਿਭਾਗ ’ਚ ਅਫ਼ਸਰ ਵਜੋਂ ਸ਼ਾਮਲ ਹੋ ਕੇ ਦਿੱਤੀ ਹੈ। ਕਪੂਰਥਲਾ ਦੀ ਰਹਿਣ ਵਾਲੀ ਹਰਕਮਲ ਕੌਰ ਇੰਗਲੈਂਡ ਦੀ ਪੁਲਸ ਵਿਚ ਭਰਤੀ ਹੋਈ ਹੈ। ਹਰਕਮਲ ਕੌਰ ਕਮਿਊਨਿਟੀ ਸਪੋਰਟ ਅਫ਼ਸਰ ਬਣੀ ਹੈ। 

ਇਹ ਵੀ ਪੜ੍ਹੋ : ਬਠਿੰਡਾ ਵਿਖੇ ਜੱਦੀ ਪਿੰਡ ਪਹੁੰਚੀ ਸੇਵਕ ਸਿੰਘ ਦੀ ਮ੍ਰਿਤਕ ਦੇਹ, ਸਰਕਾਰੀ ਸਨਮਾਨਾਂ ਨਾਲ ਦਿੱਤੀ ਗਈ ਅੰਤਿਮ ਵਿਦਾਈ

ਜਾਣਕਾਰੀ ਮੁਤਾਬਕ ਕਪੂਰਥਲਾ ਦੇ ਪਿੰਡ ਲੱਖਣ ਕਲਾਂ ਦੇ ਝੰਡੇਰ ਪਰਿਵਾਰ ਵਿੱਚੋਂ ਸ਼ਿੰਗਾਰਾ ਸਿੰਘ ਦੇ ਪੁੱਤਰ ਮੁਖਤਿਆਰ ਸਿੰਘ ਦੀ ਬੇਟੀ ਹਰਕਮਲ ਕੌਰ ਨੇ ਇੰਗਲੈਂਡ ਦੀ ਧਰਤੀ ’ਤੇ ਉੱਚ ਵਿਦਿਆ ਹਾਸਲ ਕਰਕੇ ਯੂ. ਕੇ. ਦੀ ਇਮਾਨਦਾਰ ਪੁਲਸ ਵਿੱਚ ਇਕ ਪੁਲਸ ਅਫ਼ਸਰ ਹੋਣ ਦੀ ਜ਼ਿੰਮੇਵਾਰੀ ਸੰਭਾਲ ਕੇ ਜਿੱਥੇ ਆਪਣੇ ਸੂਬੇ, ਜ਼ਿਲ੍ਹੇ ਅਤੇ ਪਿੰਡ ਦਾ ਨਾਮ ਰੌਸ਼ਨ ਕੀਤਾ ਹੈ, ਉਥੇ ਹੀ ਆਪਣੀ ਝੰਡੇਰ ਪਰਿਵਾਰ ਦਾ ਨਾਮ ਵੀ ਉੱਚਾ ਕੀਤਾ ਹੈ।

ਇਹ ਵੀ ਪੜ੍ਹੋ :  ਜਲੰਧਰ ਦੇ ਇਸ ਇਲਾਕੇ 'ਚ ਚੱਲ ਰਿਹੈ ਦੇਹ ਵਪਾਰ ਦਾ ਧੰਦਾ, ਸਟਿੰਗ ਆਪ੍ਰੇਸ਼ਨ ਦੌਰਾਨ ਸਾਹਮਣੇ ਆਈਆਂ ਹੈਰਾਨੀਜਨਕ ਗੱਲਾਂ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

shivani attri

Content Editor

Related News