ਕਪੂਰਥਲਾ : ਸ੍ਰੀ ਨਾਂਦੇੜ ਸਾਹਿਬ ਤੋਂ ਪਰਤੇ 3 ਸ਼ਰਧਾਲੂਆਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ

Monday, Apr 27, 2020 - 09:25 PM (IST)

ਕਪੂਰਥਲਾ : ਸ੍ਰੀ ਨਾਂਦੇੜ ਸਾਹਿਬ ਤੋਂ ਪਰਤੇ 3 ਸ਼ਰਧਾਲੂਆਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ

ਕਪੂਰਥਲਾ : ਸ੍ਰੀ ਨਾਂਦੇੜ ਸਾਹਿਬ ਤੋਂ ਕਪੂਰਥਲਾ ਪਰਤੇ 3 ਸ਼ਰਧਾਲੂਆਂ 'ਚ ਕੋਰੋਨਾ ਵਾਇਰਸ ਦੀ ਪੁਸ਼ਟੀ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਐਤਵਾਰ ਨੂੰ 11 ਸ਼ਰਧਾਲੂ ਨਾਂਦੇੜ ਸਾਹਿਬ ਤੋਂ ਕਪੂਰਥਲਾ ਵਾਪਸ ਆਏ ਸਨ, ਜਿਨ੍ਹਾਂ 'ਚੋਂ 3 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਇਨ੍ਹਾਂ 3 ਲੋਕਾਂ 'ਚ 38 ਸਾਲਾਂ ਵਿਅਕਤੀ, 11 ਸਾਲਾ ਮਾਸੂਮ ਲੜਕੀ ਅਤੇ 58 ਸਾਲਾਂ ਦੀ ਔਰਤ ਸ਼ਾਮਲ ਹੈ। ਜ਼ਿਲਾ ਪ੍ਰਸ਼ਾਸਨ ਵਲੋਂ ਇਨ੍ਹਾਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ 'ਚ ਨਹੀਂ ਭੇਜਿਆ ਗਿਆ ਹੈ।

PunjabKesari

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਤਰਨਤਾਰਨ 'ਚ ਸ਼੍ਰੀ ਨਾਂਦੇੜ ਸਾਹਿਬ ਤੋਂ ਪਰਤੇ 6 ਸ਼ਰਧਾਲੂਆਂ 'ਚ ਕੋਰੋਨਾ ਵਾਇਰਸ ਦੀ ਪੁਸ਼ਟੀ ਕੀਤੀ ਗਈ ਹੈ।

 


author

Deepak Kumar

Content Editor

Related News