ਕਪੂਰਥਲਾ 'ਚ ਦਿਸਿਆ ਪੰਜਾਬ ਬੰਦ ਦਾ ਅਸਰ, ਸੜਕਾਂ 'ਤੇ ਪਸਰਿਆ ਸੰਨਾਟਾ
Saturday, Sep 07, 2019 - 10:28 AM (IST)

ਕਪੂਰਥਲਾ (ਵਿਪਨ ਮਹਾਜਨ) : ਇਕ ਨਿੱਜੀ ਟੀ.ਵੀ. ਚੈਨਲ 'ਤੇ ਪ੍ਰਸਾਰਿਤ ਕੀਤੇ ਜਾ ਰਹੇ ਸੀਰੀਅਲ 'ਰਾਮ ਸਿਆ ਕੇ ਲਵ ਕੁਸ਼' 'ਚ ਭਗਵਾਨ ਵਾਲਮੀਕਿ ਜੀ ਦਾ ਇਤਿਹਾਸ ਗਲਤ ਦਿਖਾਉਣ 'ਤੇ ਵਾਲਮੀਕਿ ਭਾਈਚਾਰੇ ਵੱਲੋਂ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ, ਜਿਸ ਦਾ ਅਸਰ ਕਪੂਰਥਲਾ ਵਿਚ ਦੇਖਣ ਨੂੰ ਮਿਲਿਆ। ਬੱਸ ਸਟੈਂਡ 'ਤੇ ਸੜਕਾਂ 'ਤੇ ਸੰਨਾਟਾ ਪਸਰਿਆ ਹੋਇਆ ਹੈ। ਕਿਸੇ ਵੀ ਵਾਹਨ ਨੂੰ ਆਉਣ-ਜਾਣ ਨਹੀਂ ਦਿੱਤਾ ਜਾ ਰਿਹਾ ਹੈ। ਥਾਂ-ਥਾਂ 'ਤੇ ਪੁਲਸ ਖੜ੍ਹੀ ਹੋਈ ਹੈ ਤਾਂ ਕਿ ਸਥਿਤੀ ਨੂੰ ਸੰਭਾਲਿਆ ਜਾ ਸਕੇ।