ਕਪੂਰਥਲਾ 'ਚ ਅਮਨ-ਅਮਾਨ ਨਾਲ ਵੋਟਿੰਗ ਜਾਰੀ, 10 ਵਜੇ ਤੱਕ 12 ਫ਼ੀਸਦੀ ਹੋਈ ਪੋਲਿੰਗ

Tuesday, Oct 15, 2024 - 12:23 PM (IST)

ਕਪੂਰਥਲਾ (ਵਿਪਨ): ਪੰਚਾਇਤੀ ਚੋਣਾਂ 2024 ਲਈ ਜ਼ਿਲ੍ਹਾ ਕਪੂਰਥਲਾ ਵਿਚ ਵੋਟਾਂ ਪਾਉਣ ਦਾ ਕੰਮ ਸਵੇਰੇ 8 ਵਜੇ ਤੋਂ ਜਾਰੀ ਹੈ। ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਜ਼ਿਲ੍ਹੇ ਦੇ 376 ਪਿੰਡਾਂ ਵਿੱਚ ਪੰਚਾਇਤਾਂ ਦੀ ਚੋਣ ਦਾ ਕੰਮ ਸ਼ਾਂਤੀਪੂਰਨ ਤਰੀਕੇ ਨਾਲ ਜਾਰੀ ਹੈ। ਜ਼ਿਲ੍ਹਾ ਕਪੂਰਥਲਾ 'ਚ 10 ਵਜੇ ਤੱਕ 12 ਫ਼ੀਸਦੀ ਵੋਟਿੰਗ ਹੋਈ। 

ਇਹ ਖ਼ਬਰ ਵੀ ਪੜ੍ਹੋ - ਪੰਚਾਇਤੀ ਚੋਣਾਂ ਵਿਚਾਲੇ ਚਰਚਾ ਦਾ ਵਿਸ਼ਾ ਰਿਹਾ CM ਮਾਨ ਦੇ OSDs ਦਾ ਪਿੰਡ, ਪੰਚੀ ਲਈ ਵੋਟਿੰਗ ਜਾਰੀ

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜਿੱਥੇ ਸ਼ਾਂਤੀਪੂਰਨ ਵੋਟਿੰਗ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਉੱਥੇ ਹੀ ਐੱਸ. ਡੀ. ਐੱਮਜ਼ ਦੀ ਅਗਵਾਈ ਹੇਠ ਰਿਟਰਨਿੰਗ ਅਫ਼ਸਰਾਂ ਵੱਲੋਂ ਸੁਰੱਖਿਆ ਬਲਾਂ ਦੇ ਨਾਲ ਵੱਖ - ਵੱਖ ਪਿੰਡਾਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਤਾਂ ਜੋ ਸਮੁੱਚੀ ਪ੍ਰਕਿਰਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ । 

ਇਹ ਖ਼ਬਰ ਵੀ ਪੜ੍ਹੋ - ਵਿਆਹ ਮਗਰੋਂ ਕੈਨੇਡਾ ਗਈ ਪਤਨੀ, ਮਗਰੋਂ ਪਤੀ ਨੇ ਜੋ ਕੀਤਾ ਜਾਣ ਕੰਬ ਜਾਵੇਗੀ ਰੂਹ

ਇਸੇ ਦੌਰਾਨ ਐੱਸ. ਡੀ. ਐੱਮ. ਸੁਲਤਾਨਪੁਰ ਲੋਧੀ ਅਪਰਣਾ ਨੇ ਸੁਲਤਾਨਪੁਰ ਲੋਧੀ ਦੇ ਪਿੰਡ ਡੇਰਾ ਸੈਦਾਂ ਤੇ ਐੱਸ. ਡੀ. ਐੱਮ. ਫਗਵਾੜਾ ਜਸ਼ਨਜੀਤ ਸਿੰਘ ਨੇ ਫਗਵਾੜਾ ਦੇ ਪਿੰਡ ਚੱਕ ਹਕੀਮ ਦਾ ਦੌਰਾ ਕਰਕੇ ਵੋਟਿੰਗ ਪ੍ਰਕ੍ਰਿਆ ਦਾ ਜਾਇਜ਼ਾ ਲਿਆ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News