ਕਪੂਰਥਲਾ: ਪਤਨੀ ਦੇ ਪ੍ਰੇਮ-ਸੰਬੰਧਾਂ ਨੇ ਉਜਾੜਿਆ ਹੱਸਦਾ-ਵੱਸਦਾ ਘਰ, ਪਤੀ ਨੇ ਲਾਇਆ ਮੌਤ ਨੂੰ ਗਲੇ
Saturday, Nov 06, 2021 - 05:36 PM (IST)
ਕਪੂਰਥਲਾ (ਭੂਸ਼ਣ)- ਪਤਨੀ ਦੇ ਪ੍ਰੇਮ ਸੰਬੰਧਾਂ ਤੋਂ ਦੁਖ਼ੀ ਪਤੀ ਨੇ ਆਪਣੀ ਜੀਵਨਲੀਲਾ ਖ਼ਤਮ ਕਰ ਲਈ। ਪਤੀ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਮਾਮਲੇ ’ਚ ਥਾਣਾ ਸਦਰ ਕਪੂਰਥਲਾ ਦੀ ਪੁਲਸ ਨੇ ਮ੍ਰਿਤਕ ਦੀ ਪਤਨੀ ਸਮੇਤ 2 ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਇਕ ਨੂੰ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤਾ ਹੈ।
ਜਾਣਕਾਰੀ ਅਨੁਸਾਰ ਲਖਬੀਰ ਸਿੰਘ ਸਰਪੰਚ ਪੁੱਤਰ ਚਰਨ ਦਾਸ ਵਾਸੀ ਪਿੰਡ ਮਾਧੋਝੰਡਾ ਥਾਣਾ ਸਦਰ ਕਪੂਰਥਲਾ ਨੇ ਸਦਰ ਪੁਲਸ ਨੂੰ ਦਿੱਤੀ ਆਪਣੀ ਸ਼ਿਕਾਇਤ ’ਚ ਦੱਸਿਆ ਸੀ ਕਿ ਉਹ 6 ਭਰਾ ਅਤੇ 2 ਭੈਣਾਂ ਹਨ। ਸਾਰੇ ਹੀ ਵਿਆਹੁਤਾ ਹਨ ਅਤੇ ਸਾਰਿਆਂ ਦੀ ਪਿੰਡ ਮਾਧੋਝੰਡਾ ’ਚ ਵੱਖ-ਵੱਖ ਰਿਹਾਇਸ਼ ਹੈ। ਉਸ ਦਾ ਭਰਾ ਕਸ਼ਮੀਰ ਸਿੰਘ (45) ਦਾ ਵਿਆਹ 14 ਸਾਲ ਪਹਿਲਾਂ ਹਰਪ੍ਰੀਤ ਕੌਰ ਨਾਲ ਹੋਇਆ ਸੀ। ਕਸ਼ਮੀਰ ਸਿੰਘ ਪਿਛਲੇ 13 ਸਾਲ ਤੋਂ ਦੁਬਈ ’ਚ ਮਿਹਨਤ-ਮਜ਼ਦੂਰੀ ਲਈ ਆਉਂਦਾ-ਜਾਂਦਾ ਰਹਿੰਦਾ ਸੀ। ਆਪਣੇ ਪਤੀ ਕਸ਼ਮੀਰ ਸਿੰਘ ਦੇ ਦੁਬਈ ’ਚ ਹੁੰਦੇ ਹੋਏ ਹਰਪ੍ਰੀਤ ਕੌਰ ਦੇ ਪ੍ਰੇਮ ਸੰਬੰਧ ਰਾਜਿੰਦਰ ਸਿੰਘ ਉਰਫ਼ ਜਿੰਦੂ ਵਾਸੀ ਪਿੰਡ ਤੋਗਾਂਵਾਲ ਥਾਣਾ ਸਦਰ ਕਪੂਰਥਲਾ ਨਾਲ ਬਣ ਗਏ ਸਨ।
ਇਹ ਵੀ ਪੜ੍ਹੋ: ਤਿਉਹਾਰ ਵਾਲੇ ਦਿਨ ਘਰ ’ਚ ਛਾਇਆ ਮਾਤਮ, ਮਹਿਤਪੁਰ ਵਿਖੇ ਗੋਲ਼ੀਆਂ ਮਾਰ ਕੇ ਨੌਜਵਾਨ ਦਾ ਕਤਲ
ਰਾਜਿੰਦਰ ਸਿੰਘ ਜ਼ਿਆਦਾਤਰ ਉਸ ਦੀ ਭਾਬੀ ਦੇ ਕੋਲ ਹੀ ਰਹਿੰਦਾ ਸੀ, ਜਦੋਂ ਅਸੀਂ ਉਸ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਉਸ ਦੀ ਭਾਬੀ ਹਰਪ੍ਰੀਤ ਕੌਰ ਨੇ ਉਨ੍ਹਾਂ ਨਾਲ ਮੇਲ-ਮਿਲਾਪ ਬੰਦ ਕਰ ਦਿੱਤਾ। ਹੁਣ ਉਸ ਦਾ ਭਰਾ ਕਸ਼ਮੀਰ ਸਿੰਘ ਕਰੀਬ 8 ਮਹੀਨੇ ਤੋਂ ਪੱਕੇ ਤੌਰ ’ਤੇ ਘਰ ਆ ਗਿਆ ਸੀ ਪਰ ਰਾਜਿੰਦਰ ਸਿੰਘ ਉਰਫ਼ ਜਿੰਦੂ ਨੇ ਉਸ ਦੇ ਘਰ ਆਉਣਾ-ਜਾਣਾ ਬੰਦ ਨਹੀਂ ਕੀਤਾ ਸੀ। ਉਸ ਦੇ ਭਰਾ ਕਸ਼ਮੀਰ ਸਿੰਘ ਨੇ ਉਸ ਨੂੰ ਆਪਣੀ ਪਤਨੀ ਅਤੇ ਰਾਜਿੰਦਰ ਸਿੰਘ ਉਰਫ਼ ਜਿੰਦੂ ਦੇ ਪ੍ਰੇਮ ਸੰਬੰਧਾਂ ਬਾਰੇ ਦੱਸਿਆ ਸੀ ਅਤੇ ਉਸ ਨੇ ਇਹ ਵੀ ਕਿਹਾ ਸੀ ਕਿ ਉਹ ਬੇਹੱਦ ਦੁਖ਼ੀ ਹੈ, ਜਿਸ ਕਾਰਨ ਉਸ ਨੇ ਬੀਤੀ ਰਾਤ ਕੋਈ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰ ਲਈ।
ਇਹ ਵੀ ਪੜ੍ਹੋ: ਹੁਸ਼ਿਆਰਪੁਰ ਵਿਖੇ ਡਿਊਟੀ ਦੌਰਾਨ ਏ. ਐੱਸ. ਆਈ. ਦੀ ਗੋਲ਼ੀ ਲੱਗਣ ਨਾਲ ਮੌਤ
ਘਟਨਾ ਦੀ ਸੂਚਨਾ ਮਿਲਦੇ ਹੀ ਐੱਸ. ਐੱਚ. ਓ. ਸਦਰ ਇੰਸਪੈਕਟਰ ਗੁਰਦਿਆਲ ਸਿੰਘ ਪੁਲਸ ਟੀਮ ਦੇ ਨਾਲ ਮੌਕੇ ’ਤੇ ਪਹੁੰਚੀ ਅਤੇ ਲਾਸ਼ ਆਪਣੇ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਕਪੂਰਥਲਾ ਪਹੁੰਚਾਈ। ਜਿਸ ਨੂੰ ਪੋਸਟਮਾਰਟਮ ਦੇ ਬਾਅਦ ਪਰਿਵਾਰਕ ਮੈਂਬਰਾਂ ਹਵਾਲੇ ਕਰ ਦਿੱਤਾ। ਉਥੇ ਹੀ ਦੋਵਾਂ ਮੁਲਜ਼ਮਾਂ ਰਾਜਿੰਦਰ ਸਿੰਘ ਉਰਫ਼ ਜਿੰਦੂ ਅਤੇ ਮ੍ਰਿਤਕ ਕਸ਼ਮੀਰ ਸਿੰਘ ਦੀ ਪਤਨੀ ਹਰਪ੍ਰੀਤ ਕੌਰ ਖ਼ਿਲਾਫ਼ ਥਾਣਾ ਸਦਰ ਕਪੂਰਥਲਾ ’ਚ ਮਾਮਲਾ ਦਰਜ ਕਰ ਲਿਆ ਗਿਆ ਹੈ। ਥਾਣਾ ਸਦਰ ਕਪੂਰਥਲਾ ਦੀ ਪੁਲਸ ਨੇ ਛਾਪੇਮਾਰੀ ਦੌਰਾਨ ਇਕ ਮੁਲਜ਼ਮ ਰਾਜਿੰਦਰ ਸਿੰਘ ਉਰਫ਼ ਜਿੰਦੂ ਨੂੰ ਗ੍ਰਿਫ਼ਤਾਰ ਕਰ ਲਿਆ, ਜਦਕਿ ਹਰਪ੍ਰੀਤ ਕੌਰ ਦੀ ਤਲਾਸ਼ ’ਚ ਛਾਪੇਮਾਰੀ ਜਾਰੀ ਹੈ।
ਇਹ ਵੀ ਪੜ੍ਹੋ: ਫਗਵਾੜਾ ਵਿਖੇ ਵਿਸ਼ਵਕਰਮਾ ਮੰਦਰ ’ਚ ਨਤਮਸਤਕ ਹੋਏ CM ਚੰਨੀ, 2 ਕਰੋੜ ਦੇਣ ਦਾ ਕੀਤਾ ਐਲਾਨ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ