ਕਪੂਰਥਲਾ ਦੇ ਨੌਜਵਾਨ ਦੀ ਅਮਰੀਕਾ 'ਚ ਦਰਦਨਾਕ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ
Friday, Oct 14, 2022 - 05:38 PM (IST)
ਕਪੂਰਥਲਾ/ਅਮਰੀਕਾ (ਚੰਦਰ, ਸੋਢੀ)- ਅਮਰੀਕਾ ਤੋਂ ਮੰਗਭਾਗੀ ਖ਼ਬਰ ਸਾਹਮਣੇ ਆਈ ਹੈ। ਇਥੇ ਚੰਗੇ ਭਵਿੱਖ ਅਤੇ ਰੋਜ਼ੀ ਰੋਟੀ ਕਮਾਉਣ ਲਈ ਅਮਰੀਕਾ ਗਏ ਕਪੂਰਥਲਾ ਦੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਜ਼ਿਲ੍ਹਾ ਕਪੂਰਥਲਾ ਦੇ ਤਹਿਸੀਲ ਸੁਲਤਾਨਪੁਰ ਲੋਧੀ ਪਿੰਡ ਮੇਵਾ ਸਿੰਘ ਵਾਲਾ ਦਾ ਰਹਿਣ ਵਾਲਾ ਸੀ। ਮ੍ਰਿਤਕ ਦੀ ਪਛਾਣ ਅੰਮ੍ਰਿਤਪਾਲ ਸਿੰਘ ਪੁੱਤਰ ਇੰਦਰਜੀਤ ਸਿੰਘ ਵਜੋਂ ਹੋਈ ਹੈ।
ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਸਿੰਘ ਪੇਸ਼ੇ ਤੋਂ ਟਰੱਕ ਡਰਾਈਵਰ ਸੀ ਅਤੇ ਉਸ ਦੀ ਉਮਰ ਲਗਭਗ 30 ਸਾਲ ਸੀ। ਅੰਮ੍ਰਿਤਪਾਲ ਦਾ ਹਾਲੇ ਵਿਆਹ ਵੀ ਨਹੀਂ ਸੀ ਹੋਇਆ ਅਤੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਕਰੀਬ 5 ਸਾਲ ਪਹਿਲਾਂ ਅੰਮ੍ਰਿਤਪਾਲ ਸਿੰਘ ਅਮਰੀਕਾ ਗਿਆ ਸੀ ਅਤੇ ਕੈਲੀਫੋਰਨੀਆ ਵਿਚ ਰਹਿ ਰਿਹਾ ਸੀ। ਮਿਲੀ ਜਾਣਕਾਰੀ ਅਨੁਸਾਰ ਟਰਾਲੇ ਦਾ ਟਾਇਰ ਫਟ ਜਾਣ ਕਾਰਨ ਇਹ ਹਾਦਸਾ ਹੋਇਆ ਅਤੇ ਉਕਤ ਨੌਜਵਾਨ ਦੀ ਮੌਤ ਹੋ ਗਈ। ਅੰਮ੍ਰਿਤਪਾਲ ਸਿੰਘ ਦੋ ਭੈਣਾਂ ਦਾ ਇਕਲੌਤਾ ਭਰਾ ਸੀ ।
ਇਹ ਵੀ ਪੜ੍ਹੋ: MLA ਸ਼ੀਤਲ ਅੰਗੁਰਾਲ ਨੇ ਥਾਣੇ ’ਚ ਦਿੱਤੀ ਸ਼ਿਕਾਇਤ, ਕਿਹਾ-ਅੰਮ੍ਰਿਤਪਾਲ ਖ਼ਿਲਾਫ਼ ਬੋਲਣ ’ਤੇ ਮਿਲੀ ਜਾਨੋਂ ਮਾਰਨ ਦੀ ਧਮਕੀ
ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਮੇਵਾ ਸਿੰਘ ਵਾਲਾ ਦੇ ਨਿਵਾਸੀ ਇੰਦਰਜੀਤ ਸਿੰਘ ਨੇ ਆਪਣੇ ਪੁੱਤਰ ਨੂੰ ਚੰਗੇ ਭਵਿੱਖ ਤੇ ਲਈ ਲੱਖਾਂ ਰੁਪਏ ਖਰਚ ਕੇ ਦੋ ਨੰਬਰ ''ਚ ਅਮਰੀਕਾ ਭੇਜਿਆ ਸੀ ਅਤੇ ਹੁਣ ਉਸ ਨੂੰ ਅਮਰੀਕਾ ਦੇ ਕਾਗਜ ਮਿਲਣ ਹੀ ਵਾਲੇ ਸਨ, ਜਿਸ ਕਾਰਨ ਗੁਰੂ ਸਾਹਿਬ ਦੇ ਸ਼ੁਕਰਾਨੇ ਲਈ ਪਰਿਵਾਰ ਵੱਲੋਂ ਸੁਲਤਾਨਪੁਰ ਲੋਧੀ ''ਚ ਸ੍ਰੀ ਅਖੰਡ ਪਾਠ ਸਾਹਿਬ ਵੀ ਰਖਵਾਇਆ ਹੋਇਆ ਸੀ ਅਤੇ ਇਹ ਮਨਹੂਸ ਖਬਰ ਮਿਲ ਗਈ, ਜਿਸ ਕਾਰਨ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ ।
ਇਹ ਵੀ ਪੜ੍ਹੋ: ਜਲੰਧਰ 'ਚ ਕੁੜੀਆਂ ਦੀ 'ਖ਼ਤਰਨਾਕ ਸੈਲਫ਼ੀ', ਵਾਪਰਿਆ ਅਜਿਹਾ ਹਾਦਸਾ ਕਿ ਖ਼ਤਰੇ 'ਚ ਪਈ ਬਜ਼ੁਰਗ ਦੀ ਜਾਨ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ