ਕਰਾਲੀ ਸਾਹਿਬ ''ਚ ਖ਼ੌਫਨਾਕ ਵਾਰਦਾਤ, ਘਟਨਾ ਦੇਖ ਦਹਿਲ ਗਿਆ ਪੂਰਾ ਪਿੰਡ
Monday, Jul 14, 2025 - 11:43 AM (IST)

ਪਟਿਆਲਾ (ਬਲਜਿੰਦਰ) : ਪਟਿਆਲਾ ਦੇ ਨਾਲ ਲੱਗਦੇ ਪਿੰਡ ਕਰਾਲੀ ਸਾਹਿਬ ਵਿਚ ਬੀਤੀ ਰਾਤ ਇਕ ਖ਼ੌਫਨਾਕ ਵਾਰਦਾਤ ਵਾਪਰੀ ਜਿਸ ਵਿਚ ਪਿੰਡ ਦੇ ਦੋ ਧੜਿਆਂ ਵਿਚ ਪੁਰਾਣੀ ਰੰਜਿਸ਼ ਨੂੰ ਲੈ ਕੇ ਹੋਏ ਝਗੜੇ ਵਿਚ ਇਕ ਨੌਜਵਾਨ ਦਾ ਕੁੱਟ-ਕੁੱਟ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦਾ ਨਾਮ ਮਨਪ੍ਰੀਤ ਦੱਸਿਆ ਜਾ ਰਿਹਾ ਜਿਸ ਦੀ ਉਮਰ 28 ਸਾਲ ਸੀ।
ਇਹ ਵੀ ਪੜ੍ਹੋ : Punjab : ਪ੍ਰਾਰਥਨਾ ਸਭਾ ਦੌਰਾਨ ਚਰਚ ਵਿਚ ਵੱਡਾ ਹਾਦਸਾ, ਪੈ ਗਿਆ ਚੀਕ-ਚਿਹਾੜਾ
ਪੁਰਾਣੀ ਰੰਜਿਸ਼ ਦੇ ਚੱਲਦਿਆਂ ਦੋਵਾਂ ਧਿਰਾਂ ਵਿਚ ਸ਼ਰਾਬ ਪੀਣ ਤੋਂ ਬਾਅਦ ਲੜਾਈ ਹੋ ਗਈ ਜਿਸ ਕਾਰਨ ਮਨਪ੍ਰੀਤ ਸਿੰਘ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਗਈ। ਇਹ ਵੀ ਪਤਾ ਲੱਗਾ ਹੈ ਕਿ ਮ੍ਰਿਤਕ ਨੌਜਵਾਨ ਪਰਿਵਾਰ ਦਾ ਇਕਲੌਤਾ ਪੁੱਤ ਸੀ ਜੋ ਕਿ ਵਿਆਹਿਆ ਸੀ। ਮ੍ਰਿਤਕ ਦਾ ਇਕ ਬੇਟਾ ਵੀ ਹੈ। ਵਾਰਦਾਤ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ। ਫਿਲਹਾਲ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸੇਵਾ ਕੇਂਦਰਾਂ ਨੂੰ ਲੈ ਕੇ ਹੋਇਆ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e