ਜ਼ਿਮਨੀ ਚੋਣ ਲਈ ਟਿਕਟ ਮਿਲਣ ਮਗਰੋਂ ਜਲੰਧਰ ਪਹੁੰਚਣ 'ਤੇ ਕਰਮਜੀਤ ਕੌਰ ਚੌਧਰੀ ਦਾ ਵੱਡਾ ਬਿਆਨ

Wednesday, Mar 15, 2023 - 06:20 PM (IST)

ਜ਼ਿਮਨੀ ਚੋਣ ਲਈ ਟਿਕਟ ਮਿਲਣ ਮਗਰੋਂ ਜਲੰਧਰ ਪਹੁੰਚਣ 'ਤੇ ਕਰਮਜੀਤ ਕੌਰ ਚੌਧਰੀ ਦਾ ਵੱਡਾ ਬਿਆਨ

ਜਲੰਧਰ (ਸੋਨੂੰ)- ਜਲੰਧਰ ਦੇ ਸਾਬਕਾ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦਾ ਭਾਰਤ ਜੋੜੋ ਯਾਤਰਾ ਦੌਰਾਨ 14 ਜਨਵਰੀ ਨੂੰ ਦਿਲ ਦਾ ਦੌਰਾ ਪੈਣ ਕਰਕੇ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦੇ ਦਿਹਾਂਤ ਮਗਰੋਂ ਇਹ ਸੀਟ ਖਾਲੀ ਪਈ ਹੈ, ਜਿੱਥੇ ਚੋਣ ਕਮਿਸ਼ਨ ਵੱਲੋਂ ਜਲਦੀ ਹੀ ਜ਼ਿਮਨੀ ਚੋਣ ਕਰਵਾਈ ਜਾਵੇਗੀ। ਕਾਂਗਰਸ ਪਾਰਟੀ ਨੇ ਜ਼ਿਮਨੀ ਚੋਣ ਤੋਂ ਪਹਿਲਾਂ ਸੰਤੋਖ ਸਿੰਘ ਚੌਧਰੀ ਦੀ ਪਤਨੀ ਕਰਮਜੀਤ ਕੌਰ ਨੂੰ ਦੋ ਦਿਨ ਪਹਿਲਾਂ ਹੀ ਟਿਕਟ ਦੇ ਕੇ ਚੋਣ ਅਖਾੜੇ ਵਿਚ ਉਤਾਰਿਆ ਹੈ। ਟਿਕਟ ਮਿਲਣ ਮਗਰੋਂ ਅੱਜ ਕਰਮਜੀਤ ਕੌਰ ਜਲੰਧਰ ਪਹੁੰਚੇ, ਜਿੱਥੇ ਵਰਕਰਾਂ ਵੱਲੋਂ ਉਨ੍ਹਾਂ ਦਾ ਸ਼ਾਨਦਾਰ ਸੁਆਗਤ ਕੀਤਾ ਗਿਆ। 

PunjabKesari

ਇਸ ਮੌਕੇ ਕਰਮਜੀਤ ਕੌਰ ਨੇ ਕਿਹਾ ਕਿ ਉਨ੍ਹਾਂ ਦੇ ਪਤੀ ਦੀ ਅਚਾਨਕ ਮੌਤ ਹੋਣ ਮਗਰੋਂ ਲੋਕ ਸਭਾ ਸੀਟ ਲਈ ਕਾਂਗਰਸ ਪਾਰਟੀ ਨੇ ਉਨ੍ਹਾਂ 'ਤੇ ਭਰੋਸਾ ਕਰਕੇ ਚੋਣ ਮੈਦਾਨ ਵਿਚ ਉਤਾਰਿਆ ਹੈ ਅਤੇ ਉਹ ਪਾਰਟੀ ਦੇ ਭਰੋਸੇ ਨੂੰ ਕਾਇਮ ਰੱਖਦੇ ਹੋਏ ਜਲੰਧਰ ਦੀ ਸੀਟ ਜਿੱਤ ਕੇ ਕਾਂਗਰਸ ਪਾਰਟੀ ਦੀ ਝੋਲੀ ਵਿਚ ਪਾਉਣਗੇ। ਉਨ੍ਹਾਂ ਕਿਹਾ ਕਿ ਜੋ ਕੰਮ ਉਨ੍ਹਾਂ ਦੇ ਪਤੀ ਸੰਤੋਖ ਸਿੰਘ ਚੌਧਰੀ ਵੱਲੋਂ ਸ਼ੁਰੂ ਕਰਵਾਏ ਗਏ ਸਨ, ਉਨ੍ਹਾਂ ਨੂੰ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ। ਜਲੰਧਰ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕੱਢਣ ਲਈ ਉਹ ਹਮੇਸ਼ਾ ਤਿਆਰ ਰਹਿਣਗੇ। ਉਥੇ ਹੀ ਜਲੰਧਰ ਪਹੁੰਚਣ 'ਤੇ ਕਰਮਜੀਤ ਕੌਰ ਵੱਲੋਂ ਸੰਤੋਖ ਸਿੰਘ ਚੌਧਰੀ ਦੀ ਯਾਦਗਾਰ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। 

ਇਹ ਵੀ ਪੜ੍ਹੋ: ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਭਖਣ ਲੱਗੀ ਸਿਆਸਤ, ਚੋਣ ਅਖਾੜੇ 'ਚ ਉਤਰ ਸਕਦੇ ਨੇ ਮੋਹਿੰਦਰ ਸਿੰਘ ਕੇ. ਪੀ.

PunjabKesari

ਉਥੇ ਹੀ ਵਿਕਰਮਜੀਤ ਸਿੰਘ ਚੌਧਰੀ ਨੇ ਕਿਹਾ ਕਿ ਉਹ ਪਾਰਟੀ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ ਕਿ ਪਾਰਟੀ ਨੇ ਉਨ੍ਹਾਂ ਦੀ ਮਾਤਾ ਲਈ ਜ਼ਿਮਨੀ ਚੋਣ ਵਿੱਚ ਕਾਂਗਰਸ ਪਾਰਟੀ ਵੱਲੋਂ ਕੈਂਡੀਕੇਟ ਬਣਾਇਆ ਹੈ। ਉਨ੍ਹਾਂ ਕਿਹਾ ਕਿ ਜਲੰਧਰ ਸ਼ਹਿਰ ਦੀ ਡਿਵੈੱਲਪਮੈਂਟ ਦਾ ਕੰਮ ਉਨ੍ਹਾਂ ਦੇ ਪਿਤਾ ਸੰਤੋਖ ਸਿੰਘ ਚੌਧਰੀ ਨੇ ਕਰਵਾਇਆ ਸੀ ਅਤੇ ਉਹ ਇਸ ਕੰਮ ਨੂੰ ਜਾਰੀ ਰੱਖਣਗੇ। ਉਥੇ ਹੀ ਮਾਨ ਸਰਕਾਰ 'ਤੇ ਨਿਸ਼ਾਨਾ ਲਾਉਂਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਚੋਣਾਂ ਵਿਚ ਧੱਕੇਸ਼ਾਹੀ ਕਰ ਸਕਦੀ ਹੈ। ਇਸ ਸਮੇਂ ਪੰਜਾਬ ਦੀ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਖ਼ਰਾਬ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸ਼ੁਰੂ ਤੋਂ ਹੀ ਇਹ ਸੀਟ ਕਾਂਗਰਸ ਪਾਰਟੀ ਦੀ ਰਹੀ ਹੈ ਅਤੇ ਇਸ ਵਾਰ ਇਹ ਸੀਟ ਕਾਂਗਰਸ ਪਾਰਟੀ ਹੀ ਜਿੱਤੇਗੀ। 

ਉਨ੍ਹਾਂ ਕਿਹਾ ਕਿ ਪੰਜਾਬ 'ਚ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਤਰ੍ਹਾਂ ਫੇਲ ਹੋ ਚੁੱਕੀ ਹੈ ਅਤੇ ਅਪਰਾਧਿਕ ਘਟਨਾਵਾਂ ਨੂੰ ਵਾਧਾ ਦਿੰਦੇ ਹੋਏ ਅਧਿਕਾਰੀਆਂ ਤੋਂ ਗਲਤ ਕੰਮ ਕਰਵਾ ਰਹੀ ਹੈ। ਇਕ ਨਿੱਜੀ ਚੈਨਲ 'ਤੇ ਲਾਰੈਂਸ ਬਿਸ਼ਨੋਈ ਦਾ ਟੀ. ਵੀ. ਇੰਟਰਵਿਊ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਜੇਲ੍ਹ ਦੇ ਅੰਦਰੋਂ ਮੋਬਾਇਲ ਮਿਲਣਾ ਆਮ ਗੱਲ ਹੋ ਚੁੱਕੀ ਹੈ ਅਤੇ ਇਸ ਤੋਂ ਇਹ ਸਾਬਤ ਹੁੰਦਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਅਪਰਾਧੀਆਂ 'ਤੇ ਨਕੇਲ ਕੱਸਣ ਵਿਚ ਅਸਫ਼ਲ ਹੋ ਚੁੱਕੀ ਹੈ ਅਤੇ ਇਨ੍ਹਾਂ ਕੋਲ ਜਵਾਬ ਦੇਣ ਲਈ ਕੁਝ ਨਹੀਂ ਹੈ। 

ਇਹ ਵੀ ਪੜ੍ਹੋ: ਟਾਂਡਾ ਵਿਖੇ ਆਸਟ੍ਰੇਲੀਆ ਤੋਂ ਪਰਤੇ ਦੋ ਭੈਣਾਂ ਦੇ ਇਕਲੌਤੇ ਭਰਾ ਦੀ ਦਰਦਨਾਕ ਮੌਤ, ਘਰ 'ਚ ਵਿਛੇ ਸੱਥਰ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

shivani attri

Content Editor

Related News