ਫਰੀਦਕੋਟ ਤੋਂ AAP ਉਮੀਦਵਾਰ ਕਰਮਜੀਤ ਅਨਮੋਲ ਪੁੱਜੇ ਬਾਘਾਪੁਰਾਣਾ, ਗੁਰਦੁਆਰਾ ਸਾਹਿਬ ਵਿਖੇ ਟੇਕਿਆ ਮੱਥਾ (ਤਸਵੀਰਾਂ)

Sunday, Mar 17, 2024 - 04:49 PM (IST)

ਫਰੀਦਕੋਟ ਤੋਂ AAP ਉਮੀਦਵਾਰ ਕਰਮਜੀਤ ਅਨਮੋਲ ਪੁੱਜੇ ਬਾਘਾਪੁਰਾਣਾ, ਗੁਰਦੁਆਰਾ ਸਾਹਿਬ ਵਿਖੇ ਟੇਕਿਆ ਮੱਥਾ (ਤਸਵੀਰਾਂ)

ਬਾਘਾਪੁਰਾਣਾ (ਅਜੇ ਅਗਰਵਾਲ)  : ਆਮ ਆਦਮੀ ਪਾਰਟੀ ਵਲੋਂ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਕਰਮਜੀਤ ਅਨਮੋਲ ਦਾ ਅੱਜ ਟੋਲ ਪਲਾਜ਼ਾ, ਗਿੱਲ, ਵਿਧਾਨ ਸਭਾ ਹਲਕਾ ਬਾਘਾਪੁਰਾਣਾ ਪਹੁੰਚਣ 'ਤੇ ਪਾਰਟੀ ਵਰਕਰਾਂ ਨੇ ਸੁਆਗਤ ਕੀਤਾ। ਕਾਰਾਂ, ਜੀਪਾਂ, ਮੋਟਰਸਾਈਕਲਾਂ, ਆਟੋ ਰਿਕਸ਼ਿਆ ਅਤੇ ਵੱਡੇ ਕਾਫ਼ਲੇ ਨਾਲ ਫੁੱਲਾਂ ਦੀ ਵਰਖਾ ਕਰਕੇ ਵਰਕਰਾਂ ਨੇ ਉਨ੍ਹਾਂ ਦਾ ਜ਼ੋਰਦਾਰ ਸਵਾਗਤ ਕੀਤਾ ਅਤੇ ਇਸ ਤੋਂ ਪਹਿਲਾਂ ਕਰਮਜੀਤ ਅਨਮੋਲ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਚੰਦ ਪੁਰਾਣਾ ਵਿਖੇ ਨਤਮਸਤਕ ਹੋਏ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਸਿੱਧੂ ਮੂਸੇਵਾਲਾ ਦੀ ਹਵੇਲੀ 'ਚ ਗੂੰਜੀਆਂ ਕਿਲਕਾਰੀਆਂ, ਮਾਤਾ ਚਰਨ ਕੌਰ ਨੇ ਦਿੱਤਾ ਬੇਟੇ ਨੂੰ ਜਨਮ (ਵੀਡੀਓ)

ਉਨ੍ਹਾਂ ਨੇ ਗੁਰੂ-ਮਹਾਰਾਜ ਦਾ ਆਸ਼ੀਰਵਾਦ ਪ੍ਰਾਪਤ ਕੀਤਾ।  ਕਰਮਜੀਤ ਅਨਮੋਲ ਨੇ ਬਾਘਾਪੁਰਾਣਾ ਦੇ ਸ਼ਹੀਦ ਭਗਤ ਸਿੰਘ ਚੌਂਕ ਵਿੱਚ ਪੁੱਜਣ 'ਤੇ ਸ਼ਹੀਦ ਭਗਤ ਸਿੰਘ ਜੀ ਦੇ ਬੁੱਤ ਤੇ ਫੁੱਲ ਮਾਲਾਵਾਂ ਭੇਂਟ ਕੀਤੀਆ।

PunjabKesari

ਇਹ ਵੀ ਪੜ੍ਹੋ : ਬਠਿੰਡਾ ਸੀਟ 'ਤੇ ਅਕਾਲੀ ਦਲ ਦਾ ਦਾਅ, AAP ਦੇ ਗੁਰਮੀਤ ਸਿੰਘ ਖੁੱਡੀਆਂ ਨਾਲ ਹੋਵੇਗੀ ਟੱਕਰ (ਵੀਡੀਓ)

ਉਮੀਦਵਾਰ ਕਰਮਜੀਤ ਅਨਮੋਲ ਦੇ ਨਾਲ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਅਮਨਦੀਪ ਕੌਰ ਅਰੋੜਾ ਵਿਧਾਇਕ ਮੋਗਾ, ਮਨਜੀਤ ਸਿੰਘ ਬਿਲਾਸਪੁਰ ਵਿਧਾਇਕ ਨਿਹਾਲ ਸਿੰਘ ਵਾਲਾ, ਅੰਮ੍ਰਿਤਪਾਲ ਸਿੰਘ ਸੁਖਾਨੰਦ ਵਿਧਾਇਕ ਬਾਘਾਪੁਰਾਣਾ,  ਚੇਅਰਮੈਨ‌ ਹਰਮਨਦੀਪ ਸਿੰਘ ਦਿਦਾਰੇਵਾਲਾ , ਚੇਅਰਮੈਨ ਦੀਪਕ ਅਰੋੜਾ ਨਗਰ ਸੁਧਾਰ ਟਰੱਸਟ,ਰਮਨ ਮਿੱਤਲ ਰਿੰਪੀ ਅਤੇ ਪਵਨ ਗੁਪਤਾ, ਰਾਮ  ਗੁਪਤਾ ਨੇ ਕਰਮਜੀਤ ਅਨਮੋਲ ਨੂੰ ਆਮ ਆਦਮੀ ਪਾਰਟੀ ਦੀ ਟਿਕਟ ਮਿਲਣ ਤੇ ਵਧਾਈ ਦਿੱਤੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8



 


author

Babita

Content Editor

Related News