ਕਰਮਜੀਤ ਕੌਰ ਚੌਧਰੀ ਉਤਰੇ ਚੋਣ ਮੈਦਾਨ ''ਚ, ਭਾਜਪਾ ਦੇ ਉਮੀਦਵਾਰ ਸੁਸ਼ੀਲ ਰਿੰਕੂ ਨੂੰ ਵੋਟਾਂ ਪਾਉਣ ਦੀ ਕਰ ਰਹੇ ਅਪੀਲ

05/08/2024 3:36:32 AM

ਜਲੰਧਰ (ਗੁਲਸ਼ਨ)- ਜਲੰਧਰ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਸੁਸ਼ੀਲ ਰਿੰਕੂ ਨੂੰ ਜਿਤਾਉਣ ਲਈ ਸਾਬਕਾ ਸੰਸਦ ਮੈਂਬਰ ਸਵ. ਸੰਤੋਸ਼ ਚੌਧਰੀ ਦੀ ਪਤਨੀ ਕਰਮਜੀਤ ਕੌਰ ਚੌਧਰੀ ਨੇ ਫਿਲੌਰ ਹਲਕੇ ਦਾ ਤੂਫਾਨੀ ਦੌਰਾ ਕੀਤਾ। ਉਨ੍ਹਾਂ ਫਿਲੌਰ ਸ਼ਹਿਰੀ, ਰੁੜਕਾ ਕਲਾਂ ਤੇ ਗੁਰਾਇਆ ’ਚ ਕਈ ਥਾਵਾਂ ’ਤੇ ਮੀਟਿੰਗਾਂ ਕੀਤੀਆਂ ਤੇ ਲੋਕਾਂ ਨੂੰ ਸੁਸ਼ੀਲ ਰਿੰਕੂ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ।

ਇਸ ਮੌਕੇ ਕਰਮਜੀਤ ਕੌਰ ਚੌਧਰੀ ਨੇ ਕਿਹਾ ਕਿ ਜਲੰਧਰ ਲੋਕ ਸਭਾ ਹਲਕੇ ’ਚ ਭਾਜਪਾ ਉਮੀਦਵਾਰ ਸੁਸ਼ੀਲ ਰਿੰਕੂ ਨੂੰ ਲੋਕਾਂ ਦਾ ਭਾਰੀ ਸਮਰਥਨ ਮਿਲ ਰਿਹਾ ਹੈ ਤੇ ਭਾਜਪਾ ਇਸ ਸੀਟ ’ਤੇ ਜਿੱਤ ਹਾਸਲ ਕਰ ਕੇ ਇਤਿਹਾਸ ਰਚਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਲੰਧਰ ਨੂੰ ਵਿਸ਼ਵ ਪੱਧਰੀ ਸ਼ਹਿਰ ਬਣਾਉਣ ਦਾ ਸਵ. ਸੰਤੋਖ ਚੌਧਰੀ ਦਾ ਸੁਫਨਾ ਹੁਣ ਮੋਦੀ ਸਰਕਾਰ ਵੱਲੋਂ ਪੂਰਾ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਲੋਕ ਸਭਾ ਚੋਣਾਂ ਦੌਰਾਨ 'ਕੈਪਟਨ ਸਾਹਿਬ' ਪੂਰੀ ਤਰ੍ਹਾਂ ਗਾਇਬ, ਪੁੱਤਰ ਨੇ ਸੰਭਾਲੀ ਭਾਜਪਾ ਦੇ ਪ੍ਰਚਾਰ ਦੀ ਕਮਾਨ

ਉਨ੍ਹਾਂ ਕਿਹਾ ਕਿ ਇਸ ਸਮੇਂ ਪੂਰੇ ਦੇਸ਼ 'ਚ ਮੋਦੀ ਲਹਿਰ ਚੱਲ ਰਹੀ ਹੈ ਤੇ ਭਾਜਪਾ ਪੰਜਾਬ ਦੀਆਂ ਸਾਰੀਆਂ 13 ਸੀਟਾਂ ’ਤੇ ਸ਼ਾਨਦਾਰ ਪ੍ਰਦਰਸ਼ਨ ਕਰੇਗੀ। ਇਸ ਮੌਕੇ ਸੁਸ਼ੀਲ ਰਿੰਕੂ ਨੇ ਕਿਹਾ ਕਿ ਸਵ. ਸੰਤੋਖ ਚੌਧਰੀ ਨੇ ਜਲੰਧਰ ਤੇ ਪੰਜਾਬ ਦੀ ਰਾਜਨੀਤੀ ’ਚ ਅਹਿਮ ਭੂਮਿਕਾ ਨਿਭਾਈ ਸੀ ਤੇ ਹੁਣ ਜਲੰਧਰ ਲੋਕ ਸਭਾ ਹਲਕੇ ’ਚ ਭਾਜਪਾ ਦੀ ਇਤਿਹਾਸਕ ਜਿੱਤ ’ਚ ਉਨ੍ਹਾਂ ਦੇ ਪਰਿਵਾਰ ਦਾ ਵੱਡਮੁੱਲਾ ਯੋਗਦਾਨ ਰਹੇਗਾ।

PunjabKesari

ਇਹ ਵੀ ਪੜ੍ਹੋ- SAD ਲੀਗਲ ਵਿੰਗ ਦੇ ਪ੍ਰਧਾਨ ਦਾ ਬਿਆਨ- 'ਲਿਖੀ-ਲਿਖਾਈ ਸਕ੍ਰਿਪਟ ਬੋਲ ਕੇ ਬੁਟੇਰਲਾ ਨੇ ਕੀਤੀ ਸਿਆਸੀ ਖ਼ੁਦਕੁਸ਼ੀ'

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


Harpreet SIngh

Content Editor

Related News