ਪੰਜਾਬ ਦੇ ਵਿਅਕਤੀ ਨੇ ਨਿਊਜ਼ੀਲੈਂਡ ''ਚ ਗੱਡੇ ਝੰਡੇ, ਬਣਿਆ ਪਹਿਲਾ ਸਿੱਖ ''ਇਸ਼ੂਇੰਗ ਅਫ਼ਸਰ''

Monday, Sep 09, 2024 - 07:04 PM (IST)

ਪੰਜਾਬ ਦੇ ਵਿਅਕਤੀ ਨੇ ਨਿਊਜ਼ੀਲੈਂਡ ''ਚ ਗੱਡੇ ਝੰਡੇ, ਬਣਿਆ ਪਹਿਲਾ ਸਿੱਖ ''ਇਸ਼ੂਇੰਗ ਅਫ਼ਸਰ''

ਦਸੂਹਾ (ਝਾਵਰ, ਨਾਗਲਾ)- ਦਸੂਹਾ ਸ਼ਹਿਰ ਦੇ ਜੰਮਪਲ ਕਰਮਜੀਤ ਸਿੰਘ ਤਲਵਾੜ ਨੇ ਨਿਊਜ਼ੀਲੈਂਡ ਵਿੱਚ ਮਨਿਸਟਰੀ ਆਫ਼ ਜਸਟਿਸ ਸਰਵਿਸਜ਼ ਨਾਲ ਸਬੰਧ ‘ਇਸ਼ੂਇੰਗ ਅਫ਼ਸਰ’ਵਜੋਂ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨੂੰ ਇਹ ਵਕਾਰੀ ਅਹੁਦਾ ਨਿਊਜ਼ਲੈਂਡ ਦੇ ‘ਅਟਾਰਨੀ ਜਨਰਲ’ਨੇ ਸੌਂਪਿਆ ਇਸ ਨਾਲ ਸਮੁੱਚੇ ਦੇਸ਼ ਵਿੱਚ ਉਨ੍ਹਾਂ ਦਾ ਨਾਮ ਰੌਸ਼ਨ ਹੋਇਆ ਅਤੇ ਪੰਜਾਬੀਆਂ ਦਾ ਸਿਰ ਮਾਣ ਨਾਲ ਉੱਚਾ ਹੋਇਆ ਹੈ। ਇਥੇ ਜ਼ਿਕਰਯੋਗ ਹੈ ਕਿ ਉਹ ਧਾਰਮਿਕ ਸਿੱਖ ਆਗੂ ਜੋਗਿੰਦਰ ਸਿੰਘ ਤਲਵਾੜ ਦੇ ਬੇਟੇ ਹਨ। ਇਸ ਤੋਂ ਪਹਿਲਾ ਤਲਵਾੜ ਨਿਊਜ਼ੀਲੈਂਡ ਦੇ ਨੋਰਥ ਸ਼ੋਰ ਇਲਾਕੇ ਦੇ ਇਕਲੌਤੇ ‘ਜਸਟਿਸ ਆਫ਼ ਪੀਸ (ਜੇਪੀ) ਵਜੋਂ ਸੇਵਾਵਾਂ ਨਿਭਾਅ ਰਹੇ ਸਨ। 

ਇਹ ਵੀ ਪੜ੍ਹੋ- ਬਾਬਾ ਗੁਰਿੰਦਰ ਢਿੱਲੋਂ ਤੇ ਜਸਦੀਪ ਗਿੱਲ ਨੂੰ ਵੇਖ ਭਾਵੁਕ ਹੋਈ ਸੰਗਤ, ਵੀਡੀਓ 'ਚ ਵੇਖੋ ਕੀ ਬਣਿਆ ਮਾਹੌਲ

ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਨਿਊਜ਼ੀਲੈਂਡ ਵਿੱਚ ਕੋਈ ਅੰਮ੍ਰਿਤਧਾਰੀ ਸਿੱਖ ਇਸ਼ੂਇੰਗ ਅਫ਼ਸਰ ਬਣਿਆ ਹੋਵੇ। ਜਦਕਿ ਤਕਰੀਬਨ 27 ਸਾਲ ਤੋਂ ਪਰਿਵਾਰ ਸਮੇਤ ਨਿਊਜ਼ੀਲੈਡ ਵਿੱਚ ਰਹਿ ਰਹੇ ਕਰਮਜੀਤ ਸਿੰਘ ਤਲਵਾੜ ਨਿਊਜ਼ੀਲੈਂਡ ਸਕੂਲ ਬੋਰਡ ਦੇ ਤਿੰਨ ਵਾਰ ਟਰੱਸਟੀ ਵੀ ਬਣੇ ਹਨ। ਉਨ੍ਹਾਂ ਦੀ ਇਸ ਉਪਲੱਬਧੀ ਉੱਤੇ ਹਲਕਾ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ, ਬਾਬਾ ਬੋਹੜ, 'ਆਪ' ਦੇ ਨੇਤਾ ਜਗਮੋਹਨ ਸਿੰਘ ਬੱਬੂ ਘੁੰਮਣ, ਸੀਨੀਅਰ ਸਿਟੀਜਨ ਦੇ ਕਨਵੀਨਰ ਚੌਧਰੀ ਕੁਮਾਰ ਸੈਣੀ, ਵਿਜੈ ਮੌਲ ਦੇ ਐੱਮ. ਡੀ. ਵਿਜੈ ਕੁਮਾਰ ਸ਼ਰਮਾ ਨੇ ਸੁਆਗਤ ਕੀਤਾ।

ਇਹ ਵੀ ਪੜ੍ਹੋ- ਮੁੜ ਦਹਿਲਿਆ ਪੰਜਾਬ, ਨਾਜਾਇਜ਼ ਮਾਈਨਿੰਗ ਕਾਰਨ ਗੁਰੂ ਨਗਰੀ ’ਚ ਚੱਲੀਆਂ ਗੋਲ਼ੀਆਂ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News