ਗਾਇਕ ਕਰਨ ਔਜਲਾ ਪੰਜਾਬ ਦੇ ਖਿਡਾਰੀ ਲਈ ਬਣਿਆ ਮਸੀਹਾ, ਚੁਕਾਇਆ 9 ਲੱਖ ਦਾ ਕਰਜ਼ਾ

Friday, Jul 19, 2024 - 10:49 AM (IST)

ਗਾਇਕ ਕਰਨ ਔਜਲਾ ਪੰਜਾਬ ਦੇ ਖਿਡਾਰੀ ਲਈ ਬਣਿਆ ਮਸੀਹਾ, ਚੁਕਾਇਆ 9 ਲੱਖ ਦਾ ਕਰਜ਼ਾ

ਜਲੰਧਰ (ਬਿਊਰੋ) - ਪ੍ਰਸਿੱਧ ਪੰਜਾਬੀ ਗਾਇਕ ਕਰਨ ਔਜਲਾ ਇੰਨੀ ਦਿਨੀਂ ਕਾਫ਼ੀ ਸੁਰਖੀਆਂ 'ਚ ਛਾਏ ਹੋਏ ਹਨ ਪਰ ਹੁਣ ਗਾਇਕ ਦੀ ਹਰ ਪਾਸੇ ਚਰਚਾ ਕਿਸੇ ਗੀਤ ਕਾਰਨ ਨਹੀਂ ਸਗੋਂ ਦਰਿਆਦਿਲੀ ਕਾਰਨ ਹੋ ਰਹੀ ਹੈ। ਦਰਅਸਲ, ਪੰਜਾਬ ਦੇ ਖੰਨਾ ਜ਼ਿਲ੍ਹੇ ਤੋਂ ਆਉਂਦੇ ਅੰਤਰਰਾਸ਼ਟਰੀ ਪੈਰਾ ਐਥਲੀਟ ਕਰਾਟੇ ਖਿਡਾਰੀ ਤਰੁਣ ਸ਼ਰਮਾ ਦਾ 9 ਲੱਖ ਰੁਪਏ ਦਾ ਕਰਜ਼ਾ ਮੋੜਿਆ ਹੈ। ਇਹ ਜਾਣਕਾਰੀ ਖੁਦ ਤਰੁਣ ਸ਼ਰਮਾ ਵੱਲੋਂ ਵੀਡੀਓ ਪਾ ਕੇ ਸਾਂਝੀ ਕੀਤੀ ਗਈ ਹੈ। ਤਰੁਣ ਸ਼ਰਮਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਵੀਡੀਓ ਸਾਂਝੀ ਕਰਦਿਆਂ ਲਿਖਿਆ- ''Thank you so much @karanaujla ji close my all bank loan and thank you to all NRI Punjabi and Indian brother halp me and support me for my bank loan।''

PunjabKesari

ਦੱਸ ਦਈਏ ਕਿ ਬੀਤੇ ਦਿਨੀਂ ਕਰਨ ਔਜਲਾ ਇਕ ਗੀਤ ਦੀ ਸ਼ੂਟਿੰਗ ਦੌਰਾਨ ਹਾਦਸੇ ਦਾ ਸ਼ਿਕਾਰ ਹੋ ਗਏ। ਸ਼ੂਟਿੰਗ ਦੌਰਾਨ ਕਰਨ ਔਜਲਾ ਦੀ ਕਾਰ ਪਲਟ ਗਈ ਹੈ ਅਤੇ ਉਨ੍ਹਾਂ ਦੇ ਮਾਮੂਲੀ ਸੱਟਾਂ ਵੀ ਲੱਗੀਆਂ ਹਨ। ਇਸ ਹਾਦਸੇ 'ਚ ਉਨ੍ਹਾਂ ਦੀ ਗਰਦਨ ਦੀ ਹੱਡੀ ਮਸਾਂ ਟੁੱਟਣੋ ਬਚੀ ਹੈ। ਇਹ ਜਾਣਕਾਰੀ ਖੁਦ ਕਰਨ ਔਜਲਾ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸਾਂਝੀ ਕੀਤੀ ਗਈ ਹੈ। ਕਰਨ ਔਜਲਾ ਨੇ ਦੱਸਿਆ ਕਿ ਇਕ ਗਾਣੇ ਦੀ ਸ਼ੂਟਿੰਗ ਦੌਰਾਨ ਉਹ ਹਦਸੇ ਦਾ ਸ਼ਿਕਾਰ ਹੋ ਗਏ ਹਨ ਅਤੇ ਉਨ੍ਹਾਂ ਦੀ ਗਰਦਨ ਟੁੱਟਣੋ ਮਸਾਂ ਬਚੀ ਹੈ। ਇੰਨਾ ਹੀ ਨਹੀਂ ਕਰਨ ਔਜਲਾ ਨੇ ਇਸ ਹਾਦਸੇ ਦੀ ਵੀਡੀਓ ਵੀ ਸ਼ੇਅਰ ਕੀਤੀ ਹੈ।

ਦੱਸਣਯੋਗ ਹੈ ਕਿ ਕਰਨ ਔਜਲਾ ਆਪਣੇ ਗੀਤ 'ਤੌਬਾ-ਤੌਬਾ' ਨੂੰ ਲੈ ਕੇ ਸੁਰਖੀਆਂ 'ਚ ਹਨ। ਵਿੱਕੀ ਕੌਸ਼ਲ ਅਤੇ ਐਮੀ ਵਿਰਕ ਦੀ ਆਉਣ ਵਾਲੀ ਬਾਲੀਵੁੱਡ ਫ਼ਿਲਮ 'ਬੈਡ ਨਿਊਜ਼' ਲਈ ਗਾਇਆ ਉਨ੍ਹਾਂ ਦਾ ਇਹ ਗੀਤ ਹਰ ਇਕ ਚਾਰਟਬਸਟਰ ਅਤੇ ਇੰਸਟਾਗ੍ਰਾਮ ਤੋਂ ਲੈ ਕੇ ਯੂਟਿਊਬ ਤੱਕ ਹਰ ਪਾਸੇ ਟਰੈਂਡ ਕਰ ਰਿਹਾ ਹੈ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

sunita

Content Editor

Related News