ਕਰਨ ਔਜਲਾ ਹੋਏ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਜਾਨ

Thursday, Jul 18, 2024 - 11:27 PM (IST)

ਜਲੰਧਰ- ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਹਾਦਸੇ ਦਾ ਸ਼ਿਕਾਰ ਹੋਏ ਹਨ। ਇਹ ਜਾਣਕਾਰੀ ਖੁਦ ਕਰਨ ਔਜਲਾ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸਾਂਝੀ ਕੀਤੀ ਗਈ ਹੈ। ਕਰਨ ਔਜਲਾ ਨੇ ਦੱਸਿਆ ਕਿ ਇਕ ਗਾਣੇ ਦੀ ਸ਼ੂਟਿੰਗ ਦੌਰਾਨ ਉਹ ਹਦਸੇ ਦਾ ਸ਼ਿਕਾਰ ਹੋ ਗਏ ਹਨ ਅਤੇ ਉਨ੍ਹਾਂ ਦੀ ਗਰਦਨ ਟੁੱਟਣੋ ਮਸਾਂ ਬਚੀ ਹੈ। ਇੰਨਾ ਹੀ ਨਹੀਂ ਕਰਨ ਔਜਲਾ ਨੇ ਇਸ ਹਾਦਸੇ ਦੀ ਵੀਡੀਓ ਵੀ ਸ਼ੇਅਰ ਕੀਤੀ ਹੈ। ਜਿਸ ਵਿਚ ਸਾਫ ਵੇਖਿਆ ਜਾ ਸਕਦਾ ਹੈ ਕਿ ਕਿਵੇਂ ਕਰਨ ਔਜਲਾ ਇਕ ਰੇਸਰ ਗੱਡੀ ਨੂੰ ਭਜਾ ਰਹੇ ਹਨ ਅਤੇ ਅਚਾਨਕ ਗੱਡੀ ਪਲਟ ਜਾਂਦੀ ਹੈ। PunjabKesari

ਬੇਸ਼ੱਕ ਗੱਡੀ ਭਜਾਉਣਾ ਗਾਣੇ ਦੀ ਸ਼ੂਟਿੰਗ ਦਾ ਹਿੱਸਾ ਸੀ ਪਰ ਸੱਚਮੁਚ ਹੀ ਗੱਡੀ ਪਲਟ ਗਈ। ਹਾਦਸੇ ਦੌਰਾਨ ਕਰਨ ਔਜਲਾ ਦੇ ਮਾਮੂਲੀ ਸੱਟਾਂ ਵੀ ਲੱਗੀਆਂ।
PunjabKesari
ਕਰਨ ਔਜਲਾ ਵੱਲੋਂ ਸ਼ੇਅਰ ਕੀਤੀ ਗਈ ਇਸ ਵੀਡੀਓ 'ਤੇ ਉਨ੍ਹਾਂ ਦੇ ਚਾਹੁਣ ਵਾਲਿਆਂ ਵੱਲੋਂ ਕਈ ਤਰ੍ਹਾਂ ਦੀਆਂ ਪਤੀਕਿਰਿਆਵਾਂ ਵੀ ਦਿੱਤੀਆਂ ਜਾ ਰਹੀਆਂ ਹਨ। ਬੇਸ਼ੱਕ ਇਹ ਹਾਦਸਾ ਪੁਰਾਣਾ ਹੈ ਪਰ ਇਸ ਬਾਰੇ ਕਰਨ ਔਜਲਾ ਨੇ ਅੱਜ ਹੀ ਵੀਡੀਓ ਸਾਂਝੀ ਕਰਕੇ ਸਾਰੀ ਜਾਣਕਾਰੀ ਦਿੱਤੀ ਹੈ। 


Rakesh

Content Editor

Related News