"ਮੈਂ ਰਾਜਾ ਵੜਿੰਗ ਨੂੰ ਪ੍ਰਧਾਨ ਨਹੀਂ ਮੰਨਦੀ", ਸਾਬਕਾ ਵਿਧਾਇਕਾ ਕਰਨ ਕੌਰ ਬਰਾੜ ਦੇ ਤਿੱਖੇ ਬੋਲ

Wednesday, Jul 08, 2026 - 06:26 PM (IST)

"ਮੈਂ ਰਾਜਾ ਵੜਿੰਗ ਨੂੰ ਪ੍ਰਧਾਨ ਨਹੀਂ ਮੰਨਦੀ", ਸਾਬਕਾ ਵਿਧਾਇਕਾ ਕਰਨ ਕੌਰ ਬਰਾੜ ਦੇ ਤਿੱਖੇ ਬੋਲ

​ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ , ਖੁਰਾਣਾ)- ਪੰਜਾਬ ਕਾਂਗਰਸ ਦੇ ਅੰਦਰ ਚੱਲ ਰਿਹਾ ਅੰਦਰੂਨੀ ਕਲੇਸ਼ ਇਕ ਵਾਰ ਫਿਰ ਖੁੱਲ੍ਹ ਕੇ ਸਾਹਮਣੇ ਆ ਗਿਆ ਹੈ। ਸ੍ਰੀ ਮੁਕਤਸਰ ਸਾਹਿਬ ਤੋਂ ਸਾਬਕਾ ਵਿਧਾਇਕ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਵਰਗੀ ਹਰਚਰਨ ਸਿੰਘ ਬਰਾੜ ਦੀ ਨੂੰਹ ਬੀਬੀ ਕਰਨ ਕੌਰ ਬਰਾੜ ਨੇ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਉਨ੍ਹਾਂ ਨੇ ਸਿੱਧੇ ਸ਼ਬਦਾਂ ਵਿਚ ਕਿਹਾ ਕਿ ਉਹ ਰਾਜਾ ਵੜਿੰਗ ਨੂੰ ਆਪਣਾ ਪ੍ਰਧਾਨ ਨਹੀਂ ਮੰਨਦੇ।

​'ਵੜਿੰਗ ਸਾਰਿਆਂ ਨੂੰ ਨਾਲ ਲੈ ਕੇ ਚੱਲਣ 'ਚ ਨਾਕਾਮ'

​ਬੀਬੀ ਕਰਨ ਕੌਰ ਬਰਾੜ ਨੇ ਰਾਜਾ ਵੜਿੰਗ ਦੀ ਕਾਰਜਪ੍ਰਣਾਲੀ 'ਤੇ ਗੰਭੀਰ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਸੂਬਾ ਪ੍ਰਧਾਨ ਸਾਰੇ ਆਗੂਆਂ ਅਤੇ ਜ਼ਮੀਨੀ ਵਰਕਰਾਂ ਨੂੰ ਨਾਲ ਲੈ ਕੇ ਚੱਲਣ ਵਿਚ ਪੂਰੀ ਤਰ੍ਹਾਂ ਨਾਕਾਮ ਰਹੇ ਹਨ। ਉਹ ਸਿਰਫ਼ ਆਪਣੇ ਆਪ ਨੂੰ ਹੀ ਅਹਿਮੀਅਤ ਦਿੰਦੇ ਹਨ। ਉਨ੍ਹਾਂ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ​ਰਾਜਾ ਵੜਿੰਗ ਨੇ ਅੱਜ ਤੱਕ ਉਨ੍ਹਾਂ ਨੂੰ ਕਦੇ ਕਿਸੇ ਮੀਟਿੰਗ ਜਾਂ ਚਰਚਾ ਲਈ ਨਹੀਂ ਬੁਲਾਇਆ। ਸੂਬੇ ਦੀ ਰਾਜਨੀਤੀ ਵਿਚ ਉਨ੍ਹਾਂ ਦੇ ਪਰਿਵਾਰ ਦਾ ਇਕ ਵੱਡਾ ਯੋਗਦਾਨ ਰਿਹਾ ਹੈ, ਪਰ ਵੜਿੰਗ ਨੇ ਕਦੇ ਉਨ੍ਹਾਂ ਦਾ ਹਾਲ-ਚਾਲ ਤੱਕ ਪੁੱਛਣਾ ਮੁਨਾਸਿਬ ਨਹੀਂ ਸਮਝਿਆ।"

​ਸਾਬਕਾ ਵਿਧਾਇਕ ਨੇ ਸਾਫ਼ ਕੀਤਾ ਕਿ ਉਨ੍ਹਾਂ ਦੀ ਗੱਲਬਾਤ ਕਾਂਗਰਸ ਦੇ ਸੀਨੀਅਰ ਆਗੂਆਂ ਜਿਵੇਂ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪ੍ਰਤਾਪ ਸਿੰਘ ਬਾਜਵਾ ਅਤੇ ਸੁਖਜਿੰਦਰ ਸਿੰਘ ਰੰਧਾਵਾ ਨਾਲ ਲਗਾਤਾਰ ਹੁੰਦੀ ਰਹਿੰਦੀ ਹੈ, ਪਰ ਰਾਜਾ ਵੜਿੰਗ ਨਾਲ ਉਨ੍ਹਾਂ ਦਾ ਕੋਈ ਸੰਪਰਕ ਨਹੀਂ ਹੈ। ਉਨ੍ਹਾਂ ਨੇ ਨਸੀਹਤ ਦਿੰਦਿਆਂ ਇਹ ਵੀ ਕਿਹਾ ਕਿ ਰਾਜਾ ਵੜਿੰਗ ਨੂੰ ਆਪਣਾ ਜੱਦੀ ਹਲਕਾ ਛੱਡ ਕੇ ਕਿਤੇ ਹੋਰ ਨਹੀਂ ਜਾਣਾ ਚਾਹੀਦਾ।

​ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ 'ਤੇ ਆਪਣੀ ਸਥਿਤੀ ਸਪੱਸ਼ਟ ਕਰਦਿਆਂ ਕਰਨ ਕੌਰ ਬਰਾੜ ਨੇ ਕਿਹਾ ਕਿ ਜੇਕਰ ਕਾਂਗਰਸ ਪਾਰਟੀ ਉਨ੍ਹਾਂ ਨੂੰ ਸ੍ਰੀ ਮੁਕਤਸਰ ਸਾਹਿਬ ਤੋਂ ਟਿਕਟ ਦਿੰਦੀ ਹੈ, ਤਾਂ ਉਹ ਯਕੀਨੀ ਤੌਰ 'ਤੇ ਚੋਣ ਲੜਨਗੇ। ਉਨ੍ਹਾਂ ਸਾਫ਼ ਕਰ ਦਿੱਤਾ ਕਿ ਜੇਕਰ ਉਹ ਮੈਦਾਨ ਵਿਚ ਉਤਰਨਗੇ, ਤਾਂ ਸਿਰਫ਼ ਤੇ ਸਿਰਫ਼ ਆਪਣੇ ਹਲਕੇ ਸ੍ਰੀ ਮੁਕਤਸਰ ਸਾਹਿਬ ਤੋਂ ਹੀ ਚੋਣ ਲੜਨਗੇ।

​ਭਾਜਪਾ 'ਚ ਜਾਣ ਦੀਆਂ  'ਤੇ ਵਿਰਾਮ

​ਵਿਰੋਧੀ ਪਾਰਟੀਆਂ ਵਿੱਚ ਸ਼ਾਮਲ ਹੋਣ ਦੀਆਂ ਅਫ਼ਵਾਹਾਂ ਨੂੰ ਖਾਰਜ ਕਰਦਿਆਂ ਉਨ੍ਹਾਂ ਬੇਹੱਦ ਸਖ਼ਤ ਸ਼ਬਦਾਂ ਵਿਚ ਕਿਹਾ ਕਿ ਉਨ੍ਹਾਂ ਦੇ ਭਾਜਪਾ ਵਿਚ ਜਾਣ ਦਾ ਕੋਈ ਸਵਾਲ ਹੀ ਪੈਦਾ ਨਹੀਂ ਹੁੰਦਾ। ਉਹ ਕਾਂਗਰਸ ਵਿਚ ਹਨ ਅਤੇ ਇੱਥੇ ਰਹਿ ਕੇ ਹੀ ਆਪਣੀ ਗੱਲ ਰੱਖ ਰਹੇ ਹਨ।


author

Anmol Tagra

Content Editor

Related News