ਨੂਰਪੁਰਬੇਦੀ ਦੇ ਕਰਨ ਸੈਣੀ ਨੇ ਚਮਕਾਇਆ ਪੰਜਾਬ ਦਾ ਨਾਂ, ਇੰਡੀਅਨ ਏਅਰ ਫੋਰਸ 'ਚ ਬਣਿਆ ਫਾਈਟਰ ਪਾਇਲਟ
Monday, Jun 15, 2026 - 07:10 PM (IST)
ਨੂਰਪੁਰਬੇਦੀ (ਸੰਜੀਵ ਭੰਡਾਰੀ)- ਨੂਰਪੁਰਬੇਦੀ ਦੇ ਕਰਨ ਸੈਣੀ ਨੇ ਇੰਡੀਅਨ ਏਅਰ ਫੋਰਸ 'ਚ ਫਾਈਟਰ ਪਾਇਲਟ ਬਣ ਕੇ ਪੰਜਾਬ ਦਾ ਰੌਸ਼ਨ ਕੀਤਾ ਹੈ। ਪੰਜਾਬ ਸਟੇਟ ਸੈਣੀ ਵੈੱਲਫੇਅਰ ਬੋਰਡ ਦੇ ਚੇਅਰਮੈਨ ਰਾਮ ਕੁਮਾਰ ਮੁਕਾਰੀ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਰੂਪਨਗਰ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਸਮੇਤ ਖੇਤਰ ਦੀਆਂ ਹੋਰਨਾਂ ਸ਼ਖਸੀਅਤਾਂ ਵੱਲੋਂ ਇੰਡੀਅਨ ਏਅਰ ਫੋਰਸ ਵਿਚ ਫਾਈਟਰ ਪਾਇਲਟ ਵਜੋਂ ਕਮਿਸ਼ਨ ਪ੍ਰਾਪਤ ਕਰਨ ਵਾਲੇ ਨੌਜਵਾਨ ਕਰਨ ਸੈਣੀ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਕਰਨ ਸੈਣੀ ਦੀ ਆਮਦ ਮੌਕੇ ਇਲਾਕੇ ਦੇ ਵੱਡੀ ਗਿਣਤੀ ਵਿਚ ਲੋਕ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।
ਇਹ ਵੀ ਪੜ੍ਹੋ: ਧਾਰਮਿਕ ਸਥਾਨ ਤੋਂ ਪਰਤਦਿਆਂ ਪਤੀ-ਪਤਨੀ ਨਾਲ ਰਾਧਾ ਸੁਆਸੀ ਸਤਿਸੰਗ ਘਰ ਨੇੜੇ ਵਾਪਰਿਆ ਵੱਡਾ ਹਾਦਸਾ
ਦੱਸਣਯੋਗ ਹੈ ਕਿ ਕਰਨ ਸੈਣੀ ਨੂਰਪੁਰਬੇਦੀ ਦੇ ਪਿੰਡ ਥਾਣਾ ਦਾ ਵਸਨੀਕ ਹੈ। ਭਾਵੇਂ ਨੂਰਪੁਰਬੇਦੀ ਖੇਤਰ ਨੂੰ ਇਕ ਪੇਂਡੂ ਅਤੇ ਪਛੜੇ ਇਲਾਕੇ ਵਜੋਂ ਜਾਣਿਆ ਜਾਂਦਾ ਹੈ ਪਰ ਕਰਨ ਸੈਣੀ ਨੇ ਆਪਣੀ ਮਿਹਨਤ, ਲਗਨ ਅਤੇ ਦ੍ਰਿੜ੍ਹ ਇਰਾਦੇ ਨਾਲ ਇਹ ਸਾਬਤ ਕਰ ਦਿੱਤਾ ਹੈ ਕਿ ਜੇਕਰ ਮਨ ਵਿਚ ਕੁਝ ਕਰ ਗੁਜ਼ਰਨ ਦਾ ਜਜ਼ਬਾ ਹੋਵੇ ਤਾਂ ਕੋਈ ਵੀ ਮੰਜ਼ਿਲ ਦੂਰ ਨਹੀਂ ਹੁੰਦੀ। ਕਰਨ ਸੈਣੀ ਨੂੰ ਬਚਪਨ ਤੋਂ ਹੀ ਫਾਈਟਰ ਪਾਇਲਟ ਬਣਨ ਦਾ ਸੁਪਨਾ ਸੀ। ਆਪਣੇ ਇਸ ਟੀਚੇ ਨੂੰ ਹਾਸਲ ਕਰਨ ਲਈ ਉਸ ਨੇ ਲਗਾਤਾਰ ਮਿਹਨਤ ਕੀਤੀ।
ਇਹ ਵੀ ਪੜ੍ਹੋ: ਪੰਜਾਬ ਸ਼ਰਮਸਾਰ! SnapChat 'ਤੇ ਕੀਤੀ ਦੋਸਤੀ, ਫਿਰ ਕੁੜੀ ਦੀ ਰੋਲ਼ 'ਤੀ ਪੱਤ, ਇਤਰਾਜ਼ਯੋਗ ਵੀਡੀਓ ਬਣਾ ਕੀਤਾ...

ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਦੀ ਪ੍ਰੀਖਿਆ ਪਾਸ ਕਰਨ ਉਪਰੰਤ ਉਸ ਨੇ ਨੈਸ਼ਨਲ ਡਿਫੈਂਸ ਅਕੈਡਮੀ ਦੀ ਕਠਿਨ ਚੋਣ ਪ੍ਰਕਿਰਿਆ ਵਿਚ ਸਫਲਤਾ ਹਾਸਲ ਕੀਤੀ। ਇਸ ਤੋਂ ਬਾਅਦ ਉਸ ਨੇ ਨੈਸ਼ਨਲ ਡਿਫੈਂਸ ਅਕੈਡਮੀ ਖੜਕਵਾਸਲਾ, ਪੂਨੇ ਵਿਖੇ ਤਿੰਨ ਸਾਲ ਦੀ ਸਖ਼ਤ ਟ੍ਰੇਨਿੰਗ ਪੂਰੀ ਕੀਤੀ ਅਤੇ ਇਕ ਸਾਲ ਦੀ ਐਡਵਾਂਸ ਫਾਈਟਰ ਪਾਇਲਟ ਟ੍ਰੇਨਿੰਗ ਹੈਦਰਾਬਾਦ ਵਿਖੇ ਪ੍ਰਾਪਤ ਕੀਤੀ। ਸਫਲਤਾਪੂਰਵਕ ਟ੍ਰੇਨਿੰਗ ਪੂਰੀ ਕਰਨ ਉਪਰੰਤ 13 ਮਈ ਨੂੰ ਉਸ ਨੂੰ ਇੰਡੀਅਨ ਏਅਰ ਫੋਰਸ ਵਿਚ ਫਾਈਟਰ ਪਾਇਲਟ ਵਜੋਂ ਕਮਿਸ਼ਨ ਪ੍ਰਾਪਤ ਹੋਇਆ। ਆਪਣੇ ਗ੍ਰਹਿ ਖੇਤਰ ਵਿਚ ਪਹੁੰਚਣ ਉਪਰੰਤ ਕਰਨ ਸੈਣੀ ਨੇ ਨੂਰਪੁਰਬੇਦੀ ਵਿਖੇ ਪੀਰ ਬਾਬਾ ਜ਼ਿੰਦਾ ਸ਼ਹੀਦ ਦੇ ਦਰਬਾਰ ਵਿਖੇ ਮੱਥਾ ਟੇਕਿਆ। ਇਸ ਦੌਰਾਨ ਇਲਾਕੇ ਦੇ ਲੋਕਾਂ ਦਾ ਭਾਰੀ ਇਕੱਠ ਉਸ ਦੀ ਉਡੀਕ ਕਰ ਰਿਹਾ ਸੀ। ਲੋਕਾਂ ਨੇ ਫੁੱਲਾਂ ਦੀ ਵਰਖਾ ਕਰ ਕੇ ਅਤੇ ਨਿੱਘਾ ਸਵਾਗਤ ਕਰ ਕੇ ਇਸ ਹੋਣਹਾਰ ਨੌਜਵਾਨ ਨੂੰ ਵਧਾਈਆਂ ਦਿੱਤੀਆਂ।
ਇਹ ਵੀ ਪੜ੍ਹੋ: ਮੰਡ ਖੇਤਰ ਦੇ ਲੋਕਾਂ 'ਤੇ ਮੰਡਰਾਉਣ ਲੱਗਾ ਵੱਡਾ ਖ਼ਤਰਾ! ਬਿਆਸ ਦਰਿਆ 'ਚ ਛੱਡਿਆ ਪਾਣੀ
ਇਸ ਮੌਕੇ ਸੈਣੀ ਵੈੱਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਰਾਮ ਕੁਮਾਰ ਮੁਕਾਰੀ ਅਤੇ ਜ਼ਿਲਾ ਕਾਂਗਰਸ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਰਨ ਸੈਣੀ ਨੂੰ ਬੁੱਕਾ ਭੇਟ ਕਰ ਕੇ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਕਰਨ ਸੈਣੀ ਵਰਗੇ ਨੌਜਵਾਨ ਪੂਰੇ ਸਮਾਜ ਅਤੇ ਦੇਸ਼ ਦਾ ਮਾਣ ਹਨ। ਉਨ੍ਹਾਂ ਕਿਹਾ ਕਿ ਹੋਰਨਾਂ ਨੌਜਵਾਨਾਂ ਨੂੰ ਅਜਿਹੇ ਹੋਣਹਾਰ ਨੌਜਵਾਨਾਂ ਤੋਂ ਪ੍ਰੇਰਣਾ ਲੈ ਕੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਮਿਹਨਤ ਕਰਨੀ ਚਾਹੀਦੀ ਹੈ ਅਤੇ ਦੇਸ਼ ਸੇਵਾ ਵਿਚ ਯੋਗਦਾਨ ਪਾਉਣਾ ਚਾਹੀਦਾ ਹੈ। ਨੂਰਪੁਰਬੇਦੀ ਤੋਂ ਲੈ ਕੇ ਪਿੰਡ ਥਾਣਾ ਤੱਕ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਕਰਨ ਸੈਣੀ ਦੇ ਸਨਮਾਨ ਵਿਚ ਉਸ ਦੇ ਗ੍ਰਹਿ ਪਿੰਡ ਵਿਖੇ ਵੀ ਸਮੂਹ ਇਲਾਕਾ ਨਿਵਾਸੀਆਂ ਲਈ ਵਿਸ਼ੇਸ਼ ਖਾਣੇ ਦਾ ਪ੍ਰਬੰਧ ਕੀਤਾ ਗਿਆ, ਜਿੱਥੇ ਵੱਡੀ ਗਿਣਤੀ ਵਿਚ ਲੋਕਾਂ ਨੇ ਪਹੁੰਚ ਕੇ ਇਸ ਨੌਜਵਾਨ ਨੂੰ ਵਧਾਈਆਂ ਦਿੱਤੀਆਂ ਅਤੇ ਉਸ ਦੇ ਸੁਨਹਿਰੇ ਭਵਿੱਖ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ। ਇਲਾਕਾ ਵਾਸੀਆਂ ਨੇ ਕਿਹਾ ਕਿ ਕਰਨ ਸੈਣੀ ਦੀ ਇਹ ਉਪਲਬਧੀ ਸਮੁੱਚੇ ਨੂਰਪੁਰਬੇਦੀ ਖੇਤਰ ਅਤੇ ਜ਼ਿਲ੍ਹਾ ਰੂਪਨਗਰ ਲਈ ਮਾਣ ਵਾਲੀ ਗੱਲ ਹੈ।
ਇਹ ਵੀ ਪੜ੍ਹੋ: ਪੰਜਾਬ: ਸਿੱਧੂ ਮੂਸੇਵਾਲਾ ਕਤਲ ਦੇ ਮੁੱਖ ਮੁਲਜ਼ਮ ਗੈਂਗਸਟਰ ਮੰਨਾ ਦੀ ਜੇਲ੍ਹ 'ਚੋਂ ਵੀਡੀਓ ਵਾਇਰਲ, ਕੀਤੇ ਵੱਡੇ ਖ਼ੁਲਾਸੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
