ਵੱਡਾ ਖ਼ੁਲਾਸਾ: ਮਾਂ-ਧੀ ਦਾ ਕਤਲ ਕਰਨ ਵਾਲਾ ਕਰਨਜੀਤ ਜੱਸਾ ਕਰਨਾ ਚਾਹੁੰਦਾ ਸੀ ਮੂਸੇਵਾਲਾ ਦੇ ਕਾਤਲਾਂ ਦਾ ਕਤਲ

Thursday, Feb 22, 2024 - 07:14 PM (IST)

ਜਲੰਧਰ (ਸ਼ੋਰੀ)- ਇਥੋਂ ਦੇ ਨੇੜਲੇ ਪਿੰਡ ਭੋਜੋਵਾਲ ਦੇ ਅਮਰ ਇਨਕਲੇਵ ’ਚ ਮਾਂ-ਧੀ ਦਾ ਗੋਲ਼ੀਆਂ ਮਾਰ ਕੇ ਕਤਲ ਕਰਨ ਵਾਲੇ ਕਾਤਲ ਕਰਨਜੀਤ ਸਿੰਘ ਜੱਸਾ ਪੁੱਤਰ ਸੁਰਿੰਦਰ ਸਿੰਘ ਨੂੰ ਕਪੂਰਥਲਾ ਜੇਲ੍ਹ ਤੋਂ ਪ੍ਰੋਟੈਕਸ਼ਨ ਵਾਰੰਟ ’ਤੇ ਹੈਪੋਵਾਲ ਥਾਣਾ ਸਦਰ ਨਵਾਂਸ਼ਹਿਰ ਲਿਆਂਦਾ ਗਿਆ ਹੈ। ਜ਼ਿਕਰਯੋਗ ਹੈ ਕਿ ਮੋਹਾਲੀ ’ਚ ਐਂਟੀ ਗੈਂਗਸਟਰ ਟਾਸਕ ਫੋਰਸ ਦੀ ਪੁਲਸ ਨੇ ਕਤਲ ਕੇਸ ’ਚ ਮੁਲਜ਼ਮ ਜੱਸਾ ਨੂੰ ਗ੍ਰਿਫ਼ਤਾਰ ਕੀਤਾ ਸੀ। ਪੁਲਸ ਨੇ ਉਸ ਕੋਲੋਂ ਅਪਰਾਧ ’ਚ ਵਰਤਿਆ ਹਥਿਆਰ ਬਰਾਮਦ ਕਰਨਾ ਸੀ। ਇਸ ਲਈ ਉਸ ਨੂੰ ਮੋਹਾਲੀ ਲਿਜਾਇਆ ਗਿਆ।

ਸ਼ਾਤਿਰ ਜੱਸਾ ਪੁਲਸ ਤੋਂ ਬਚਣ ਲਈ ਭੱਜਣ ਲੱਗਾ, ਜਿਸ ਦੌਰਾਨ ਗੋਲ਼ੀਆਂ ਚੱਲੀਆਂ ਅਤੇ ਉਸ ਦੀਆਂ ਦੋਵੇਂ ਲੱਤਾਂ ’ਚ ਲੱਗੀਆਂ ਅਤੇ ਉਹ ਜ਼ਖ਼ਮੀ ਹੋ ਗਿਆ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਐੱਸ. ਐੱਸ. ਪੀ. ਮੁਖਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ 17 ਸਤੰਬਰ 2023 ਨੂੰ ਰਣਜੀਤ ਕੌਰ ਅਤੇ ਉਸ ਦੀ ਧੀ ਗੁਰਪ੍ਰੀਤ ਕੌਰ ਦਾ ਕਤਲ ਕਰਨਜੀਤ ਸਿੰਘ ਜੱਸਾ, ਲਵਪ੍ਰੀਤ ਕਲੇਰ ਪੁੱਤਰ ਸੁਰਿੰਦਰਪਾਲ ਵਾਸੀ ਗੋਬਿੰਦਪੁਰਾ ਥਾਣਾ ਸਦਰ ਬੰਗਾ ਤੋਂ ਅਮਰੀਕਾ ’ਚ ਬੈਠੇ ਜਸਪ੍ਰੀਤ ਸਿੰਘ ਉਰਫ਼ ਜੱਸਾ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਮੋਹਣੇਵਾਲ, ਜ਼ਿਲ੍ਹਾ ਹੁਸ਼ਿਆਰਪੁਰ ਜੋਕਿ ਮ੍ਰਿਤਕ ਗੁਰਪ੍ਰੀਤ ਕੌਰ ਦਾ ਪਤੀ ਹੈ, ਨੇ ਕਰਵਾਇਆ ਸੀ।

ਇਹ ਵੀ ਪੜ੍ਹੋ: ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ 'ਤੇ ਭੜਕੇ ਕਿਸਾਨ, ਜਾਮ ਕਰ 'ਤਾ ਪੰਜਾਬ ਦਾ ਸਭ ਤੋਂ ਵੱਡਾ Highway, ਰਸਤੇ ਡਾਇਵਰਟ

PunjabKesari

ਦਿਹਾਤੀ ਸੀ. ਆਈ. ਏ. ਸਟਾਫ਼ ਇੰਚਾਰਜ ਪੁਸ਼ਪਬਾਲੀ ਅਤੇ ਥਾਣਾ ਪਤਾਰਾ ਦੇ ਐੱਸ. ਐੱਚ. ਓ. ਬਿਕਰਮ ਸਿੰਘ ਵੱਲੋਂ ਵਿਸ਼ੇਸ਼ ਟੀਮਾਂ ਤਿਆਰ ਕੀਤੀਆਂ ਗਈਆਂ। ਪੁਲਸ ਤਫ਼ਤੀਸ਼ ’ਚ ਸਾਹਮਣੇ ਆਇਆ ਹੈ ਕਿ ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਮੁਲਜ਼ਮ ਕਰਨਜੀਤ ਨੇ ਹਰਪ੍ਰੀਤ ਸਿੰਘ ਉਰਫ਼ ਮਾਨ ਉਰਫ਼ ਬਬਲੂ ਪੁੱਤਰ ਜੋਗਾ ਸਿੰਘ ਵਾਸੀ ਸਾਗਰ ਗੇਟ ਮੁਹੱਲਾ ਬੰਗਾ, ਹਰਕੰਵਲਪ੍ਰੀਤ ਸਿੰਘ ਉਰਫ਼ ਯੋਦਰਾ ਪੁੱਤਰ ਜਗਤਾਰ ਸਿੰਘ ਵਾਸੀ ਪਿੰਡ ਰਾਏਪੁਰ ਢਾਬਾ ਨਾਲ ਮਿਲ ਕੇ ਦੋਹਰੇ ਕਤਲ ਨੂੰ ਅੰਜਾਮ ਦੇਣ ਤੋਂ ਪਹਿਲਾਂ ਭੋਜੋਵਾਲ ਦੇ ਘਰ ’ਚ ਰੇਕੀ ਕੀਤੀ ਸੀ।
ਵਾਰਦਾਤ ਨੂੰ ਅੰਜਾਮ ਦੇਣ ਲਈ ਬਬਲੂ ਵਾਸੀ ਬੰਗਾ ਨੇ ਇਨੋਵਾ ਗੱਡੀ ਦਾ ਇੰਤਜ਼ਾਮ ਕੀਤਾ ਸੀ। ਗੁਰਪ੍ਰੀਤ ਸਿੰਘ ਉਰਫ਼ ਗੋਪੀ ਪੁੱਤਰ ਲਕਸ਼ਮਣ ਦਾਸ ਵਾਸੀ ਸ਼ਹੀਦ ਭਗਤ ਸਿੰਘ ਨਗਰ ਨੇ ਵਾਰਦਾਤ ਸਮੇਂ ਮੋਟਰਸਾਈਕਲ ਦਿੱਤਾ ਸੀ। ਉਨ੍ਹਾਂ ਨੂੰ ਜਸਵੰਤ ਸਿੰਘ ਉਰਫ਼ ਬੰਤ ਪੁੱਤਰ ਸੋਹਣ ਲਾਲ ਵਾਸੀ ਪਿੰਡ ਹਰਿਕਮਪੁਰ ਤੇ ਅਨੇਜ ਕੁਮਾਰ ਉਰਫ਼ ਅਨੂ ਪੁੱਤਰ ਮੁਖਤਿਆਰ ਸਿੰਘ ਪਿੰਡ ਜਗਤਪੁਰਾ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਨੇ ਪਨਾਹ ਦਿੱਤੀ ਸੀ।

ਰਾਜੇਸ਼ ਕੁਮਾਰ ਉਰਫ਼ ਸੋਨੂੰ ਖੱਤਰੀ ਪੁੱਤਰ ਰੋਸ਼ਨ ਲਾਲ ਵਾਸੀ ਸ਼ਹੀਦ ਭਗਤ ਸਿੰਘ ਨਗਰ ਨੇ ਜੱਸਾ ਮੋਹਣੇਵਾਲੀਆ ਦੇ ਕਹਿਣ ’ਤੇ ਦੋਵਾਂ ਮੁਲਜ਼ਮਾਂ ਨੂੰ ਹਥਿਆਰ ਮੁਹੱਈਆ ਕਰਵਾਏ ਸਨ ਤੇ ਸਮੇਂ-ਸਮੇਂ ’ਤੇ ਜੱਸਾ ਮੋਹਣੇਵਾਲੀਆ ਤੇ ਸੋਨੂੰ ਖੱਤਰੀ ਉਨ੍ਹਾਂ ਨੂੰ ਪੈਸੇ ਵੀ ਭੇਜਦੇ ਸਨ। ਐੱਸ. ਐੱਸ. ਪੀ. ਭੁੱਲਰ ਨੇ ਦੱਸਿਆ ਕਿ ਇਸ ਮਾਮਲੇ ’ਚ ਧਾਰਾ 212, 216 ਵੀ ਲਾਈ ਗਈ ਹੈ। ਪੁਲਸ 6 ਫਰਾਰ ਲੋਕਾਂ ਦੀ ਭਾਲ ਕਰ ਰਹੀ ਹੈ, ਜਿਨ੍ਹਾਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ: ਖਨੌਰੀ ਬਾਰਡਰ 'ਤੇ ਮਾਰੇ ਗਏ ਸ਼ੁਭਕਰਨ ਸਿੰਘ ਦੀ ਮ੍ਰਿਤਕ ਦੇਹ ਲੈਣ ਪੁੱਜੇ ਪਿੰਡ ਵਾਲਿਆਂ ਨੇ ਕੀਤਾ ਵੱਡਾ ਐਲਾਨ (ਵੀਡੀਓ)

ਨਾ ਫੜਿਆ ਜਾਂਦਾ ਤਾਂ ਸਿੱਧੂ ਮੂਸੇਵਾਲਾ ਨੂੰ ਮਾਰਨ ਵਾਲਿਆਂ ਦਾ ਕਰਨਾ ਸੀ ਕਤਲ
ਐੱਸ. ਐੱਸ. ਪੀ. ਭੁੱਲਰ ਨੇ ਦੱਸਿਆ ਕਿ ਕਰਨਜੀਤ ਸਿੰਘ ਸੋਨੂੰ ਖੱਤਰੀ ਦਾ ਮੁੱਖ ਸ਼ੂਟਰ ਸੀ। ਪੁਲਸ ਪੁੱਛਗਿੱਛ ਦੌਰਾਨ ਉਸ ਨੇ ਦੱਸਿਆ ਕਿ ਉਹ ਸੋਨੂੰ ਖੱਤਰੀ ਨਾਲ ਟੈਲੀਗ੍ਰਾਮ ਅਤੇ ਸਿਗਨਲ ਐਪ ’ਤੇ ਗੱਲ ਕਰਦਾ ਸੀ। ਸੋਨੂੰ ਖੱਤਰੀ ਨੇ ਜੱਗੂ ਭਗਵਾਨਪੁਰੀਆ ਨਾਲ ਮਿਲ ਕੇ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਉਸ ਦੇ ਸਾਥੀ ਗੈਂਗ ਦੇ ਮੈਂਬਰਾਂ ਦਾ ਕਤਲ ਕੀਤਾ ਸੀ, ਜਿਨ੍ਹਾਂ ਨੇ ਗੋਇੰਦਵਾਲ ਜੇਲ੍ਹ ’ਚ ਜੱਗੂ ਭਗਵਾਨਪੁਰੀਆ ਦੇ ਸਾਥੀਆਂ ਦਾ ਕਤਲ ਕੀਤਾ ਸੀ। ਉਸ ਦੇ ਸਾਥੀ ਅੰਕਿਤ ਸਿਰਸਾ ਆਦਿ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ’ਚ ਵੱਖ-ਵੱਖ ਜੇਲ੍ਹਾਂ ’ਚ ਬੰਦ ਹਨ। ਜੱਸਾ ਹੈਪੋਵਾਲ ਨੇ ਪੁਲਸ ਕਸਟੱਡੀ ’ਚ ਸਿੱਧੂ ਮੂਸੇਵਾਲਾ ਦਾ ਕਤਲ ਕਰਨ ਵਾਲੇ ਲੋਕਾਂ ਮਾਰਨ ਦੀ ਯੋਜਨਾ ਬਣਾਈ ਸੀ। ਸਮਾਂ ਰਹਿੰਦੇ ਪੁਲਸ ਨੇ ਵੱਡੀ ਵਾਰਦਾਤ ਨੂੰ ਵਾਪਰਨ ਤੋਂ ਰੋਕ ਲਿਆ। ਪੁਲਸ ਤਫ਼ਤੀਸ਼ ਦੌਰਾਨ ਕਰਨਜੀਤ ਸਿੰਘ ਨੇ ਦੱਸਿਆ ਕਿ ਮਾਂ-ਧੀ ਦਾ ਕਤਲ ਕਾਰਨ ਉਹ ਬਦਨਾਮ ਹੋ ਗਿਆ ਸੀ, ਜਿਸ ਤੋਂ ਬਾਅਦ ਉਸ ਨੇ ਯੋਜਨਾ ਤਿਆਰ ਕੀਤੀ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਬਲਾਚੌਰ ਦੇ ਰਹਿਣ ਵਾਲੇ ਜੱਗਾ ਨੂੰ ਗੋਲ਼ੀ ਮਾਰਨੀ ਸੀ। ਇਸ ਨਾਲ ਉਹ ਵੱਧ ਤੋਂ ਵੱਧ ਕਤਲ ਕਰਕੇ ਅਪਰਾਧ ਜਗਤ ਦਾ ਬਾਦਸ਼ਾਹ ਬਣਨਾ ਚਾਹੁੰਦਾ ਸੀ।

ਇਹ ਵੀ ਪੜ੍ਹੋ: ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਜਲੰਧਰ ਟਰੈਫਿਕ ਪੁਲਸ ਵੱਲੋਂ ਰੂਟ ਪਲਾਨ ਜਾਰੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


shivani attri

Content Editor

Related News