ਪੰਜਾਬ ਦੇ ਨੌਜਵਾਨ ਨੇ ਕੈਨੇਡਾ 'ਚ ਗੱਡੇ ਝੰਡੇ, ਪੁਲਸ 'ਚ ਭਰਤੀ ਹੋ ਕੇ ਚਮਕਾਇਆ ਨਾਂ

Wednesday, Dec 27, 2023 - 07:55 PM (IST)

ਮੁੱਲਾਂਪੁਰ ਦਾਖਾ (ਕਾਲੀਆ)— ਪੰਜਾਬੀ ਨੌਜਵਾਨ ਨੇ ਵੱਡੀਆਂ ਮੱਲਾਂ ਮਾਰਦੇ ਹੋਏ ਕੈਨੇਡਾ ਵਿਚ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਵਿਧਾਨ ਸਭਾ ਹਲਕਾ ਦਾਖਾ ਦੇ ਨਾਮਵਰ ਪਿੰਡ ਸਵੱਦੀ ਕਲਾਂ ਦੇ ਤੇਜਿੰਦਰ ਸਿੰਘ ਉਰਫ਼ ਜਿੰਦਰਪਲ ਦੇ ਸਪੁੱਤਰ ਕਰਨਵੀਰ ਸਿੰਘ (24) ਨੂੰ ਪਿਛਲੇ ਦਿਨੀਂ ਕੈਨੇਡਾ ਪੁਲਸ ਨੇ ਭਰਤੀ ਕਰ ਲਿਆ। ਬੇਸ਼ਕ ਕਰਨਵੀਰ ਸਿੰਘ ਅੱਜ ਤੋਂ ਕਰੀਬ 5 ਸਾਲ ਪਹਿਲਾਂ ਆਈਲੈਟਸ ਕਰਕੇ ਉਚੇਰੀ ਵਿੱਦਿਆ ਹਾਸਲ ਕਰਨ ਵਾਸਤੇ ਕੈਨੇਡਾ ਦੇ ਸ਼ਹਿਰ ਐਬਸਫੋਰਡ ਗਿਆ ਸੀ।

ਸੈਕਰਟ ਹਾਰਟ ਕਾਨਵੈਂਟ ਸਕੂਲ ਜਗਰਾਾਓਂ (ਅਲੀਗੜ) ਵਿਚ 10+2 ਪੜ੍ਹਨ ਵਾਲੇ ਕਰਨਵੀਰ ਸਿੰਘ ਪੁੱਤਰ ਤੇਜਿੰਦਰ ਸਿੰਘ ਵਾਸੀ ਪਿੰਡ ਸਵੱਦੀ ਕਲਾਂ ਨੇ ਪਹਿਲਾਂ ਕੈਨੇਡਾ ਪੁੱਜ ਕੇ ਆਪਣੀ ਪੜਾਈ ਪੂਰੀ ਕੀਤੀ। ਇਸ ਦੇ ਉਪਰੰਤ ਮਿਹਨਤ ਕਰਦਿਆਂ ਪਿਛਲੇ ਦਿਨੀਂ ਕੈਨੇਡਾ ਦੀ ਰਾਇਲ ਕੈਨੇਡੀਅਨ ਮੋਂਟਿਡ ਪੁਲਸ (ਆਰ. ਸੀ.  ਐੱਮ. ਪੀ) ਵਿੱਚ ਭਰਤੀ ਹੋ ਗਿਆ। 

ਇਹ ਵੀ ਪੜ੍ਹੋ : ਸੰਤ ਸੀਚੇਵਾਲ ਦੇ ਯਤਨਾਂ ਸਦਕਾ ਰੂਸ ਦੀ ਜੇਲ੍ਹ ’ਚ ਫਸੇ 6 ਭਾਰਤੀ ਨੌਜਵਾਨ ਸਵਦੇਸ਼ ਪਰਤੇ, ਸੁਣਾਈ ਹੱਡਬੀਤੀ

ਇਸ ਨੌਜਵਾਨ ਦੀ ਦਾਦੀ ਦਲਜੀਤ ਕੌਰ ਅਤੇ ਇਸ ਦੀ ਮਾਤਾ ਕੁਲਦੀਪ ਕੌਰ ਨੇ ਦੱਸਿਆ ਕਿ ਕਰਨਵੀਰ ਸਿੰਘ ਨੇ ਪੁਲਸ ਦੀ ਤਕਰੀਬਨ 3 ਮਹੀਨਿਆਂ ਦੀ ਟ੍ਰੇਨਿੰਗ ਕੀਤੀ ਅਤੇ ਹੁਣ ਉਹ 2 ਜਨਵਰੀ 2024 ਨੂੰ ਪੁਲਸ ਦੀ ਵਰਦੀ ਪਾ ਕੇ ਆਪਣੀ ਨੌਕਰੀ 'ਤੇ ਜਾਵੇਗਾ। ਜਦੋਂ ਇਸ ਨੌਜਵਾਨ ਦੀ ਇਸ ਪ੍ਰਾਪਤੀ ਬਾਰੇ ਉਸ ਦੇ ਜੱਦੀ ਪਿੰਡ ਸਵੱਦੀ ਕਲਾਂ ਪਤਾ ਲੱਗਾ ਤਾਂ ਪਿੰਡ ਵਾਸੀਆਂ ਵਿੱਚ ਖ਼ੁਸ਼ੀ ਦਾ ਮਾਹੌਲ ਸੀ। ਪਿੰਡ ਦੀ ਸਮੁੱਚੀ ਗ੍ਰਾਮ ਪੰਚਾਇਤ ਸਮੇਤ ਵੱਖ-ਵੱਖ ਧਾਰਮਿਕ ਅਤੇ ਰਾਜਨੀਤਿਕ ਆਗੂਆਂ ਨੇ ਕਰਨਵੀਰ ਸਿੰਘ ਦੇ ਸਮੁੱਚੇ ਪਰਿਵਾਰ ਨੂੰ ਢੇਰ ਸਾਰੀਆਂ ਮੁਬਾਰਕਾਂ ਦਿੱਤੀਆਂ।

ਇਹ ਵੀ ਪੜ੍ਹੋ : ਪਾਵਰਕਾਮ ’ਚ ਨਵੀਂ ਪਾਲਿਸੀ ਲਾਗੂ, ਇਨ੍ਹਾਂ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਮਿਲੇਗਾ ਵਿੱਤੀ ਲਾਭ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


shivani attri

Content Editor

Related News