ਕਾਰਗਿਲ ਦੇ ਸ਼ਹੀਦਾਂ ਦੀ ਯਾਦ 'ਚ ਰਖਵਾਇਆ ਗਿਆ ਸ੍ਰੀ ਅਖੰਡ ਪਾਠ ਸਾਹਿਬ (ਦੇਖੋ ਤਸਵੀਰਾਂ)
Friday, Jul 20, 2018 - 04:30 PM (IST)

ਜਲੰਧਰ (ਸੋਨੂੰ)—ਨੀਲਾ ਮਹਿਲ ਵਿਚ ਕਾਰਗਿਲ ਦੀ ਜੰਗ ਦੇ ਸ਼ਹੀਦਾਂ ਨੂੰ ਯਾਦ ਕਰਦੇ ਹੋਏ 19ਵਾਂ ਕਾਰਗਿਲ ਦਿਵਸ ਮਨਾਇਆ ਗਿਆ।
ਇਸ ਦੌਰਾਨ ਪੰਜਾਬ ਕੇਸਰੀ ਦੇ ਡਾਇਰੈਕਟਰ ਸ਼੍ਰੀ ਅਭਿਜੈ ਚੋਪੜਾ ਜੀ ਬਤੌਰ ਮੁੱਖ ਮਹਿਮਾਨ ਦੇ ਰੂਪ 'ਚ ਸ਼ਾਮਲ ਹੋਏ। ਕਮੇਟੀ ਦੇ ਪ੍ਰਧਾਨ ਪਵਨ ਕੁਮਾਰ ਨੇ ਦੱਸਿਆ ਕਿ ਪਾਠ ਦਾ ਭੋਗ ਐਤਵਾਰ ਸਵੇਰੇ 10 ਵਜੇ ਪਾਇਆ ਜਾਵੇਗਾ ਅਤੇ 26 ਤਾਰੀਖ ਨੂੰ ਜਲੰਧਰ ਦੇ ਜਲਵਿਲਾਸ 'ਚ ਕਾਰਗਿਲ ਦਿਵਸ ਮਨਾਇਆ ਜਾਵੇਗਾ।
ਇਸ ਮੌਕੇ 'ਤੇ ਕਸ਼ਯਪ ਅਤੇ ਗੁਰਦੁਆਰਾ ਕਮੇਟੀ ਵਲੋਂ ਸ਼੍ਰੀ ਅਭਿਜੈ ਚੋਪੜਾ ਜੀ ਨੂੰ ਸਨਮਾਨਿਤ ਕੀਤਾ ਗਿਆ।