ਕਸ਼ਯਪ ਨੌਜਵਾਨ ਸਭਾ ਨੇ ਮਨਾਇਆ ਕਾਰਗਿਲ ਵਿਜੈ ਦਿਵਸ
Thursday, Jul 26, 2018 - 02:00 PM (IST)
ਜਲੰਧਰ (ਸੋਨੂੰ)— ਅੱਜ ਕਾਰਗਿਲ ਵਿਜੈ ਦਿਵਸ ਮੌਕੇ ਕਸ਼ਯਪ ਨੌਜਵਾਨ ਸਭਾ ਵੱਲੋਂ ਦੇਸ਼ ਭਗਤੀ ਦਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਦੇ ਤੌਰ 'ਤੇ ਪੰਜਾਬ ਕੇਸਰੀ ਗਰੁੱਪ ਦੇ ਮੁੱਖ ਸੰਪਾਦਕ ਸ਼੍ਰੀ ਵਿਜੇ ਕੁਮਾਰ ਚੋਪੜਾ ਅਤੇ ਜਲੰਧਰ ਦੇ ਡਿਪਟੀ ਕਮਿਸ਼ਨਰ ਮੁੱਖ ਮਹਿਮਾਨ ਦੇ ਤੌਰ 'ਤੇ ਪਹੁੰਚੇ। ਇਸ ਮੌਕੇ 'ਤੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ 'ਤੇ ਡਾਕਿਊਮੈਂਟਰੀ ਵੀ ਪੇਸ਼ ਕੀਤੀ ਗਈ। ਪ੍ਰੋਗਰਾਮ 'ਚ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਤ ਵੀ ਕੀਤਾ ਜਾਵੇਗਾ।

ਦੱਸਣਯੋਗ ਹੈ ਕਿ ਅੱਜ ਕਾਰਗਿਲ ਯੁੱਧ ਦੇ 19 ਸਾਲ ਬੀਤ ਚੁੱਕੇ ਹਨ। ਦੱਸਣਾ ਚਾਹੁੰਦੇ ਹਾਂ ਕਿ ਇਨ੍ਹਾਂ ਵੀਰ ਸੂਰਮਿਆਂ ਨੇ 26 ਜੁਲਾਈ 1999 'ਚ ਜੰਮੂ-ਕਸ਼ਮੀਰ ਦੇ ਕਾਰਗਿਲ 'ਚ ਵੱਡੇ ਪੈਮਾਨੇ 'ਤੇ ਘੁਸਪੈਠ ਕਰਨ ਵਾਲੇ ਪਾਕਿਸਤਾਨੀ ਸੈਨਿਕਾਂ ਨੂੰ ਖਦੇੜਨ ਲਈ ਆਪਣੀ ਜਾਨ ਦੀ ਬਾਜ਼ੀ ਲਗਾ ਦਿੱਤੀ ਸੀ। ਅੱਜ ਦੇਸ਼ ਉਨ੍ਹਾਂ ਸ਼ਹੀਦਾਂ ਨੂੰ ਪ੍ਰਣਾਮ ਕਰ ਰਿਹਾ ਹੈ, ਜਿਨ੍ਹਾਂ ਨੇ ਕਾਰਗਿਲ ਯੁੱਧ 'ਚ ਆਪਣੀ ਜਾਨ ਨੂੰ ਕੁਰਬਾਨ ਕਰ ਦਿੱਤਾ ਸੀ।
