12 ਸਾਲ ਪਹਿਲਾਂ ਸਾਊਦੀ ਅਰਬ ਗਿਆ ਕਰਨੈਲ ਸਿੰਘ ਲਾਸ਼ ਬਣ ਪਰਤਿਆ ਘਰ, ਭੁੱਬਾਂ ਮਾਰ ਰੋਇਆ ਪਰਿਵਾਰ
Sunday, Apr 04, 2021 - 01:00 PM (IST)
ਨੂਰਪੁਰਬੇਦੀ (ਅਵਿਨਾਸ਼ ਸ਼ਰਮਾ)- ਜ਼ਿਲ੍ਹੇ ਦੇ ਪਿੰਡ ਗੁਰਸੇਮਾਜਰਾ ਤੋਂ ਕਰਨੈਲ ਸਿੰਘ ਸਪੁੱਤਰ ਗੁਰਮੀਤ ਸਿੰਘ ਕੰਮ ਦੇ ਸਿਲਸਿਲੇ ’ਚ ਪਿਛਲੇ 12 ਸਾਲ ਤੋਂ ਸਾਊਦੀ ਅਰਬ ਦੇਸ਼ ’ਚ ਗਿਆ ਹੋਇਆ ਸੀ। ਬੀਤੀ 4 ਮਾਰਚ ਨੂੰ ਜਦੋਂ ਉਸ ਦੇ ਦੋਸਤ ਉਸ ਨੂੰ ਕੰਮ ’ਤੇ ਲਿਜਾਣ ਲਈ ਉਸ ਦੇ ਕੋਲ ਆਏ ਤਾਂ ਵੇਖਿਆ ਕਿ ਕਰਨੈਲ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਚੁੱਕੀ ਸੀ। ਕਰਨੈਲ ਸਿੰਘ ਦੇ ਪਰਿਵਾਰਕ ਮੈਬਰਾਂ ਨੇ ਸੰਸਥਾ ਪਹਿਲਾਂ ਇਨਸਾਨੀਅਤ ਦੇ ਸੰਸਥਾਪਕ ਅਜੈਵੀਰ ਸਿੰਘ ਲਾਲਪੁਰਾ ਨੂੰ ਕਰਨੈਲ ਸਿੰਘ ਦੀ ਦੇਹ ਨੂੰ ਪੰਜਾਬ ਵਾਪਸ ਲਿਆਉਣ ਲਈ ਕਿਹਾ ਸੀ, ਜਿਸ ਤੋਂ ਬਾਅਦ ਉਸ ਦੀ ਮ੍ਰਿਤਕ ਦੇਹ ਸ਼ੁੱਕਰਵਾਰ ਨੂੰ ਪੰਜਾਬ ਲਿਆਂਦਾ ਗਿਆ ਅਤੇ ਸ਼ਨੀਵਾਰ ਨੂੰ ਉਸ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : ਕੋਰੋਨਾ ਟੀਕਾਕਰਨ ਸਬੰਧੀ ਜਲੰਧਰ ਪ੍ਰਸ਼ਾਸਨ ਦਾ ਅਹਿਮ ਫੈਸਲਾ, ਆਸ਼ਾ ਵਰਕਰਾਂ ਨੂੰ ਮਿਲੇਗਾ ਇਨਾਮ
ਅਜੈਵੀਰ ਸਿੰਘ ਨੇ ਸਾਊਦੀ ਅਰਬ ’ਚ ਹਿੰਦੁਸਤਾਨ ਦੀ ਅੰਬੈਸੀ ਨਾਲ ਸੰਪਰਕ ਕੀਤਾ ਅਤੇ ਉਨ੍ਹਾਂ ਵੱਲੋਂ ਮੰਗੇ ਗਏ ਜ਼ਰੂਰੀ ਕਾਗਜ਼ਾਤ ਨੂੰ ਪਰਿਵਾਰ ਦੇ ਨਾਲ ਮਿਲ ਕੇ ਮੁਕੰਮਲ ਕਰਵਾਇਆ। ਸ਼ੁੱਕਰਵਾਰ ਕਰਨੈਲ ਸਿੰਘ ਦੀ ਦੇਹ ਨੂੰ ਜਹਾਜ਼ ਵਿਚ ਦਿੱਲੀ ਲਿਆਂਦਾ ਗਿਆ ਅਤੇ ਟੀਮ ਨੇ ਐਂਬੂਲੈਂਸ ਦਾ ਪ੍ਰਬੰਧ ਕਰਵਾ ਕੇ ਕਰਨੈਲ ਸਿੰਘ ਦੇ ਪਵਿੱਤਰ ਸਰੀਰ ਨੂੰ ਪੰਜਾਬ ਰਵਾਨਾ ਕੀਤਾ। ਸ਼ਨੀਵਾਰ ਨੂੰ ਕਰਨੈਲ ਸਿੰਘ ਦੇ ਪਰਿਵਾਰ ਵੱਲੋਂ ਉਸ ਦਾ ਸਸਕਾਰ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : ਹੁਸ਼ਿਆਰਪੁਰ 'ਚ 15 ਸਾਲਾ ਕੁੜੀ ਨੇ ਦਿੱਤਾ ਬੱਚੇ ਨੂੰ ਜਨਮ, ਸੱਚਾਈ ਜਾਣ ਮਾਪਿਆਂ ਦੇ ਵੀ ਉੱਡੇ ਹੋਸ਼