SGPC ਮੈਂਬਰ ਕਰਨੈਲ ਸਿੰਘ ਪੰਜੋਲੀ ਦੀ ਧਰਨਾਕਾਰੀਆਂ ਨੂੰ ਅਪੀਲ

Tuesday, Sep 15, 2020 - 03:07 PM (IST)

SGPC ਮੈਂਬਰ ਕਰਨੈਲ ਸਿੰਘ ਪੰਜੋਲੀ ਦੀ ਧਰਨਾਕਾਰੀਆਂ ਨੂੰ ਅਪੀਲ

ਫਤਿਹਗੜ੍ਹ ਸਾਹਿਬ (ਜਗਦੇਵ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜੱਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਮੰਜੀ ਸਾਹਿਬ ਦੀਵਾਨ ਹਾਲ, ਤੇਜਾ ਸਿੰਘ ਸਮੁੰਦਰੀ ਹਾਲ, ਕਮੇਟੀ ਦੇ ਮੁੱਖ ਦਫ਼ਤਰ ਅੱਗੇ ਵੱਖ-ਵੱਖ ਜੱਥੇਬੰਦੀਆਂ ਵੱਲੋਂ ਦਿੱਤੇ ਜਾ ਰਹੇ ਧਰਨਿਆਂ ਦੇ ਸਬੰਧ 'ਚ ਧਰਨਾਕਾਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਈ ਸਿਆਸੀ ਸੰਸਥਾ ਨਹੀਂ ਹੈ, ਸਗੋਂ ਇਹ ਨਿਰੋਲ ਧਾਰਮਿਕ ਸੰਸਥਾ ਹੈ।

ਇਸ ਲਈ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਅੱਗੇ ਕਿਸੇ ਤਰ੍ਹਾਂ ਦੇ ਵੀ ਧਰਨੇ ਦੇ ਕੇ ਰੋਸ ਮੁਜ਼ਾਹਰੇ ਕਰਨੇ, ਮੁਰਦਾਬਾਦ-ਜ਼ਿੰਦਾਬਾਦ ਕਰਨੀ ਕਿਸੇ ਵੀ ਤਰ੍ਹਾਂ ਉਚਿਤ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਮਾਮਲੇ ਨੂੰ ਨਜਿੱਠਣਾ ਹੈ ਤਾਂ ਇਸ ਦੇ ਸਬੰਧ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਾਹਿਬ ਨਾਲ ਮਿਲ ਕੇ ਗੱਲਬਾਤ ਕੀਤੀ ਜਾ ਸਕਦੀ ਹੈ ਤਾਂ ਹੀ ਕਿਸੇ ਮਾਮਲੇ ਦਾ ਹੱਲ ਕੱਢਿਆ ਜਾ ਸਕਦਾ ਹੈ।


author

Babita

Content Editor

Related News