ਲਖੀਮਪੁਰ ਘਟਨਾ : SGPC ਮੈਂਬਰ ਪੰਜੋਲੀ ਵੱਲੋਂ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸੰਦੇਸ਼ ਜਾਰੀ ਕਰਨ ਦੀ ਅਪੀਲ
Monday, Oct 04, 2021 - 03:20 PM (IST)
ਫਤਿਹਗੜ੍ਹ ਸਾਹਿਬ (ਜਗਦੇਵ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਕਰਨੈਲ ਸਿੰਘ ਪੰਜੋਲੀ ਨੇ ਲਖੀਮਪੁਰ ਘਟਨਾ ਦੀ ਸਖ਼ਤ ਸ਼ਬਦਾਂ 'ਚ ਨਿਖ਼ੇਧੀ ਕੀਤੀ ਹੈ। ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਜ਼ਾਲਮਾਨਾ ਘਟਨਾ ਦੇ ਰੋਸ ਵੱਜੋਂ 5 ਅਕਤੂਬਰ ਨੂੰ ਸਿੱਖ ਸੰਗਤ ਨੂੰ ਰੋਸ ਪ੍ਰਗਟ ਕਰਨ ਦਾ ਸੰਦੇਸ਼ ਜਾਰੀ ਕਰਨ।
ਇਹ ਵੀ ਪੜ੍ਹੋ : ਲਖੀਮਪੁਰ ਖੀਰੀ ਘਟਨਾ : ਪੰਜਾਬ ਦੇ ਵਫ਼ਦ ਨੂੰ ਯੂ. ਪੀ. 'ਚ ਨਹੀਂ ਮਿਲੀ ਐਂਟਰੀ, ਸਰਕਾਰ ਨੇ ਲਾਈ ਪਾਬੰਦੀ
ਉਨ੍ਹਾਂ ਕਿਹਾ ਕਿ ਇਸ ਰੋਸ ਪ੍ਰਦਰਸ਼ਨ ਦੌਰਾਨ ਸਿੱਖ ਕਾਲੀਆਂ ਦਸਤਾਰਾਂ ਸਜਾਉਣ, ਬੀਬੀਆਂ ਕਾਲੀਆਂ ਚੁੰਨੀਆਂ ਲੈਣ ਅਤੇ ਗ਼ੈਰ ਸਿੱਖ ਆਪਣੇ ਘਰਾਂ 'ਤੇ ਕਾਲੇ ਝੰਡੇ ਲਾਉਣ ਦੇ ਨਾਲ-ਨਾਲ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟ ਕਰਨ। ਉਨ੍ਹਾਂ ਕਿਹਾ ਕਿ ਯੂ. ਪੀ. ਵਿਚ ਵਾਪਰੀ ਇਸ ਘਟਨਾ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਕਰਨੈਲ ਸਿੰਘ ਪੰਜੋਲੀ ਨੇ ਕਿਹਾ ਕਿ ਸਰਕਾਰ ਦਾ ਕੰਮ ਦੇਸ਼ 'ਚ ਅਮਨ-ਕਾਨੂੰਨ ਕਾਇਮ ਰੱਖਣਾ ਹੁੰਦਾ ਹੈ ਪਰ ਜੇਕਰ ਸਰਕਾਰ ਹੀ ਅਮਨ-ਕਾਨੂੰਨ ਨੂੰ ਹੱਥਾਂ 'ਚ ਲੈਣ ਲੱਗ ਗਈ ਤਾਂ ਫਿਰ ਅਮਨ-ਕਾਨੂੰਨ ਕਿੱਥੇ ਕਾਇਮ ਰਹੇਗਾ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਤਬਾਦਲਾ, ਹੁਣ ਅਜੋਏ ਸ਼ਰਮਾ ਸੰਭਾਲਣਗੇ ਜ਼ਿੰਮੇਵਾਰੀ
ਉਨ੍ਹਾਂ ਕਿਹਾ ਕਿ ਇਹ ਦੇਸ਼ ਦੀ ਅਖੰਡਤਾ ਅਤੇ ਏਕਤਾ ਲਈ ਬਹੁਤ ਵੱਡਾ ਖ਼ਤਰਾ ਖੜ੍ਹਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਭਾਜਪਾ ਦਾ ਸਮਾਜਿਕ ਬਾਈਕਾਟ ਕਰਨ ਦਾ ਐਲਾਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਯੋਗੀ ਸਰਕਾਰ ਵੱਲੋਂ ਇਹ ਵੀ ਐਲਾਨ ਕਰ ਦਿੱਤਾ ਗਿਆ ਕਿ ਪੰਜਾਬ ਦਾ ਕੋਈ ਵੀ ਵਿਅਕਤੀ ਯੂ. ਪੀ. 'ਚ ਦਾਖ਼ਲ ਨਹੀਂ ਹੋਵੇਗਾ, ਜੋ ਕਿ ਦੇਸ਼ ਦੀ ਅਖੰਡਤਾ ਲਈ ਵੱਡਾ ਖ਼ਤਰਾ ਹੈ।
ਇਹ ਵੀ ਪੜ੍ਹੋ : ਰਾਜ ਭਵਨ ਬਾਹਰ ਧਰਨਾ ਲਾਉਣ ਬਹਾਨੇ ਸਿੱਧੂ ਨੇ ਸਾਫ਼ ਕੀਤੀ ਕੈਪਟਨ ਖੇਮੇ 'ਚ ਸੇਂਧ ਲਾਉਣ ਦੀ ਤਸਵੀਰ
ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਦੇਸ਼ ਨੂੰ ਤੋੜਨ ਵਾਲੇ ਪਾਸੇ ਨੂੰ ਤੁਰੀ ਹੋਈ ਹੈ। ਉਨ੍ਹਾਂ ਕਿਹਾ ਕਿ ਜਿੰਨੀ ਜਲਦੀ ਹੋ ਸਕੇ, ਦੇਸ਼ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਇਕੱਠੇ ਹੋ ਕੇ ਭਾਜਪਾ ਸਰਕਾਰ ਨੂੰ ਖ਼ਤਮ ਕਰਨ ਵੱਲ ਨੂੰ ਤੁਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ