ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਕਰਨੈਲ ਸਿੰਘ ਪੀਰ ਮੁਹੰਮਦ ਨੂੰ ਪਾਰਟੀ ''ਚੋਂ ਕੀਤਾ ਖਾਰਜ

Thursday, Dec 23, 2021 - 12:24 PM (IST)

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਕਰਨੈਲ ਸਿੰਘ ਪੀਰ ਮੁਹੰਮਦ ਨੂੰ ਪਾਰਟੀ ''ਚੋਂ ਕੀਤਾ ਖਾਰਜ

ਮੋਹਾਲੀ (ਪਰਦੀਪ) : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਪਾਰਟੀ ਦੇ ਜਨਰਲ ਸਕੱਤਰ ਅਤੇ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਨੂੰ ਅਨੁਸ਼ਾਸਨ ਭੰਗ ਕਰਨ ਕਾਰਨ ਪਾਰਟੀ 'ਚੋਂ ਖਾਰਜ ਕੀਤਾ ਗਿਆ ਹੈ। ਇਸ ਬਾਰੇ ਪਾਰਟੀ ਵੱਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ ਕਿ ਕਰਨੈਲ ਸਿੰਘ ਪੀਰ ਮੁਹੰਮਦ ਵੱਲੋਂ ਪਾਰਟੀ ਦਾ ਅਨੁਸ਼ਾਸਨ ਭੰਗ ਕਰਦਿਆਂ ਆਪ-ਹੁਦਰੀਆਂ ਕੀਤੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ : ਪੰਜਾਬ 'ਚ 'ਮੌਸਮ' ਨੂੰ ਲੈ ਕੇ ਵਿਭਾਗ ਦੀ ਚਿਤਾਵਨੀ, ਸੀਤ ਲਹਿਰ ਦੇ ਮੱਦੇਨਜ਼ਰ ਆਰੇਂਜ ਅਲਰਟ ਜਾਰੀ

ਬਿਆਨ 'ਚ ਕਿਹਾ ਗਿਆ ਕਿ ਉਨ੍ਹਾਂ ਵੱਲੋਂ ਮੀਡੀਆ 'ਚ ਵਾਰ-ਵਾਰ ਕੀਤੀ ਜਾ ਰਹੀ ਬੇਲੋੜੀ ਅਤੇ ਬੇ-ਬੁਨਿਆਦ ਬਿਆਨਬਾਜ਼ੀ ਪਾਰਟੀ ਦੇ ਅਕਸ ਨੂੰ ਢਾਅ ਲਾ ਰਹੀ ਹੈ। ਇਸ ਲਈ ਪਾਰਟੀ ਦਾ ਅਨੁਸ਼ਾਸਨ ਭੰਗ ਕਰਨ ਕਾਰਨ ਉਨ੍ਹਾਂ ਨੂੰ ਪਾਰਟੀ 'ਚੋਂ ਖਾਰਜ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ 'ਚ 'ਬਲੈਕ ਆਊਟ' ਦਾ ਖ਼ਤਰਾ ਟਲਿਆ, ਸਰਕਾਰ ਨੂੰ ਮਿਲੀ ਰਾਹਤ

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News